The Punjab Inside
Friday, 20 November 2026Admin Login

#Akal Takht

All articles tagged with “Akal Takht”

ਝੋਨੇ ਦੀ ਆਮਦ ਜਾਰੀ ਹੋਣ ਦੇ ਬਾਵਜੂਦ 400 ਮੰਡੀਆਂ ਬੰਦ ਕਰਨ ’ਤੇ ਸੰਯੁਕਤ ਕਿਸਾਨ ਮੋਰਚਾ ਭੜਕਿਆ, 13 ਨਵੰਬਰ ਨੂੰ ਤਹਿਸੀਲ ਪੱਧਰ ’ਤੇ ਹੋਣਗੇ ਪ੍ਰਦਰਸ਼ਨ

ਝੋਨੇ ਦੀ ਆਮਦ ਜਾਰੀ ਹੋਣ ਦੇ ਬਾਵਜੂਦ 400 ਮੰਡੀਆਂ ਬੰਦ ਕਰਨ ’ਤੇ ਸੰਯੁਕਤ ਕਿਸਾਨ ਮੋਰਚਾ ਭੜਕਿਆ, 13 ਨਵੰਬਰ ਨੂੰ ਤਹਿਸੀਲ ਪੱਧਰ ’ਤੇ ਹੋਣਗੇ ਪ੍ਰਦਰਸ਼ਨ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਕੀਰਤਨੀ ਜਥਿਆਂ ’ਤੇ ਇੱਕ ਮਹੀਨੇ ਦੀ ਰੋਕ, 13 ਨਵੰਬਰ ਤੋਂ 12 ਦਸੰਬਰ ਤੱਕ ਸੰਗਤ ’ਚ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਕੀਰਤਨੀ ਜਥਿਆਂ ’ਤੇ ਇੱਕ ਮਹੀਨੇ ਦੀ ਰੋਕ, 13 ਨਵੰਬਰ ਤੋਂ 12 ਦਸੰਬਰ ਤੱਕ ਸੰਗਤ ’ਚ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ‘ਭਗੌੜਿਆਂ’ ਨਾਲ ਕਦੇ ਏਕਤਾ ਨਹੀਂ ਹੋਵੇਗੀ, ਗਠਜੋੜ ਕਰਨ ਵਾਲਿਆਂ ਦਾ ਵੀ ਕਰਾਂਗੇ ਵਿਰੋਧ: ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ‘ਭਗੌੜਿਆਂ’ ਨਾਲ ਕਦੇ ਏਕਤਾ ਨਹੀਂ ਹੋਵੇਗੀ, ਗਠਜੋੜ ਕਰਨ ਵਾਲਿਆਂ ਦਾ ਵੀ ਕਰਾਂਗੇ ਵਿਰੋਧ: ਗਿਆਨੀ ਹਰਪ੍ਰੀਤ ਸਿੰਘ

ਗਿਆਨੀ ਹਰਪ੍ਰੀਤ ਸਿੰਘ ਨੇ ਸਾਹਨੇਵਾਲ ਵਿਖੇ ਅਕਾਲੀ ਦਲ ਪੁਨਰ-ਸੁਰਜੀਤ ਦੀ ਮੀਟਿੰਗ ਦੌਰਾਨ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭਗੌੜੇ ਹੋਏ ਆਗੂਆਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਭਾਜਪਾ ਵੱਲੋਂ ਅਜਿਹੇ ਆਗੂਆਂ ਨਾਲ ਗਠਜੋੜ ਕਰਨ ਦੀ ਸੂਰਤ ਵਿੱਚ ਵਿਰੋਧ ਕਰਨ ਦਾ ਐਲਾਨ ਕੀਤਾ ਅਤੇ ਐੱਸਜੀਪੀਸੀ ਚੋਣਾਂ ਕਰਵਾਉਣ ਦੀ ਮੰਗ ਵੀ ਉਠਾਈ।

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸਮਾਪਤ, ਇਸ ਸਾਲ 3.84 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ; ਫੌਜੀ ਬੈਂਡ ਦੀਆਂ ਧੁਨਾਂ ਨਾਲ ਹੋਈ ਸਮਾਪਤੀ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸਮਾਪਤ, ਇਸ ਸਾਲ 3.84 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ; ਫੌਜੀ ਬੈਂਡ ਦੀਆਂ ਧੁਨਾਂ ਨਾਲ ਹੋਈ ਸਮਾਪਤੀ

