#Charanjit Singh Channi
All articles tagged with “Charanjit Singh Channi”
Punjab PoliticsPunjab Congress 'ਚ ਧੜੇਬੰਦੀ ਦੀਆਂ ਅਟਕਲਾਂ 'ਤੇ Raja Warring ਨੇ ਤੋੜੀ ਚੁੱਪ, ਕਿਹਾ- 2 ਦਿਨਾਂ 'ਚ ਇਕ ਮੰਚ 'ਤੇ ਨਜ਼ਰ ਆਉਣਗੇ ਸਾਰੇ ਆਗੂ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ 'ਤੇ ਹੋਈ ਮੀਟਿੰਗ ਨੂੰ ਲੈ ਕੇ ਚੱਲ ਰਹੀਆਂ ਧੜੇਬੰਦੀ ਦੀਆਂ ਅਟਕਲਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਜਲਦ ਹੀ ਸਾਰੇ ਸੀਨੀਅਰ ਆਗੂ ਇਕ ਮੰਚ 'ਤੇ ਨਜ਼ਰ ਆਉਣਗੇ।
Punjab PoliticsCharanjit Singh Channi ਨੂੰ ਦਿੱਲੀ ਤੋਂ ਆਇਆ ਫੋਨ, ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ; Rahul Gandhi ਨਾਲ ਜਲਦ ਹੋਵੇਗੀ ਮੁਲਾਕਾਤ
ਪੰਜਾਬ ਕਾਂਗਰਸ ਵਿੱਚ ਵਧ ਰਹੀ ਅੰਦਰੂਨੀ ਖਿੱਚਤਾਣ ਦੇ ਦਰਮਿਆਨ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਤੋਂ ਫੋਨ ਕਰਕੇ ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ ਦਿੱਤੀ ਗਈ ਹੈ। ਸੂਤਰਾਂ ਮੁਤਾਬਕ, 7 ਜੁਲਾਈ ਨੂੰ ਰਾਹੁਲ ਗਾਂਧੀ ਦੇ ਵਿਦੇਸ਼ ਤੋਂ ਵਾਪਸ ਆਉਣ ਮਗਰੋਂ ਚੰਨੀ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇਗੀ। ਚੰਨੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਨੂੰ ਕਾਂਗਰਸ ਹਾਈਕਮਾਨ 'ਤੇ ਦਬਾਅ ਬਣਾਉਣ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ।
Punjab PoliticsCharanjit Singh Channi ਦੀ ਮੀਟਿੰਗ ਨਾਲ ਪੰਜਾਬ ਕਾਂਗਰਸ 'ਚ ਹਲਚਲ, Manish Tewari ਨੇ ਵੀ ਪ੍ਰਗਟਾਈ ਨਾਰਾਜ਼ਗੀ
ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਕਾਂਗਰਸ ਪਾਰਟੀ ਲਈ ਅੰਦਰੂਨੀ ਖਾਨਾਜੰਗੀ ਵੱਡੀ ਚੁਣੌਤੀ ਬਣਦੀ ਨਜ਼ਰ ਆ ਰਹੀ ਹੈ। ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਤਾਲਮੇਲ ਬਣਾਉਣ ਅਤੇ ਵੱਖ-ਵੱਖ ਵਰਗਾਂ ਨੂੰ ਨੁਮਾਇੰਦਗੀ ਦੇਣ ਦੇ ਉਦੇਸ਼ ਨਾਲ ਲਏ ਗਏ ਫ਼ੈਸਲਿਆਂ ਤੋਂ ਬਾਅਦ ਵੀ ਪਾਰਟੀ ਅੰਦਰ ਨਾਰਾਜ਼ਗੀ ਖਤਮ ਹੁੰਦੀ ਨਹੀਂ ਦਿਖ ਰਹੀ।
ਪੰਜਾਬ ਫ਼ਾਰਮੂਲੇ ਤੋਂ ਨਾਖੁਸ਼ ਨਜ਼ਰ ਆ ਰਹੇ ਕਾਂਗਰਸੀ ਆਗੂ? ਚਰਨਜੀਤ ਚੰਨੀ ਤੇ ਸੁਖਜਿੰਦਰ ਰੰਧਾਵਾ ਦੀ ਖਾਮੋਸ਼ੀ ਨੇ ਵਧਾਏ ਚਰਚੇ
ਪੰਜਾਬ ਕਾਂਗਰਸ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਹਾਈਕਮਾਂਡ ਵੱਲੋਂ ਤਿਆਰ ਕੀਤੇ ਗਏ ਨਵੇਂ ‘ਪੰਜਾਬ ਫ਼ਾਰਮੂਲੇ’ ਨੂੰ ਲੈ ਕੇ ਪਾਰਟੀ ਅੰਦਰ ਨਾਰਾਜ਼ਗੀ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ
