#BJP
All articles tagged with “BJP”
ਹਰਿਆਣਾ BJP 17 ਸਤੰਬਰ ਤੋਂ ਚਲਾਏਗੀ ‘ਸੇਵਾ ਸੰਕਲਪ ਅਭਿਆਨ’, ਮੋਦੀ ਦੇ 25 ਸਾਲਾਂ ਦੀ ਸਿਆਸੀ ਯਾਤਰਾ ਤੇ ਉਪਲਬਧੀਆਂ ਘਰ-ਘਰ ਪਹੁੰਚਾਉਣ ਦੀ ਤਿਆਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ’ਤੇ ਹਰਿਆਣਾ ਭਾਜਪਾ 17 ਸਤੰਬਰ ਤੋਂ 17 ਅਕਤੂਬਰ ਤੱਕ ਇੱਕ ਮਹੀਨੇ ਦਾ ‘ਸੇਵਾ ਸੰਕਲਪ ਅਭਿਆਨ’ ਚਲਾਏਗੀ। ਪਾਰਟੀ 377 ਮੰਡਲਾਂ ਰਾਹੀਂ ਬੂਥ ਪੱਧਰ ਤੱਕ ਪਹੁੰਚ ਬਣਾਉਣ ਦੇ ਨਾਲ ਸੇਵਾ, ਸੁਸ਼ਾਸਨ, ਗਰੀਬ ਕਲਿਆਣ, ਮਹਿਲਾ ਸਸ਼ਕਤੀਕਰਨ, ਯੁਵਾ ਸ਼ਕਤੀ ਅਤੇ ਰਾਸ਼ਟਰ ਨਿਰਮਾਣ ਨਾਲ ਜੁੜੇ ਪ੍ਰੋਗਰਾਮ ਕਰੇਗੀ। ਇਸ ਦੌਰਾਨ ਮੋਦੀ ਦੀ 25 ਸਾਲਾਂ ਦੀ ਸਿਆਸੀ ਯਾਤਰਾ ਅਤੇ ਸਰਕਾਰ ਦੀਆਂ ਉਪਲਬਧੀਆਂ ਨੂੰ ਵੀ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
CM ਸੈਣੀ ਦੀ ਯੁਵਾ ਮੋਰਚਾ ਨੂੰ ਅਪੀਲ: ਹਰ ਬੂਥ ਤੱਕ ਪਹੁੰਚੋ, ਰਾਜਨੀਤੀ ਤੋਂ ਦੂਰ ਨੌਜਵਾਨਾਂ ਨੂੰ ਸੰਗਠਨ ਨਾਲ ਜੋੜੋ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਜਪਾ ਯੁਵਾ ਮੋਰਚਾ ਦੇ ਕਾਰਕੁਨਾਂ ਨੂੰ ਹਰ ਬੂਥ ਤੱਕ ਪਹੁੰਚ ਬਣਾਉਣ ਅਤੇ ਰਾਜਨੀਤੀ ਤੋਂ ਦੂਰ ਨੌਜਵਾਨਾਂ ਨੂੰ ਸੰਗਠਨ ਤੇ ਰਾਸ਼ਟਰ ਨਿਰਮਾਣ ਨਾਲ ਜੋੜਨ ਦੀ ਅਪੀਲ ਕੀਤੀ। ਪੰਚਕੂਲਾ ਵਿੱਚ ਅਕਸ਼ਿਤ ਦਹੀਆ ਦੇ ਸੂਬਾ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਮੌਕੇ CM ਨੇ ਨਸ਼ਾ ਮੁਕਤੀ, ਵਾਤਾਵਰਣ ਸੁਰੱਖਿਆ, ਖੇਡਾਂ, ਡਿਜੀਟਲ ਮਾਧਿਅਮਾਂ ’ਤੇ ਸਕਾਰਾਤਮਕ ਸੰਵਾਦ ਅਤੇ ਸਮਾਜ ਸੇਵਾ ਨੂੰ ਯੁਵਾ ਮੋਰਚਾ ਦੀਆਂ ਗਤੀਵਿਧੀਆਂ ਦਾ ਹਿੱਸਾ ਬਣਾਉਣ ’ਤੇ ਜ਼ੋਰ ਦਿੱਤਾ।

ਸੰਗਰੂਰ ਵਿੱਚ ‘ਆਪ’ ਦੇ ਦੋ ਕੌਂਸਲਰਾਂ ਸਮੇਤ ਸੀਨੀਅਰ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ
ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਨਗਰ ਕੌਂਸਲਰਾਂ ਪਰਮਿੰਦਰ ਸਿੰਘ (ਪਿੰਕੀ) ਅਤੇ ਹਰਪ੍ਰੀਤ ਸਿੰਘ ਸੇਖੋਂ ਸਮੇਤ ਸਾਬਕਾ ਸੀਨੀਅਰ ਅਕਾਲੀ ਆਗੂ ਲਲਿਤ ਗਰਗ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਕੇਵਲ ਸਿੰਘ ਢਿੱਲੋਂ ਅਤੇ ਜੀਵਨ ਗਰਗ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲਈ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਦਾ ਸੰਕਲਪ ਲਿਆ।

