The Punjab Inside
Saturday, 3 October 2026Admin Login

SIT ਅੱਗੇ ਪੇਸ਼ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੂੰ ਮਿਲੇ ਸੁਖਬੀਰ ਬਾਦਲ, ਕਿਹਾ- ਸੰਮਨਾਂ ਤੋਂ ਡਰਨ ਵਾਲਾ ਨਹੀਂ

ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਵੱਲ ਹੈ। ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਵਿਗੜਦੇ ਕਾਨੂੰਨ-ਵਿਵਸਥਾ ਦੇ ਹਾਲਾਤ, ਨਸ਼ਿਆਂ ਦੀ ਸਮੱਸਿਆ, ਕਿਸਾਨਾਂ ਅਤੇ ਪੰਜਾਬ ਸਿਰ ਚੜ੍ਹਦੇ ਕਰਜ਼ੇ ਅਤੇ ਵੱਧਦੇ ਭ੍ਰਿਸ਼ਟਾਚਾਰ ਬਾਰੇ ਜਵਾਬ ਦੇਣਾ ਚਾਹੀਦਾ ਹੈ, ਨਾ ਕਿ ਰਾਜਨੀਤਿਕ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

SIT ਅੱਗੇ ਪੇਸ਼ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੂੰ ਮਿਲੇ ਸੁਖਬੀਰ ਬਾਦਲ, ਕਿਹਾ- ਸੰਮਨਾਂ ਤੋਂ ਡਰਨ ਵਾਲਾ ਨਹੀਂ
Punjab Inside Team
Share:

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਐੱਸ.ਆਈ.ਟੀ. ( ਵਿਸ਼ੇਸ਼ ਜਾਂਚ ਟੀਮ) ਅੱਗੇ ਪੇਸ਼ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂਆਂ ਨੂੰ ਮਿਲੇ। ਪਾਰਟੀ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੇ ਨਿਰਾਧਾਰ ਅਤੇ ਹਿਤਾਸ਼ਾਜਨਕ ਸੰਮਨਾਂ ਤੋਂ ਡਰਨ ਵਾਲਾ ਨਹੀਂ। ਅਸੀਂ ਹਮੇਸ਼ਾ ਕਾਨੂੰਨ ਦਾ ਸਤਿਕਾਰ ਕੀਤਾ ਹੈ ਅਤੇ ਅੱਗੇ ਵੀ ਕਰਦੇ ਰਹਾਂਗੇ।

ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਵੱਲ ਹੈ। ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਵਿਗੜਦੇ ਕਾਨੂੰਨ-ਵਿਵਸਥਾ ਦੇ ਹਾਲਾਤ, ਨਸ਼ਿਆਂ ਦੀ ਸਮੱਸਿਆ, ਕਿਸਾਨਾਂ ਅਤੇ ਪੰਜਾਬ ਸਿਰ ਚੜ੍ਹਦੇ ਕਰਜ਼ੇ ਅਤੇ ਵੱਧਦੇ ਭ੍ਰਿਸ਼ਟਾਚਾਰ ਬਾਰੇ ਜਵਾਬ ਦੇਣਾ ਚਾਹੀਦਾ ਹੈ, ਨਾ ਕਿ ਰਾਜਨੀਤਿਕ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਪਹਿਲਾਂ ਵੀ ਡਟਿਆ ਸੀ, ਅੱਜ ਵੀ ਡਟਿਆ ਹੈ ਅਤੇ ਅੱਗੇ ਵੀ ਡਟਿਆ ਰਹੇਗਾ।

ਸੁਖਬੀਰ ਨੇ ਅਕਾਲੀ ਨੇਤਾ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ, ਪਰਮਜੀਤ ਸਿੰਘ ਸਰਨਾ, ਮਹੇਸ਼ ਇੰਦਰ ਗਰੇਵਾਲ ਡਾਕਟਰ ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਐਨ ਕੇ ਸ਼ਰਮਾ ਤੇ ਹੋਰ ਆਗੂਆਂ ਨਾਲ ਮੁਲਾਕਾਤ ਕੀਤੀ।