#ED Investigation
All articles tagged with “ED Investigation”
Punjab Politicsਚੰਨੀ ਨੂੰ ਮਨਾਉਣ ਵਿੱਚ ਜੁਟੀ ਕਾਂਗਰਸ, ਅੱਜ ਭੁਪੇਸ਼ ਬਘੇਲ ਨਾਲ ਹੋ ਸਕਦੀ ਹੈ ਮੀਟਿੰਗ; ਚੰਨੀ ਬੋਲੇ- ਰਾਹੁਲ ਗਾਂਧੀ ਹੀ ਮੇਰੇ ਨੇਤਾ
ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਵਿਵਾਦ ਨੂੰ ਖਤਮ ਕਰਨ ਲਈ ਪਾਰਟੀ ਹਾਈਕਮਾਨ ਸਰਗਰਮ ਹੋ ਗਈ ਹੈ। ਚਰਨਜੀਤ ਸਿੰਘ ਚੰਨੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਅਤੇ ਉਨ੍ਹਾਂ ਦੀ ਭੁਪੇਸ਼ ਬਘੇਲ ਨਾਲ ਅੱਜ ਜਾਂ ਸ਼ੁੱਕਰਵਾਰ ਨੂੰ ਮੁਲਾਕਾਤ ਹੋ ਸਕਦੀ ਹੈ। ਚੰਨੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਰਾਹੁਲ ਗਾਂਧੀ ਨੂੰ ਆਪਣਾ ਨੇਤਾ ਮੰਨਦੇ ਹਨ ਅਤੇ ਹਾਈਕਮਾਨ ਦੀ ਰਣਨੀਤੀ ਅਨੁਸਾਰ ਹੀ ਅੱਗੇ ਵਧਣਗੇ।
Punjab Politicsਪੰਜਾਬ ਕਾਂਗਰਸ: ਚਰਨਜੀਤ ਸਿੰਘ ਚੰਨੀ ਨਾਲ ਨਜ਼ਰ ਆਏ ਰੰਧਾਵਾ ਸਣੇ ਕਈ ਦਿੱਗਜ ਆਗੂ, ਭੂਪੇਸ਼ ਬਘੇਲ ਦਾ ਅਹਿਮ ਪੰਜਾਬ ਦੌਰਾ ਅੱਜ
AICC ਦੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਦਾ ਪੰਜਾਬ ਦੌਰਾ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਨਵੀਆਂ ਕਮੇਟੀਆਂ, ਬੂਥ ਪੱਧਰ ਦੇ ਸੰਗਠਨ ਅਤੇ ਪਾਰਟੀ ਦੀ ਅੰਦਰੂਨੀ ਏਕਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
Punjab PoliticsPunjab Congress 'ਚ ਧੜੇਬੰਦੀ ਦੀਆਂ ਅਟਕਲਾਂ 'ਤੇ Raja Warring ਨੇ ਤੋੜੀ ਚੁੱਪ, ਕਿਹਾ- 2 ਦਿਨਾਂ 'ਚ ਇਕ ਮੰਚ 'ਤੇ ਨਜ਼ਰ ਆਉਣਗੇ ਸਾਰੇ ਆਗੂ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ 'ਤੇ ਹੋਈ ਮੀਟਿੰਗ ਨੂੰ ਲੈ ਕੇ ਚੱਲ ਰਹੀਆਂ ਧੜੇਬੰਦੀ ਦੀਆਂ ਅਟਕਲਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਜਲਦ ਹੀ ਸਾਰੇ ਸੀਨੀਅਰ ਆਗੂ ਇਕ ਮੰਚ 'ਤੇ ਨਜ਼ਰ ਆਉਣਗੇ।
Punjab PoliticsCharanjit Singh Channi ਨੂੰ ਦਿੱਲੀ ਤੋਂ ਆਇਆ ਫੋਨ, ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ; Rahul Gandhi ਨਾਲ ਜਲਦ ਹੋਵੇਗੀ ਮੁਲਾਕਾਤ
ਪੰਜਾਬ ਕਾਂਗਰਸ ਵਿੱਚ ਵਧ ਰਹੀ ਅੰਦਰੂਨੀ ਖਿੱਚਤਾਣ ਦੇ ਦਰਮਿਆਨ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਤੋਂ ਫੋਨ ਕਰਕੇ ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ ਦਿੱਤੀ ਗਈ ਹੈ। ਸੂਤਰਾਂ ਮੁਤਾਬਕ, 7 ਜੁਲਾਈ ਨੂੰ ਰਾਹੁਲ ਗਾਂਧੀ ਦੇ ਵਿਦੇਸ਼ ਤੋਂ ਵਾਪਸ ਆਉਣ ਮਗਰੋਂ ਚੰਨੀ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇਗੀ। ਚੰਨੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਨੂੰ ਕਾਂਗਰਸ ਹਾਈਕਮਾਨ 'ਤੇ ਦਬਾਅ ਬਣਾਉਣ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ।
