#Amritsar News
All articles tagged with “Amritsar News”
PunjabSGPC ਨੇ 5 ਜੁਲਾਈ ਨੂੰ ਬੁਲਾਇਆ ਵਿਸ਼ਾਲ ਪੰਥਕ ਸੰਮੇਲਨ, ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਇਕਜੁਟ ਹੋਣ ਦਾ ਸੱਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ 5 ਜੁਲਾਈ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਦੀਵਾਨ ਹਾਲ ਵਿੱਚ ਵਿਸ਼ਾਲ ਪੰਥਕ ਸੰਮੇਲਨ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਸ਼ਨਿਚਰਵਾਰ ਨੂੰ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਲਿਆ ਗਿਆ। ਇਸ ਬੈਠਕ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਮੌਜੂਦ ਰਹੇ।
Punjab Politicsਗਿਆਨੀ ਹਰਪ੍ਰੀਤ ਸਿੰਘ ਅਸਤੀਫ਼ਾ ਦੇਣ ਲਈ ਮੌਕੇ ਦੀ ਤਲਾਸ਼ ’ਚ! ਇੱਕ-ਇੱਕ ਕਰ ਕੇ ਕਈ ਸੀਨੀਅਰ ਆਗੂ ਛੱਡ ਚੁੱਕੇ ਹਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ
ਗਿਆਨੀ ਹਰਪ੍ਰੀਤ ਸਿੰਘ ਦੀ ਇਕ ਨਿੱਜੀ ਚੈਨਲ (ਵੈਬ-ਚੈਨਲ) ਨਾਲ ਮੁਲਾਕਾਤ ਦੀ ਵੀਡੀਓ ਸੋਸ਼ਲ ਮੀਡੀਆਂ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਗਿਆਨੀ ਹਰਪ੍ਰੀਤ ਸਿੰਘ ਸਪੱਸ਼ਟ ਕਹਿ ਰਹੇ ਹਨ ਕਿ "ਉਹ ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਦੇ ਹਨ ਕਿ ਕੋਈ ਬਹਾਨਾ ਬਣਾ ਦਿਓ ਤਾਂ ਜੋ ਫਾਰਗ ਹੋ ਸਕਣ।
Punjab Politicsਬਿਕਰਮ ਮਜੀਠੀਆ ਬਾਰੇ ਆਈ ਵੱਡੀ ਖਬਰ, ਅਦਾਲਤ ਨੇ ਪੁਲਿਸ ਨੂੰ ਦਿੱਤੇ ਹੁਕਮ...
ਬਿਕਰਮ ਮਜੀਠੀਆ 'ਤੇ ਮਜੀਠਾ ਪੁਲਿਸ ਸਟੇਸ਼ਨ ਵਿਖੇ ਦਰਜ ਐਫਆਈਆਰ ਦੇ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ।
Punjab Politicsਹੁਕਮਾਂ ਦੇ ਬਾਵਜੂਦ ਜੋਬਨਪ੍ਰੀਤ ਨੂੰ ਨਹੀਂ ਕੀਤਾ ਰਿਹਾਅ, SHO, DSP ਤੇ ਜੇਲ੍ਹ ਸੁਪਰਡੈਂਟ ਖ਼ਿਲਾਫ਼ ਹਾਈ ਕੋਰਟ ਪਹੁੰਚਿਆ ਪਰਿਵਾਰ
ਹੁਕਮਅਦੂਲੀ ਪਟੀਸ਼ਨ 'ਚ ਕਿਹਾ ਗਿਆ ਹੈ ਕਿ 3 ਜੂਨ 2026 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਣਵਾਈ ਦੌਰਾਨ ਜੋਬਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਅਤੇ ਹਿਰਾਸਤ ਨੂੰ ਸੰਵਿਧਾਨ ਦੀ ਧਾਰਾ 21 ਅਤੇ 22(1) ਦੀ ਉਲੰਘਣਾ ਮੰਨਦੇ ਹੋਏ ਗੈਰ-ਕਾਨੂੰਨੀ ਐਲਾਨਿਆ ਸੀ। ਅਦਾਲਤ ਨੇ ਤੁਰੰਤ ਰਿਹਾਈ ਦੇ ਹੁਕਮ ਜਾਰੀ ਕੀਤੇ ਸਨ। ਹਾਲਾਂਕਿ, ਸੂਬਾ ਸਰਕਾਰ ਨੂੰ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕਰਨ ਦੀ ਖੁੱਲ੍ਹ ਵੀ ਦਿੱਤੀ ਗਈ ਸੀ।
