#cold wave
All articles tagged with “cold wave”
ਹਰਿਆਣਾ ਵਿੱਚ ਸਵੇਰੇ-ਸ਼ਾਮ ਵਧਣ ਲੱਗੀ ਠੰਢ, ਨਾਰਨੌਲ 14 ਡਿਗਰੀ ਨਾਲ ਸਭ ਤੋਂ ਠੰਢਾ
ਉੱਤਰ-ਪੱਛਮੀ ਹਵਾਵਾਂ ਕਾਰਨ ਹਰਿਆਣਾ ਵਿੱਚ ਸਵੇਰੇ-ਸ਼ਾਮ ਠੰਢ ਵਧ ਰਹੀ ਹੈ। ਨਾਰਨੌਲ ਵਿੱਚ ਘੱਟੋ-ਘੱਟ ਤਾਪਮਾਨ 14 ਡਿਗਰੀ ਦਰਜ ਕੀਤਾ ਗਿਆ। ਮੀਂਹ ਤੋਂ ਬਾਅਦ ਖੁੱਲ੍ਹੇ ਇਲਾਕਿਆਂ ਵਿੱਚ ਹਲਕੀ ਧੁੰਦ ਪੈ ਸਕਦੀ ਹੈ। ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਸਰ੍ਹੋਂ, ਛੋਲਿਆਂ ਅਤੇ ਹਰੇ ਚਾਰੇ ਦੀ ਬਿਜਾਈ ਸ਼ੁਰੂ ਕਰਨ ਦੀ ਸਲਾਹ ਦਿੱਤੀ ਹੈ।
ਹਰਿਆਣਾ ’ਚ ਮੌਸਮ ਲੈ ਰਿਹਾ ਕਰਵਟ, ਦਿਨ ਵੇਲੇ ਗਰਮੀ ਤੇ ਰਾਤਾਂ ਨੂੰ ਵਧੇਗੀ ਠੰਢ; ਮੀਂਹ ਦੀ ਕੋਈ ਚਿਤਾਵਨੀ ਨਹੀਂ
ਹਰਿਆਣਾ ਵਿੱਚ ਮੌਸਮ ਦਾ ਮਿਜ਼ਾਜ ਹੌਲੀ-ਹੌਲੀ ਬਦਲਣ ਲੱਗਾ ਹੈ। ਦਿਨ ਵੇਲੇ ਤੇਜ਼ ਧੁੱਪ ਕਾਰਨ ਗਰਮੀ ਮਹਿਸੂਸ ਹੋ ਰਹੀ ਹੈ, ਜਦਕਿ ਸਵੇਰੇ ਅਤੇ ਸ਼ਾਮ ਨੂੰ ਠੰਢਕ ਵਧ ਰਹੀ ਹੈ। ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਖੇਤੀ ਮੌਸਮ ਵਿਗਿਆਨ ਵਿਭਾਗ ਦੇ ਪੂਰਵ ਅਨੁਮਾਨ ਅਨੁਸਾਰ ਸੂਬੇ ਵਿੱਚ 22 ਅਕਤੂਬਰ ਤੱਕ ਮੌਸਮ ਆਮ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਹਲਕੇ ਬੱਦਲ ਛਾ ਸਕਦੇ ਹਨ ਅਤੇ ਹਵਾਵਾਂ ਦੀ ਦਿਸ਼ਾ ਤੇ ਰਫ਼ਤਾਰ ਵਿੱਚ ਵੀ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਹਰਿਆਣਾ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਦੀ ਸੰਭਾਵਨਾ
ਹਰਿਆਣਾ ਵਿੱਚ ਮਾਨਸੂਨ ਦੀ ਸਰਗਰਮੀ ਕਾਰਨ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। 18 ਸਤੰਬਰ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਗਰਜ-ਚਮਕ ਅਤੇ ਮੀਂਹ ਦੀ ਸੰਭਾਵਨਾ ਹੈ। ਮੀਂਹ ਤੇ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 19 ਸਤੰਬਰ ਤੋਂ ਮਾਨਸੂਨ ਦੀ ਸਰਗਰਮੀ ਘਟਣ ਨਾਲ ਮੌਸਮ ਹੌਲੀ-ਹੌਲੀ ਸਾਫ਼ ਹੋਣ ਦੀ ਸੰਭਾਵਨਾ ਹੈ।