ਸ੍ਰੀ ਹੇਮਕੁੰਟ ਸਾਹਿਬ ਅਤੇ ਸ੍ਰੀ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ ਸਰਦੀਆਂ ਦੇ ਮੱਦੇਨਜ਼ਰ ਧਾਰਮਿਕ ਰਸਮਾਂ ਨਾਲ ਬੰਦ ਕਰ ਦਿੱਤੇ ਗਏ। ਇਸ ਸਾਲ 23 ਮਈ ਨੂੰ ਸ਼ੁਰੂ ਹੋਈ ਯਾਤਰਾ ਦੌਰਾਨ 3,84,573 ਤੋਂ ਵੱਧ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਆਖਰੀ ਦਿਨ ਸੁਖਮਨੀ ਸਾਹਿਬ ਦੇ ਪਾਠ, ਸ਼ਬਦ ਕੀਰਤਨ, ਅੰਤਿਮ ਅਰਦਾਸ ਅਤੇ ਫੌਜੀ ਬੈਂਡ ਦੀਆਂ ਧੁਨਾਂ ਨਾਲ ਸਮਾਪਤੀ ਸਮਾਗਮ ਹੋਇਆ। ਇਸ ਮੌਕੇ ਪਾਕਿਸਤਾਨ ਤੋਂ ਆਏ 40 ਸਿੱਖ ਸ਼ਰਧਾਲੂਆਂ ਦਾ ਜਥਾ ਵੀ ਮੌਜੂਦ ਸੀ। ਯਾਤਰਾ ਦੌਰਾਨ ਚਮੋਲੀ ਪੁਲਿਸ ਅਤੇ ਐੱਸਡੀਆਰਐੱਫ ਨੇ ਬਰਫ਼ਬਾਰੀ, ਠੰਢ ਅਤੇ ਮੁਸ਼ਕਲ ਪਹਾੜੀ ਰਸਤਿਆਂ ਦੇ ਬਾਵਜੂਦ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਪ੍ਰਬੰਧ ਕੀਤੇ।

ਸਰੀ ਗੁਰਦੁਆਰਾ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਸੰਭਾਲ ’ਚ ਕਥਿਤ ਲਾਪਰਵਾਹੀ, ਅਕਾਲ ਤਖ਼ਤ ਨੇ ਮੰਗਿਆ ਜਵਾਬ

ਸਰੀ ਗੁਰਦੁਆਰਾ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਸੰਭਾਲ ’ਚ ਕਥਿਤ ਲਾਪਰਵਾਹੀ, ਅਕਾਲ ਤਖ਼ਤ ਨੇ ਮੰਗਿਆ ਜਵਾਬ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸਥਿਤ ਸਰੀ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਤੋਂ ਅਕਾਲ ਤਖ਼ਤ ਸਕੱਤਰੇਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੰਭਾਲ ਅਤੇ ਆਵਾਜਾਈ ਨਾਲ ਜੁੜੇ ਕਥਿਤ ਮਾਮਲੇ ’ਤੇ ਲਿਖਤੀ ਸਪਸ਼ਟੀਕਰਨ ਮੰਗਿਆ ਹੈ। ਗੁਰਦੁਆਰਾ ਪ੍ਰਬੰਧਕਾਂ ਨੂੰ 15 ਦਿਨਾਂ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

ਲਾਹੌਰ ’ਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਪੰਜਾਬ ਦੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਲਾਹੌਰ ’ਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਪੰਜਾਬ ਦੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੂੰ ਪੱਤਰ ਲਿਖ ਕੇ ਲਾਹੌਰ ਦੇ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਲਾਲ ਖੂਹ-ਕੱਟੜੀ ਚੰਦੂ ਦੀ ਮੌਜੂਦਾ ਸਥਿਤੀ ਦੀ ਜਾਂਚ ਅਤੇ ਲਾਹੌਰ ਵਿੱਚ ਸਿੱਖ ਇਤਿਹਾਸਕ ਸਥਾਨਾਂ ਦਾ ਵਿਆਪਕ ਵਿਰਾਸਤੀ ਸਰਵੇਖਣ ਕਰਵਾਉਣ ਲਈ ਕਿਹਾ ਹੈ।