ਭਾਜਪਾ ਦੇ ਨਵੇਂ ਇੰਚਾਰਜ ਦਾ ਐਲਾਨ, 117 ਸੀਟਾਂ ’ਤੇ ਇਕੱਲੇ ਲੜੇਗੀ ਪਾਰਟੀ !
ਭਾਜਪਾ ਦੇ ਨਵੇਂ ਪੰਜਾਬ ਇੰਚਾਰਜ ਸਤੀਸ਼ ਪੂਨੀਆ ਨੇ ਕਿਹਾ ਹੈ ਕਿ ਪਾਰਟੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜੇਗੀ। ਉਨ੍ਹਾਂ ਨੇ ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਨੂੰ ਵੀ ਨਕਾਰ ਦਿੱਤਾ।

Akali Dal ਤੇ BJP ਵਿਚਾਲੇ ਸੀਟਾਂ ਦੀ ਵੰਡ ਫਾਈਨਲ, ਕੌਣ ਲੜੇਗਾ ਕਿੰਨੀਆਂ ਸੀਟਾਂ ਤੇ

ਪੰਜਾਬ ’ਚ BJP ਨੂੰ ਮਿਲਿਆ ਵੱਡਾ ਹੁਲਾਰਾ, 3 ਦਰਜਨ ਤੋਂ ਵੱਧ ਆਗੂ ਭਾਜਪਾ ’ਚ ਸ਼ਾਮਲ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਇਲਾਕਿਆਂ ਨਾਲ ਸਬੰਧਤ 3 ਦਰਜਨ ਤੋਂ ਵੱਧ ਆਗੂ ਭਾਜਪਾ ਵਿੱਚ ਸ਼ਾਮਲ ਹੋਏ।

ਪੰਜਾਬ 'ਚ ਸਿਆਸੀ ਉਬਾਲ: ਭਾਜਪਾ ਨੇ 'ਆਪ' 'ਤੇ ਲਗਾਇਆ ਲੋਕਤੰਤਰ ਦੇ ਕਤਲ ਦਾ ਦੋਸ਼, ਰਾਜਪਾਲ ਨੂੰ ਮਿਲ ਕੇ ਕੇਵਲ ਸਿੰਘ ਢਿੱਲੋਂ ਨੇ ਸੌਂਪਿਆ ਮੰਗ ਪੱਤਰ
ਪੰਜਾਬ ਭਾਜਪਾ ਨੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਲਗਾਉਂਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਜਿੱਥੇ 'ਆਪ' ਕੋਲ ਬਹੁਮਤ ਨਹੀਂ ਸੀ, ਉੱਥੇ ਵੀ ਮੇਅਰ ਅਤੇ ਪ੍ਰਧਾਨ ਬਣਾਏ ਗਏ। ਭਾਜਪਾ ਨੇ ਸੁਤੰਤਰ ਜਾਂਚ, ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਲੋੜ ਪੈਣ 'ਤੇ ਮੁੜ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।

Diljit Dosanjh's ਦੀ ਫ਼ਿਲਮ 'ਸਤਲੁਜ' ZEE5 ਤੋਂ ਹਟਾਉਣ ਦੇ ਪਿੱਛੇ ਕੇਂਦਰ ਸਰਕਾਰ ਦਾ ਨਿਰਦੇਸ਼, 'ਸੁਰੱਖਿਆ ਕਾਰਨਾਂ' ਦਾ ਦਿੱਤਾ ਹਵਾਲਾ
Summary: ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ ZEE5 'ਤੇ ਰਿਲੀਜ਼ ਹੋਣ ਤੋਂ 48 ਘੰਟਿਆਂ ਦੇ ਅੰਦਰ ਹਟਾ ਦਿੱਤਾ ਗਿਆ। ਸਰਕਾਰੀ ਸੂਤਰਾਂ ਅਨੁਸਾਰ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸੁਰੱਖਿਆ ਕਾਰਨਾਂ ਅਤੇ ਆਈਟੀ ਨਿਯਮ, 2021 ਦਾ ਹਵਾਲਾ ਦਿੰਦਿਆਂ ZEE5 ਨੂੰ ਫ਼ਿਲਮ ਦੀ ਸਟ੍ਰੀਮਿੰਗ ਰੋਕਣ ਦੇ ਨਿਰਦੇਸ਼ ਦਿੱਤੇ। ਇਸ ਮਾਮਲੇ 'ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਅਤੇ SGPC ਨੇ ਫ਼ਿਲਮ ਨੂੰ ਮੁੜ ਰਿਲੀਜ਼ ਕਰਨ ਦੀ ਮੰਗ ਕੀਤੀ ਹੈ।

