#Bhagwant Mann
All articles tagged with “Bhagwant Mann”

ਪੰਜਾਬ ਵਿਜੀਲੈਂਸ ਦਫ਼ਤਰ ਤੱਕ ਕਿਵੇਂ ਪਹੁੰਚੀ CBI ?, ਵਿਜੀਲੈਂਸ ਚੀਫ਼ ਸ਼ਰਦ ਸੱਤਿਆ ਨਾਲ ਮੁਲਜ਼ਮਾਂ ਦਾ ਕੀ ਹੈ ਕੁਨੈਕਸ਼ਨ ? ਪੜ੍ਹੋ ਪੂਰੀ ਖਬਰ
CBI Raid on Punjab Vigilance : ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਇਹ ਕਾਰਵਾਈ ਪੰਜਾਬ ਵਿਜੀਲੈਂਸ ਬਿਊਰੋ ਨਾਲ ਜੁੜੇ ਇੱਕ ਕਥਿਤ ਰਿਸ਼ਵਤ ਮਾਮਲੇ ਵਿੱਚ ਕੀਤੀ ਹੈ। ਸੀਬੀਆਈ ਨੂੰ ਇਸ ਸੌਦੇ ਬਾਰੇ ਲੰਮੇ ਸਮੇਂ ਤੋਂ ਜਾਣਕਾਰੀ ਮਿਲ ਰਹੀ ਸੀ, ਜਿਸ ਤੋਂ ਬਾਅਦ ਏਜੰਸੀ ਨੇ ਜਾਲ ਵਿਛਾ ਕੇ ਇਹ ਕਾਰਵਾਈ ਕੀਤੀ।

ਵਿੱਤੀ ਲੈਣ-ਦੇਣ ਮਾਮਲੇ 'ਚ ਵਧੀਆਂ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ, ਕੋਰਟ ਨੇ ED ਨੂੰ ਦਿੱਤਾ 7 ਦਿਨਾਂ ਦਾ ਰਿਮਾਂਡ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ। ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

Breaking: ED ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ, ਚੰਡੀਗੜ੍ਹ ਰਿਹਾਇਸ਼ 'ਤੇ ਰੇਡ ਦੌਰਾਨ ਕੀਤੀ ਕਾਰਵਾਈ
ED ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਐਕਸ਼ਨ ਚੰਡੀਗੜ੍ਹ ਰਿਹਾਇਸ਼ 'ਤੇ ਰੇਡ ਦੌਰਾਨ ਲਿਆ ਗਿਆ ਹੈ।
ED ਵੱਲੋਂ 157 ਕਰੋੜ ਦੀ FEMA ਜਾਂਚ ਵਿੱਚ ਹੈਂਪਟਨ ਸਕਾਈ ਰਿਐਲਟੀ ਅਤੇ Sanjeev Arora ਨਾਲ ਜੁੜੀਆਂ ਜਾਇਦਾਦਾਂ ਜ਼ਬਤ
ਐਨਫੋਰਸਮੈਂਟ ਡਾਇਰੈਕਟੋਰੇਟ ਨੇ 157.12 ਕਰੋੜ ਰੁਪਏ ਦੇ ਫਰਜ਼ੀ ਨਿਰਯਾਤ ਨਾਲ ਸਬੰਧਤ ਕਥਿਤ ਵਿਦੇਸ਼ੀ ਮੁਦਰਾ ਉਲੰਘਣਾ ਦੇ ਮਾਮਲੇ ਵਿੱਚ ਮੈਸਰਜ਼ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਅਤੇ ਪੰਜਾਬ ਦੇ ਉਦਯੋਗ ਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨਾਲ ਜੁੜੀਆਂ ਇਕਾਈਆਂ ਦੇ ਬੈਂਕ ਖਾਤਿਆਂ, ਡੀਮੈਟ ਹੋਲਡਿੰਗਜ਼...

