The Punjab Inside
Saturday, 3 October 2026Admin Login
Politics

CJP ਚੀਫ ਅਭਿਜੀਤ ਦੀਪਕੇ ਨੂੰ ਅਮਰੀਕਾ ਤੋਂ ਡਿਪੋਰਟ ਕਰਨ ਦਾ ਕੀ ਹੈ ਪੂਰਾ ਸੱਚ? ਵਿਦੇਸ਼ ਮੰਤਰਾਲੇ ਨੇ ਦਿੱਤਾ ਜਵਾਬ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਭਾਰਤ ਸਰਕਾਰ ਕੋਲ ਇਸ ਸਬੰਧ ਵਿੱਚ ਕੋਈ ਅਧਿਕਾਰਤ ਸੂਚਨਾ ਨਹੀਂ ਹੈ। ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਦੀਪਕੇ ਨੂੰ ਅਮਰੀਕਾ ਤੋਂ ਕੱਢੇ ਜਾਣ ਅਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਨਾਲ ਜੁੜੇ ਦਾਅਵੇ ਚਰਚਾ ਵਿੱਚ ਰਹੇ ਹਨ।

CJP ਚੀਫ ਅਭਿਜੀਤ ਦੀਪਕੇ ਨੂੰ ਅਮਰੀਕਾ ਤੋਂ ਡਿਪੋਰਟ ਕਰਨ ਦਾ ਕੀ ਹੈ ਪੂਰਾ ਸੱਚ? ਵਿਦੇਸ਼ ਮੰਤਰਾਲੇ ਨੇ ਦਿੱਤਾ ਜਵਾਬ
Punjab Inside Team
Share:

ਨਵੀਂ ਦਿੱਲੀ : ਕਾਕਰੇਚ ਜਨਤਾ ਪਾਰਟੀ ਦੇ ਪ੍ਰਸਤਾਵਿਤ ਜੰਤਰ-ਮੰਤਰ ਪ੍ਰਦਰਸ਼ਨ ਤੋਂ ਪਹਿਲਾਂ ਇਸ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਲੈ ਕੇ ਉੱਠੇ ਸਵਾਲਾਂ 'ਤੇ ਕੇਂਦਰ ਸਰਕਾਰ ਨੇ ਸਥਿਤੀ ਸਪੱਸ਼ਟ ਕੀਤੀ ਹੈ। ਵਿਦੇਸ਼ ਮੰਤਰਾਲੇ (MEA) ਨੇ ਕਿਹਾ ਹੈ ਕਿ ਉਸ ਨੂੰ ਅਮਰੀਕੀ ਅਧਿਕਾਰੀਆਂ ਵੱਲੋਂ ਅਭਿਜੀਤ ਦੀਪਕੇ ਦੇ ਕਥਿਤ ਡਿਪੋਰਟੇਸ਼ਨ ਜਾਂ ਵੀਜ਼ੇ ਦੀ ਦੁਰਵਰਤੋਂ ਨਾਲ ਸਬੰਧਤ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਭਾਰਤ ਸਰਕਾਰ ਕੋਲ ਇਸ ਸਬੰਧ ਵਿੱਚ ਕੋਈ ਅਧਿਕਾਰਤ ਸੂਚਨਾ ਨਹੀਂ ਹੈ। ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਦੀਪਕੇ ਨੂੰ ਅਮਰੀਕਾ ਤੋਂ ਕੱਢੇ ਜਾਣ ਅਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਨਾਲ ਜੁੜੇ ਦਾਅਵੇ ਚਰਚਾ ਵਿੱਚ ਰਹੇ ਹਨ।

ਇਸ ਦੌਰਾਨ, ਸੀਜੇਪੀ ਵੱਲੋਂ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਸਤਾਵਿਤ ਪ੍ਰਦਰਸ਼ਨ ਨੂੰ ਲੈ ਕੇ ਰਾਜਧਾਨੀ ਵਿੱਚ ਸੁਰੱਖਿਆ ਪ੍ਰਬੰਧ ਵੀ ਵਧਾ ਦਿੱਤੇ ਗਏ ਹਨ। ਇਸ ਅੰਦੋਲਨ ਨੂੰ ਲੈ ਕੇ ਵੱਖ-ਵੱਖ ਸੰਗਠਨਾਂ ਅਤੇ ਨੌਜਵਾਨਾਂ ਵਿਚਾਲੇ ਚਰਚਾ ਤੇਜ਼ ਹੈ। ਦੂਜੇ ਪਾਸੇ, ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੇ ਵੀ ਇਸ ਪ੍ਰਦਰਸ਼ਨ ਦੇ ਸਮਰਥਨ ਵਿੱਚ ਬਿਆਨ ਦਿੱਤਾ ਹੈ ਅਤੇ ਕਿਸੇ ਵੀ ਗ੍ਰਿਫ਼ਤਾਰੀ ਦੀ ਸੂਰਤ ਵਿੱਚ 42 ਦਿਨਾਂ ਦੀ ਭੁੱਖ ਹੜਤਾਲ ਦੀ ਚਿਤਾਵਨੀ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਅਭਿਜੀਤ ਦੀਪਕੇ ਨੇ ਹਾਲ ਹੀ ਵਿੱਚ ਭਾਰਤ ਪਰਤਣ ਦਾ ਐਲਾਨ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਜਮਹੂਰੀ ਤਰੀਕੇ ਨਾਲ ਆਪਣੀ ਗੱਲ ਰੱਖਣ ਲਈ ਦਿੱਲੀ ਆ ਰਹੇ ਹਨ। ਸੀਜੇਪੀ ਦਾ ਇਹ ਪ੍ਰਦਰਸ਼ਨ ਸਿੱਖਿਆ ਪ੍ਰਣਾਲੀ ਨਾਲ ਜੁੜੇ ਮੁੱਦਿਆਂ ਅਤੇ ਕਥਿਤ ਬੇਨਿਯਮੀਆਂ ਦੇ ਖ਼ਿਲਾਫ਼ ਆਯੋਜਿਤ ਕੀਤਾ ਜਾ ਰਿਹਾ ਹੈ।