Punjab PoliticsCharanjit Singh Channi ਦੀ ਮੀਟਿੰਗ ਨਾਲ ਪੰਜਾਬ ਕਾਂਗਰਸ 'ਚ ਹਲਚਲ, Manish Tewari ਨੇ ਵੀ ਪ੍ਰਗਟਾਈ ਨਾਰਾਜ਼ਗੀ
ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਕਾਂਗਰਸ ਪਾਰਟੀ ਲਈ ਅੰਦਰੂਨੀ ਖਾਨਾਜੰਗੀ ਵੱਡੀ ਚੁਣੌਤੀ ਬਣਦੀ ਨਜ਼ਰ ਆ ਰਹੀ ਹੈ। ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਤਾਲਮੇਲ ਬਣਾਉਣ ਅਤੇ ਵੱਖ-ਵੱਖ ਵਰਗਾਂ ਨੂੰ ਨੁਮਾਇੰਦਗੀ ਦੇਣ ਦੇ ਉਦੇਸ਼ ਨਾਲ ਲਏ ਗਏ ਫ਼ੈਸਲਿਆਂ ਤੋਂ ਬਾਅਦ ਵੀ ਪਾਰਟੀ ਅੰਦਰ ਨਾਰਾਜ਼ਗੀ ਖਤਮ ਹੁੰਦੀ ਨਹੀਂ ਦਿਖ ਰਹੀ।
ਪੰਜਾਬ ਫ਼ਾਰਮੂਲੇ ਤੋਂ ਨਾਖੁਸ਼ ਨਜ਼ਰ ਆ ਰਹੇ ਕਾਂਗਰਸੀ ਆਗੂ? ਚਰਨਜੀਤ ਚੰਨੀ ਤੇ ਸੁਖਜਿੰਦਰ ਰੰਧਾਵਾ ਦੀ ਖਾਮੋਸ਼ੀ ਨੇ ਵਧਾਏ ਚਰਚੇ
ਪੰਜਾਬ ਕਾਂਗਰਸ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਹਾਈਕਮਾਂਡ ਵੱਲੋਂ ਤਿਆਰ ਕੀਤੇ ਗਏ ਨਵੇਂ ‘ਪੰਜਾਬ ਫ਼ਾਰਮੂਲੇ’ ਨੂੰ ਲੈ ਕੇ ਪਾਰਟੀ ਅੰਦਰ ਨਾਰਾਜ਼ਗੀ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ
ਪੰਜਾਬ ਕੈਬਨਿਟ ਵੱਲੋਂ ਸੋਧੀ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਜ਼ਮੀਨ ਮਾਲਕਾਂ ਲਈ ਵਧਾਏ ਗਏ ਲਾਭ
ਪੰਜਾਬ ਕੈਬਨਿਟ ਨੇ ਸੋਧੀ ਲੈਂਡ ਪੂਲਿੰਗ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਨਵੀਂ ਨੀਤੀ ਤਹਿਤ ਜ਼ਮੀਨ ਮਾਲਕਾਂ ਨੂੰ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਵਿੱਚ ਵਾਧੂ ਲਾਭ ਮਿਲਣਗੇ। ਇਸ ਦੇ ਨਾਲ ਹੀ ਅਣਅਧਿਕਾਰਤ ਕਲੋਨੀਆਂ ਵਿੱਚ ਬਣੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਪਾਪਰਾ ਐਕਟ ਵਿੱਚ ਵੀ ਸੋਧ ਕੀਤੀ ਗਈ ਹੈ। ਪੜ੍ਹੋ ਪੂਰੀ ਖ਼ਬਰ।
Protestਪਟਿਆਲਾ 'ਚ ਪਾਵਰਕਾਮ ਮੁੱਖ ਦਫ਼ਤਰ ਦਾ ਘਿਰਾਓ: ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਆਊਟਸੋਰਸ ਮੀਟਰ ਰੀਡਰ
ਪਟਿਆਲਾ ਵਿੱਚ ਆਊਟਸੋਰਸ ਮੀਟਰ ਰੀਡਰਾਂ ਨੇ ਨੌਕਰੀਆਂ ਪੱਕੀਆਂ ਕਰਨ ਦੀ ਮੰਗ ਨੂੰ ਲੈ ਕੇ ਪਾਵਰਕਾਮ ਮੁੱਖ ਦਫ਼ਤਰ ਦਾ ਘਿਰਾਓ ਕੀਤਾ। ਬਾਅਦ ਵਿੱਚ ਕੁਝ ਪ੍ਰਦਰਸ਼ਨਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਨੇੜੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ।
Agriculture19 ਘੰਟੇ ਤੱਕ ਚੱਲੀ ਜੰਗ, ਪਰ ਨਹੀਂ ਬਚ ਸਕੀ ਮਾਸੂਮ ਦੀ ਜਾਨ: ਅੰਬਾਲਾ ਬੋਰਵੈੱਲ ਹਾਦਸੇ ਦਾ ਦਰਦਨਾਕ ਅੰਤ
ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਪਿੰਡ ਧਨੌਰਾ ਵਿੱਚ ਖੁੱਲ੍ਹੇ ਬੋਰਵੈੱਲ ਵਿੱਚ ਡਿੱਗੇ ਚਾਰ ਸਾਲਾ ਮਾਸੂਮ ਬੱਚੇ ਨੂੰ ਬਚਾਉਣ ਲਈ ