The Punjab Inside
Saturday, 3 October 2026Admin Login

ਪੰਜਾਬ ਦੀ ਸਿਆਸਤ 'ਚ ਹਲਚਲ, ਅੱਜ ਇਹ ਵੱਡਾ ਲੀਡਰ ਅਕਾਲੀ ਦਲ 'ਚ ਕਰ ਸਕਦਾ ਵਾਪਸੀ

ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਲ ਹੋ ਸਕਦੇ ਹਨ।

ਪੰਜਾਬ ਦੀ ਸਿਆਸਤ 'ਚ ਹਲਚਲ, ਅੱਜ ਇਹ ਵੱਡਾ ਲੀਡਰ ਅਕਾਲੀ ਦਲ 'ਚ ਕਰ ਸਕਦਾ ਵਾਪਸੀ
Punjab Inside Team
Share:

ਫਰੀਦਕੋਟ : ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਉਹ ਅੱਜ ਪਿੰਡ ਬਾਦਲ ਸਥਿਤ ਰਿਹਾਇਸ਼ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਰਸਮੀ ਤੌਰ ’ਤੇ ਘਰ ਵਾਪਸੀ ਕਰ ਸਕਦੇ ਹਨ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਮੱਖਣ ਬਰਾੜ ਨੇ ਅਜੇ ਸਿਰਫ ਤਿੰਨ ਦਿਨ ਪਹਿਲਾਂ ਹੀ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।


ਬਰਾੜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ, ਨੇ ਸੋਸ਼ਲ ਮੀਡੀਆ ਰਾਹੀਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ’ਤੇ ਗੰਭੀਰ ਇਲਜ਼ਾਮ ਲਾਉਂਦਿਆਂ ਪਾਰਟੀ ਛੱਡੀ ਸੀ। ਉਨ੍ਹਾਂ ਇਥੋਂ ਤੱਕ ਕਿਹਾ ਸੀ ਕਿ ਏਜੰਸੀਆਂ ਦੇ ਨੁਮਾਇੰਦੇ ਬਣ ਕੇ ਕੁਝ ਲੋਕ ਪੰਥ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੇ ਹਨ।