6 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

6 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਪ੍ਰਭੂ ਨੂੰ ਹਰ ਸਮੇਂ ਯਾਦ ਰੱਖੋ, ਨਾਮ ਨਾਲ ਜੁੜੇ ਰਹੋ, ਮਨ ਵਿੱਚ ਸੰਤੋਖ ਪੈਦਾ ਕਰੋ ਅਤੇ ਗੁਰੂ ਦੇ ਉਪਦੇਸ਼ ਨੂੰ ਆਪਣੇ ਜੀਵਨ ਦਾ ਆਧਾਰ ਬਣਾਓ। ਪ੍ਰਭੂ ਦੀ ਕਿਰਪਾ ਅਤੇ ਗੁਰੂ ਦੀ ਸਿੱਖਿਆ ਮਨੁੱਖ ਨੂੰ ਜੀਵਨ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਆਤਮਕ ਤਾਕਤ ਦਿੰਦੀ ਹੈ।

ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥਾ, ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ

ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥਾ, ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਿੱਖ ਸੰਗਤ ਦੇ ਜਥੇ ਨੂੰ ਡੇਰਾ ਬਾਬਾ ਨਾਨਕ ਵਿਖੇ ਜ਼ੀਰੋ ਲਾਈਨ ਤੋਂ ਕੁਝ ਦੂਰੀ ਪਹਿਲਾਂ ਬੀਐੱਸਐੱਫ ਵੱਲੋਂ ਰੋਕ ਦਿੱਤਾ ਗਿਆ। ਜਥੇ ਨੇ ਉੱਥੇ ਹੀ ਰਹਿਰਾਸ ਸਾਹਿਬ ਅਤੇ ਸ਼ਬਦ ਕੀਰਤਨ ਉਪਰੰਤ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਭਾਰਤ-ਪਾਕਿਸਤਾਨ ਵਿਚਕਾਰ ਅਮਨ-ਸ਼ਾਂਤੀ ਅਤੇ ਬਾਰਡਰ ਰਾਹੀਂ ਵਪਾਰ ਖੋਲ੍ਹਣ ਲਈ ਅਰਦਾਸ ਕੀਤੀ। ਜਥੇਦਾਰ ਗੜਗੱਜ ਨੇ ਐਲਾਨ ਕੀਤਾ ਕਿ ਲਾਂਘਾ ਖੁੱਲ੍ਹਣ ਤੱਕ ਹਰ ਮਹੀਨੇ ਡੇਰਾ ਬਾਬਾ ਨਾਨਕ ਵਿਖੇ ਅਰਦਾਸ ਕੀਤੀ ਜਾਵੇਗੀ।

ਪੰਥ ’ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਬਿਆਨ, ਕਿਹਾ- ‘ਫੈਸਲੇ ਤੋਂ ਪਹਿਲਾਂ ਮੇਰਾ ਪੱਖ ਸੁਣਨਾ ਚਾਹੀਦਾ ਸੀ’

ਪੰਥ ’ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਬਿਆਨ, ਕਿਹਾ- ‘ਫੈਸਲੇ ਤੋਂ ਪਹਿਲਾਂ ਮੇਰਾ ਪੱਖ ਸੁਣਨਾ ਚਾਹੀਦਾ ਸੀ’

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਵਿੱਚੋਂ ਖ਼ਾਰਜ ਕੀਤੇ ਜਾਣ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਸੋਸ਼ਲ ਮੀਡੀਆ ’ਤੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਫੈਸਲਾ ਸੁਣਾਉਣ ਤੋਂ ਪਹਿਲਾਂ ਜਥੇਦਾਰ ਸਾਹਿਬਾਨ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਸੀ ਅਤੇ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੋਣ ਦਾ ਹਵਾਲਾ ਦਿੰਦਿਆਂ ਮੁੜ ਵਿਚਾਰ ਦੀ ਮੰਗ ਕੀਤੀ।

‘ਪੁਰਖਿਆਂ ਦੀਆਂ ਕੁਰਬਾਨੀਆਂ ਨਾਲ ਬਣੀਆਂ ਸੰਸਥਾਵਾਂ ਨੂੰ ਰੋਲਿਆ ਜਾ ਰਿਹਾ’: ਗਿਆਨੀ ਹਰਪ੍ਰੀਤ ਸਿੰਘ, ਰਿਟਾਇਰਡ ਜੱਜ ਦੀ ਅਗਵਾਈ ਹੇਠ SIT ਜਾਂਚ ਦੀ ਮੰਗ