Punjab Politicsਅਦਾਲਤ ਨੇ ਚੌਥੇ ਦਿਨ ਬਿਕਰਮ ਮਜੀਠੀਆ ਵਿਰੁੱਧ FIR ਕਰਵਾਈ ਜਨਤਕ, 50 ਤੋਂ ਵੱਧ ਦੋਸ਼ੀਆਂ ਦੀ ਪਛਾਣ ਕਰ ਰਹੀ ਪੁਲਿਸ
ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਐਤਵਾਰ ਨੂੰ ਮਜੀਠੀਆ ਨੇ ਆਪਣੇ ਸਾਥੀ ਜੋਬਨਪ੍ਰੀਤ ਸਿੰਘ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ। ਮਜੀਠੀਆ, ਆਪਣੇ ਸਾਥੀਆਂ ਅਤੇ 50 ਤੋਂ ਵੱਧ ਸਮਰਥਕਾਂ ਦੇ ਨਾਲ, ਪੁਲਿਸ ਸਟੇਸ਼ਨ ਪਹੁੰਚੇ ਅਤੇ ਜ਼ਬਰਦਸਤੀ ਸਟੇਸ਼ਨ ਵਿੱਚ ਦਾਖਲ ਹੋਏ।
Punjabਪੰਜਾਬ ’ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼! ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਦੇ ਮੰਦਰ, ਕੋਰਟ ਤੇ ਰੇਲਵੇ ਸਟੇਸ਼ਨ ਨੂੰ ਮਿਲੀ ਬੰਬ ਦੀ ਧਮਕੀ
ਪੰਜਾਬ ਵਿੱਚ ਧਾਰਮਿਕ ਸਥਾਨਾਂ, ਸਰਕਾਰੀ ਅਦਾਰਿਆਂ ਅਤੇ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਰਮਿਆਨ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ। ਇਸੇ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਮੋਹਾਲੀ ਤੋਂ ਇੱਕ ਵਿਦੇਸ਼ੀ ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਆਈ.ਈ.ਡੀ. (IED) ਬਰਾਮਦ ਕੀਤੀ ਹੈ। ਪੁਲਿਸ ਦਾ ਦਾਅਵਾ ਹੈ ਕਿ ਇਸ ਕਾਰਵਾਈ ਨਾਲ ਮਹੱਤਵਪੂਰਨ ਜਨਤਕ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
Jobanpreet Arrest Case : ਮਜੀਠਾ 'ਚ ਨੌਜਵਾਨ ਦੀ ਗ੍ਰਿਫ਼ਤਾਰੀ ਗ਼ੈਰ ਸੰਵਿਧਾਨਕ, ਹਾਈ ਕੋਰਟ ਨੇ ਦਿੱਤਾ ਰਿਹਾਈ ਦਾ ਆਦੇਸ਼
ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਨਿਵਾਸੀ ਜੋਬਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਦਾਇਰ ਹੈਬੀਅਸ ਕਾਰਪਸ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਹੱਤਵਪੂਰਨ ਆਦੇਸ਼ ਜਾਰੀ ਕੀਤਾ ਹੈ।
Punjab Politicsਅਜੇ ਵੀ ਮਜੀਠੀਆ ਭਾਲ ’ਚ ਪੁਲਿਸ; ਗੁਮਸ਼ੁਦਗੀ ਦੇ ਲੱਗੇ ਹੋਰਡਿੰਗ; ਪਤਨੀ ਨੇ ਕੀਤਾ ਇਹ ਦਾਅਵਾ
ਇਸੇ ਵਿਚਾਲੇ ਹੁਣ ਮਜੀਠਾ ’ਚ ਉਨ੍ਹਾਂ ਦੀ ਗੁੰਮਸ਼ੁਦਗੀ ਦੇ ਵੱਡੇ-ਵੱਡੇ ਹੋਰਡਿੰਗਸ ਲੱਗ ਗਏ ਹਨ। ਹੋਰਡਿੰਗਾਂ ’ਤੇ‘ਗੁਮਸ਼ੁਦਾ ਭਗੋੜੇ ਦੀ ਭਾਲ’ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਲਿਖਿਆ ਹੈ ਕਿ ਪੁਲਿਸ ਮਜੀਠਾ ਥਾਣੇ ’ਤੇ ਹੋਏ ਕਥਿਤ ਹਮਲੇ ਦੇ ਸਬੰਧ ਵਿਚ ਗਿਰੋਹ ਦੇ ਮਾਸਟਰਮਾਈਂਡ ਬਿਕਰਮ ਸਿੰਘ ਮਜੀਠੀਆ ਦੀ ਭਾਲ ਕਰ ਰਹੀ ਹੈ।
Punjab Politicsਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ, ਅਦਾਲਤ ਨੇ ਜਾਰੀ ਕੀਤੇ ਹੁਕਮ...