ਮੰਤਰੀ ਸੰਜੀਵ ਅਰੋੜਾ 'ਤੇ ਮੁੜ ED ਦੀ ਰੇਡ, ਚੰਡੀਗੜ੍ਹ ਸਥਿਤ ਘਰ 'ਤੇ ਮਾਰਿਆ ਛਾਪਾ
ਪੰਜਾਬ ਦੀ ਰਾਜਨੀਤੀ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਛਾਪੇਮਾਰੀ ਕੀਤੀ ਗਈ ਹੈ।

ਪੰਜਾਬ ਦੀਆਂ ਜੇਲ੍ਹਾਂ 'ਚ ਸਮਰੱਥਾ ਨਾਲੋਂ 4 ਹਜ਼ਾਰ ਵੱਧ ਕੈਦੀ ਬੰਦ, ਦੇਸ਼ 'ਚ 5ਵੇਂ ਨੰਬਰ 'ਤੇ
ਪੰਜਾਬ ਦੀਆਂ ਜੇਲ੍ਹਾਂ ਲਗਾਤਾਰ ਦਬਾਅ ਹੇਠ ਹਨ ਅਤੇ ਇੱਥੇ ਤੈਅ ਸਮਰੱਥਾ ਨਾਲੋਂ ਹਜ਼ਾਰਾਂ ਦੀ ਗਿਣਤੀ ਵਿਚ ਵੱਧ ਕੈਦੀ ਰੱਖੇ ਜਾ ਰਹੇ ਹਨ। ਐੱਨ.ਸੀ. ਆਰ. ਬੀ. ਦੀ ਰਿਪੋਰਟ ਮੁਤਾਬਕ ਕੈਦੀਆਂ ਦੀ ਕੁੱਲ ਸੰਖਿਆ ਦੇ ਲਿਹਾਜ਼ ਨਾਲ ਪੰਜਾਬ ਦੇਸ਼ ਵਿਚ ਪੰਜਵੇਂ ਸਥਾਨ 'ਤੇ ਹੈ। ਪੰਜਾਬ ਤੋਂ ਅੱਗੇ ਸਿਰਫ਼ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਹਨ।

ਚੰਡੀਗੜ੍ਹ-ਮੋਹਾਲੀ 'ਚ ਅੱਜ ਵੀ ED ਦੀ ਛਾਪੇਮਾਰੀ ਜਾਰੀ
ਚੰਡੀਗੜ੍ਹ ਅਤੇ ਮੋਹਾਲੀ 'ਚ ਬਿਲਡਰਾਂ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਛਾਪੇਮਾਰੀ 24 ਘੰਟਿਆਂ ਮਗਰੋਂ ਅੱਜ ਵੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਵੀ ਮੋਹਾਲੀ ਅਤੇ ਚੰਡੀਗੜ੍ਹ 'ਚ ਬਿਲਡਰਾਂ ਦੇ ਟਿਕਾਣਿਆਂ 'ਤੇ ਈ. ਡੀ. ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਹਾਈ ਕੋਰਟ ਵੱਲੋਂ Trident Group ਨੂੰ ਵੱਡੀ ਰਾਹਤ: PPCB ਨੂੰ ਸਖ਼ਤ ਕਾਰਵਾਈ ਤੋਂ ਪਹਿਲਾਂ 30 ਦਿਨਾਂ ਦਾ ਸਮਾਂ ਦੇਣ ਦਾ ਹੁਕਮ
ਪ੍ਰਦੂਸ਼ਨ ਬੋਰਡ ਹੰਗਾਮੀ ਸਥਿਤੀ ਸਾਬਤ ਕਰਨ ਵਿੱਚ ਨਾਕਾਮ; ਅਦਾਲਤ ਵੱਲੋਂ ਕੰਪਨੀ ਨੂੰ NGT ਜਾਣ ਦੀ ਖੁੱਲ੍ਹ