‘ਪੁਰਖਿਆਂ ਦੀਆਂ ਕੁਰਬਾਨੀਆਂ ਨਾਲ ਬਣੀਆਂ ਸੰਸਥਾਵਾਂ ਨੂੰ ਰੋਲਿਆ ਜਾ ਰਿਹਾ’: ਗਿਆਨੀ ਹਰਪ੍ਰੀਤ ਸਿੰਘ, ਰਿਟਾਇਰਡ ਜੱਜ ਦੀ ਅਗਵਾਈ ਹੇਠ SIT ਜਾਂਚ ਦੀ ਮੰਗ

ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨਾਲ ਜੁੜੇ ਵਿਵਾਦ ਅਤੇ ਬਹਿਰੀਨ ਤੋਂ ਇੱਕ ਮਹਿਲਾ ਨੂੰ ਪੰਜਾਬ ਲਿਆਉਣ ਦੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਤੋਂ ਰਿਟਾਇਰਡ ਜੱਜ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (SIT) ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ 11 ਦਿਨ ਜਥਿਆਂ ਦੇ ਰੂਪ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ। ਇਹ ਦਾਅਵੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੇ ਗਏ ਹਨ।

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ, ਦੋਵਾਂ ਪਾਸਿਆਂ ਤੋਂ ਸੰਗਤ ਕਰੇਗੀ ਸ਼ਮੂਲੀਅਤ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ, ਦੋਵਾਂ ਪਾਸਿਆਂ ਤੋਂ ਸੰਗਤ ਕਰੇਗੀ ਸ਼ਮੂਲੀਅਤ

ਕਰਤਾਰਪੁਰ ਸਾਹਿਬ ਲਾਂਘਾ: ਭਾਰਤ ਅਤੇ ਪਾਕਿਸਤਾਨ ਦੋਵਾਂ ਪਾਸਿਆਂ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ 21 ਸਤੰਬਰ ਨੂੰ ਜ਼ੀਰੋ ਲਾਈਨ ’ਤੇ ਅਰਦਾਸ ਕੀਤੀ ਜਾਵੇਗੀ। ਪਾਕਿਸਤਾਨ ਵਾਲੇ ਪਾਸਿਓਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਤੋਂ ਸ਼ਾਮ 5:30 ਵਜੇ ਨਗਰ ਕੀਰਤਨ ਜ਼ੀਰੋ ਲਾਈਨ ਤੱਕ ਲਿਆਂਦਾ ਜਾਵੇਗਾ, ਜਦਕਿ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਖੇ ਵੀ ਸੰਗਤ ਵੱਲੋਂ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।

ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਨੂੰ ਪੰਥ ’ਚੋਂ ਛੇਕਿਆ ,ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡਾ ਪੰਥਕ ਫ਼ੈਸਲਾ

ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਨੂੰ ਪੰਥ ’ਚੋਂ ਛੇਕਿਆ ,ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡਾ ਪੰਥਕ ਫ਼ੈਸਲਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਦੋ ਵੱਖ-ਵੱਖ ਮਾਮਲਿਆਂ ਵਿੱਚ ਸਖ਼ਤ ਪੰਥਕ ਹੁਕਮ ਜਾਰੀ ਕੀਤੇ ਗਏ। ਦਿੱਤੀ ਗਈ ਜਾਣਕਾਰੀ ਮੁਤਾਬਕ ਅਮਰਜੀਤ ਸਿੰਘ ਚਾਵਲਾ ਅਤੇ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ਵਿੱਚੋਂ ਖ਼ਾਰਜ ਰੱਖਣ ਦਾ ਫ਼ੈਸਲਾ ਸੁਣਾਇਆ ਗਿਆ ਹੈ। ਦੋਵਾਂ ਨਾਲ ਸਮਾਜਿਕ ਅਤੇ ਧਾਰਮਿਕ ਸਾਂਝ ਨਾ ਰੱਖਣ ਅਤੇ ਸਿੱਖ ਸੰਸਥਾਵਾਂ ਵਿੱਚ ਭਵਿੱਖ ਵਿੱਚ ਸੇਵਾ ਜਾਂ ਅਹੁਦਾ ਸੰਭਾਲਣ 'ਤੇ ਪਾਬੰਦੀ ਦੀ ਹਦਾਇਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਦਿੱਲੀ ਅਤੇ ਮੁੰਬਈ ਨਾਲ ਸਬੰਧਤ ਮਾਮਲਿਆਂ ਵਿੱਚ ਵੀ ਪ੍ਰਬੰਧਕਾਂ ਨੂੰ ਸਿੱਖ ਮਰਿਆਦਾ ਦੀ ਪਾਲਣਾ ਲਈ ਤਾੜਨਾ ਕੀਤੀ ਗਈ।