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨਾਲ ਜੁੜੀ ਵੱਡੀ ਖਬਰ ਆਈ ਹੈ। ਮਜੀਠਾ ਪੁਲਿਸ ਸਟੇਸ਼ਨ ਵਿੱਚ ਬਿਕਰਮ ਮਜੀਠੀਆ ਵਿਰੁੱਧ ਦਰਜ ਐਫਆਈਆਰ ਨੰਬਰ 91 ਬਾਰੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ।
Punjab Politicsਮਜੀਠੀਆ 'ਤੇ ਪਰਚੇ ਨੂੰ ਲੈ ਕੇ ਭਖੀ ਸਿਆਸਤ: ਪ੍ਰੋ. ਚੰਦੂਮਾਜਰਾ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ. ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਕੀਤੀ ਗਈ ਇਹ ਪੁਲੀਸ ਕਾਰਵਾਈ ਸਿਰਫ਼ ਇੱਕ ਵਿਅਕਤੀ ਵਿਸ਼ੇਸ਼ 'ਤੇ ਹਮਲਾ ਨਹੀਂ ਹੈ, ਸਗੋਂ ਇਹ ਸੱਤਾਧਾਰੀ ਪਾਰਟੀ ਵੱਲੋਂ ਵਿਰੋਧੀ ਧਿਰ ਦੀਆਂ ਜਮਹੂਰੀ ਆਵਾਜ਼ਾਂ ਨੂੰ ਦਬਾਉਣ ਦੀ ਇੱਕ ਬਹੁਤ ਹੀ ਗਲਤ ਅਤੇ ਮੰਦਭਾਗੀ ਰੀਤ ਸ਼ੁਰੂ ਕੀਤੀ ਗਈ ਹੈ।
Punjab Politicsਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ: 328 ਪਾਵਨ ਸਰੂਪ ਮਾਮਲੇ ਤੱਕ ਹੀ SIT ਨੂੰ ਮਿਲੇਗਾ ਸਹਿਯੋਗ, ਹੋਰ ਜਾਣਕਾਰੀ ਨਹੀਂ ਦੇਵਾਂਗੇ : ਧਾਮੀ
ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਐੱਸ.ਆਈ.ਟੀ. ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਪਰ ਇਸ ਮਾਮਲੇ ਤੋਂ ਇਲਾਵਾ ਕੋਈ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਜਾਵੇਗੀ।
Punjab Politicsਮਜੀਠਾ ਪੁਲਿਸ ਦੀ ਕਾਰਵਾਈ 'ਤੇ ਹਾਈ ਕੋਰਟ ਸਖ਼ਤ, ਨੌਜਵਾਨ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਦੇ ਦੋਸ਼ 'ਤੇ DGP ਤੇ SSP ਤੋਂ ਮੰਗਿਆ ਜਵਾਬ
ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਜਿਨ੍ਹਾਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿਚ ਗ੍ਰਿਫ਼ਤਾਰੀ ਤੋਂ ਪਹਿਲਾਂ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤਾ ਜਾਣਾ ਜ਼ਰੂਰੀ ਸੀ, ਪਰ ਅਜਿਹਾ ਨਹੀਂ ਕੀਤਾ ਗਿਆ। ਪਟੀਸ਼ਨ 'ਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰ ਤੇ ਸਥਾਨਕ ਲੋਕ ਥਾਣਾ ਮਜੀਠਾ ਪਹੁੰਚੇ ਤਾਂ ਪੁਲਿਸ ਨੇ ਸ਼ੁਰੂ 'ਚ ਜੋਬਨਪ੍ਰੀਤ ਸਿੰਘ ਦੀ ਮੌਜੂਦਗੀ ਤੋਂ ਇਨਕਾਰ ਕੀਤਾ।