Giani Harpreet Singh ਦਾ ਵੱਡਾ ਬਿਆਨ: ਫੋਰੈਂਸਿਕ ਰਿਪੋਰਟ ਦੀ ਸੱਚਾਈ ਸੰਗਤ ਸਾਹਮਣੇ ਰੱਖਣ CM ਮਾਨ,ਅਕਾਲ ਤਖ਼ਤ ਦੀ ਰਿਪੋਰਟ 'ਤੇ ਵੀ ਚੁੱਕੇ ਸਵਾਲ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਰੈਂਸਿਕ ਰਿਪੋਰਟ ਦੀ ਸੱਚਾਈ ਜਨਤਕ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਈ ਗਈ ਫੋਰੈਂਸਿਕ ਜਾਂਚ 'ਤੇ ਵੀ ਸਵਾਲ ਚੁੱਕਦਿਆਂ ਸੀਬੀਆਈ ਜਾਂਚ ਦੀ ਮੰਗ ਕੀਤੀ।

ਬੇਅਦਬੀ ਮਾਮਲੇ 'ਚ ਨਵੀਂ SIT 'ਤੇ ਅਕਾਲੀ ਦਲ ਨੇ ਚੁੱਕੇ ਸਵਾਲ, ਰਾਮ ਰਹੀਮ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ
ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਨਵੀਂ SIT 'ਤੇ ਸਵਾਲ ਚੁੱਕਦਿਆਂ ਪੰਜਾਬ ਸਰਕਾਰ 'ਤੇ ਸੰਵੇਦਨਸ਼ੀਲ ਮੁੱਦੇ ਦਾ ਸਿਆਸੀਕਰਨ ਕਰਨ ਦੇ ਦੋਸ਼ ਲਗਾਏ ਹਨ। ਪਾਰਟੀ ਨੇ ਗੁਰਮੀਤ ਰਾਮ ਰਹੀਮ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ ਵੀ ਕੀਤੀ ਹੈ।

Charanjit Singh Channi ਨੂੰ ਦਿੱਲੀ ਤੋਂ ਆਇਆ ਫੋਨ, ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ; Rahul Gandhi ਨਾਲ ਜਲਦ ਹੋਵੇਗੀ ਮੁਲਾਕਾਤ
ਪੰਜਾਬ ਕਾਂਗਰਸ ਵਿੱਚ ਵਧ ਰਹੀ ਅੰਦਰੂਨੀ ਖਿੱਚਤਾਣ ਦੇ ਦਰਮਿਆਨ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਤੋਂ ਫੋਨ ਕਰਕੇ ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ ਦਿੱਤੀ ਗਈ ਹੈ। ਸੂਤਰਾਂ ਮੁਤਾਬਕ, 7 ਜੁਲਾਈ ਨੂੰ ਰਾਹੁਲ ਗਾਂਧੀ ਦੇ ਵਿਦੇਸ਼ ਤੋਂ ਵਾਪਸ ਆਉਣ ਮਗਰੋਂ ਚੰਨੀ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇਗੀ। ਚੰਨੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਨੂੰ ਕਾਂਗਰਸ ਹਾਈਕਮਾਨ 'ਤੇ ਦਬਾਅ ਬਣਾਉਣ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ।

Charanjit Singh Channi ਦੀ ਮੀਟਿੰਗ ਨਾਲ ਪੰਜਾਬ ਕਾਂਗਰਸ 'ਚ ਹਲਚਲ, Manish Tewari ਨੇ ਵੀ ਪ੍ਰਗਟਾਈ ਨਾਰਾਜ਼ਗੀ
ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਕਾਂਗਰਸ ਪਾਰਟੀ ਲਈ ਅੰਦਰੂਨੀ ਖਾਨਾਜੰਗੀ ਵੱਡੀ ਚੁਣੌਤੀ ਬਣਦੀ ਨਜ਼ਰ ਆ ਰਹੀ ਹੈ। ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਤਾਲਮੇਲ ਬਣਾਉਣ ਅਤੇ ਵੱਖ-ਵੱਖ ਵਰਗਾਂ ਨੂੰ ਨੁਮਾਇੰਦਗੀ ਦੇਣ ਦੇ ਉਦੇਸ਼ ਨਾਲ ਲਏ ਗਏ ਫ਼ੈਸਲਿਆਂ ਤੋਂ ਬਾਅਦ ਵੀ ਪਾਰਟੀ ਅੰਦਰ ਨਾਰਾਜ਼ਗੀ ਖਤਮ ਹੁੰਦੀ ਨਹੀਂ ਦਿਖ ਰਹੀ।