ਪੰਜਾਬ ਪੁਲਿਸ ਦੀ ਕਾਰਵਾਈ ਵਿਰੁੱਧ ਸੰਦੀਪ ਪਾਠਕ ਦੀ ਪਟੀਸ਼ਨ: ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ, ਜਾਣੋ ਕੀ ਹੈ ਪੂਰਾ ਮਾਮਲਾ
Sandeep Pathak High Court: ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਸੰਦੀਪ ਕੁਮਾਰ ਪਾਠਕ ਨੇ ਪੰਜਾਬ ਪੁਲਿਸ ਵੱਲੋਂ ਸੰਭਾਵੀ ਗ੍ਰਿਫ਼ਤਾਰੀ ਅਤੇ ਕਥਿਤ ਗੁਪਤ ਐਫਆਈਆਰਜ਼ (FIRs) ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹਾਈ ਕੋਰਟ ਅੱਜ (ਸ਼ੁੱਕਰਵਾਰ) ਇਸ ਪਟੀਸ਼ਨ ‘ਤੇ ਅਹਿਮ ਸੁਣਵਾਈ ਕਰਨ ਵਾਲੀ ਹੈ। ਪਾਰਟੀ ਬਦਲਣ ਤੋਂ ਬਾਅਦ ਵਧੀ ਮੁਸ਼ਕਲ? ਪਟੀਸ਼ਨ

ਤਰੁਣ ਚੁੱਘ ਨੇ CM Mann ਖਿਲਾਫ਼ ਮਾਣਹਾਨੀ ਦਾ ਦਿੱਤਾ ਨੋਟਿਸ; ਪੰਜਾਬ ਧਮਾਕਿਆਂ 'ਚ ਭਾਜਪਾ 'ਤੇ ਲਾਏ ਵਿਵਾਦਤ ਇਲਜ਼ਾਮਾਂ ਦਾ ਕੀਤਾ ਸਖ਼ਤ ਵਿਰੋਧ
ਮਾਨ ਸਾਹਿਬ ਦਾ ਬਿਆਨ ਉਨ੍ਹਾਂ ਦੇ ਆਪਣੇ DGP ਦੇ ਬਿਆਨ ਨਾਲ ਮੇਲ ਨਹੀਂ ਖਾਂਦਾ। ਜਿੱਥੇ ਪੰਜਾਬ ਪੁਲਿਸ ISI ਅਤੇ ਵਿਦੇਸ਼ੀ ਨੈੱਟਵਰਕ ਦੀ ਗੱਲ ਕਰ ਰਹੀ ਹੈ, ਉੱਥੇ ਹੀ ਮੁੱਖ ਮੰਤਰੀ ਸਿਆਸੀ ਏਜੰਡਾ ਚਲਾਉਣ ਵਿੱਚ ਲੱਗੇ ਹੋਏ ਹਨ। ਸਵਾਲ ਸਾਫ਼ ਹੈ—ਮੁੱਖ ਮੰਤਰੀ ਪੰਜਾਬ ਦੀ ਸੁਰੱਖਿਆ ਕਰ ਰਹੇ ਹਨ ਜਾਂ ਦੇਸ਼ ਵਿਰੋਧੀ ਤਾਕਤਾਂ ਨੂੰ ਸਿਆਸੀ ਕਵਰ ਦੇ ਰਹੇ ਹਨ?

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ CM Mann ਨੂੰ ਪੁੱਛਿਆ ਸਵਾਲ - NSA ਖ਼ਤਮ ਹੋਣ ਤੋਂ ਬਾਅਦ ਵੀ ਪੰਜਾਬ ਕਿਉਂ ਨਹੀਂ ਲਿਆਂਦਾ ਜਾ ਰਿਹਾ ਪੁੱਤਰ

ਵਿਧਾਇਕ ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਲਾਂ: ਮਾਈਨਿੰਗ ਮਾਮਲੇ ’ਚ ਮਿਲਿਆ 4 ਦਿਨਾਂ ਦਾ ਪੁਲਿਸ ਰਿਮਾਂਡ
ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਦੀ ਹਵਾ ਖਾ ਰਹੇ ਪਠਾਣਮਾਜਰਾ ਨੂੰ ਹੁਣ ਮਾਈਨਿੰਗ ਦੇ ਇੱਕ ਪੁਰਾਣੇ ਮਾਮਲੇ ਵਿੱਚ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