Protestਪਟਿਆਲਾ 'ਚ ਪਾਵਰਕਾਮ ਮੁੱਖ ਦਫ਼ਤਰ ਦਾ ਘਿਰਾਓ: ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਆਊਟਸੋਰਸ ਮੀਟਰ ਰੀਡਰ
ਪਟਿਆਲਾ ਵਿੱਚ ਆਊਟਸੋਰਸ ਮੀਟਰ ਰੀਡਰਾਂ ਨੇ ਨੌਕਰੀਆਂ ਪੱਕੀਆਂ ਕਰਨ ਦੀ ਮੰਗ ਨੂੰ ਲੈ ਕੇ ਪਾਵਰਕਾਮ ਮੁੱਖ ਦਫ਼ਤਰ ਦਾ ਘਿਰਾਓ ਕੀਤਾ। ਬਾਅਦ ਵਿੱਚ ਕੁਝ ਪ੍ਰਦਰਸ਼ਨਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਨੇੜੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ।
Protestਹੜਤਾਲ ਕਾਰਨ ਸੂਬੇ ਦੇ 544 ਸੇਵਾ ਕੇਂਦਰਾਂ ’ਚ ਕੰਮਕਾਜ ਠੱਪ, ਲੋਕਾਂ ਦੇ ਜ਼ਰੂਰੀ ਦਸਤਾਵੇਜ਼ਾਂ ਤੇ ਸਰਕਾਰੀ ਕੰਮਾਂ 'ਚ ਰੁਕਾਵਟ; ਇਹ ਹਨ ਮੰਗਾਂ
ਸੇਵਾ ਕੇਂਦਰਾਂ ਰਾਹੀਂ 27 ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ 439 ਸੇਵਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਜਨਮ ਅਤੇ ਮੌਤ ਸਰਟੀਫਿਕੇਟ, ਆਮਦਨ, ਰਿਹਾਇਸ਼ ਅਤੇ ਜਾਤੀ ਸਰਟੀਫਿਕੇਟ, ਪੈਨਸ਼ਨ ਅਤੇ ਹੋਰ ਕਈ ਸਰਕਾਰੀ ਸੇਵਾਵਾਂ ਲਈ ਲੋਕ ਰੋਜ਼ਾਨਾ ਸੇਵਾ ਕੇਂਦਰਾਂ ਦਾ ਰੁਖ ਕਰਦੇ ਹਨ। ਹੜਤਾਲ ਕਾਰਨ ਇਹ ਸਾਰੀਆਂ ਸੇਵਾਵਾਂ ਪ੍ਰਭਾਵਿਤ ਹੋ ਗਈਆਂ ਹਨ ਅਤੇ ਲੋਕਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪੈ ਰਿਹਾ ਹੈ।
Punjab Politics'ਆਪ' ਵਿਧਾਇਕ ਪਠਾਣਮਾਜਰਾ ਜੇਲ੍ਹ ਚੋਂ ਰਿਹਾਅ: ਬੋਲੇ- 'ਸਿਆਸੀ ਰਣਨੀਤੀ ਦਾ ਫੈਸਲਾ ਹੁਣ ਸਮਰਥਕ ਕਰਨਗੇ'
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਐਤਵਾਰ ਨੂੰ ਕੇਂਦਰੀ ਜੇਲ੍ਹ ਚੋਂ ਰਿਹਾਅ ਹੋ ਗਏ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਦਰਜ ਮਾਮਲਿਆਂ ਵਿੱਚ ਉਨ੍ਹਾਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਆਪਣੇ ਵਿਧਾਨ ਸਭਾ ਹਲਕੇ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਰਕਾਰ ਦੇ ਸਾਹਮਣੇ ਚੁੱਕਣ ਕਰਕੇ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।
Politics'ਕਾਕਰੋਚ ਜਨਤਾ ਪਾਰਟੀ' ਮਾਮਲੇ 'ਚ ਸੁਪਰੀਮ ਕੋਰਟ ਦੀ ਅਹਿਮ ਟਿੱਪਣੀ: CJI ਸੂਰਿਆਕਾਂਤ ਬੋਲੇ- 'ਇੰਨੇ ਭਾਵੁਕ ਨਾ ਹੋਵੋ'
ਸੁਪਰੀਮ ਕੋਰਟ ਨੇ ਕਾਕਰੋਚ ਜਨਤਾ ਪਾਰਟੀ ਖ਼ਿਲਾਫ਼ ਇੱਕ ਵਕੀਲ ਵੱਲੋਂ ਦਾਇਰ ਜਨਹਿਤ ਪਟੀਸ਼ਨ (PIL) 'ਤੇ ਸੁਣਵਾਈ ਕਰਦਿਆਂ ਅਹਿਮ ਟਿੱਪਣੀ ਕੀਤੀ ਹੈ। ਮੁੱਖ ਜੱਜ (CJI) ਸੂਰਿਆਕਾਂਤ ਨੇ ਸੋਮਵਾਰ ਨੂੰ ਪਟੀਸ਼ਨਕਰਤਾ ਨੂੰ ਸ਼ਾਂਤ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਇਸ ਨੂੰ ਇੰਨੀ ਭਾਵੁਕਤਾ ਨਾਲ ਨਾ ਲਓ।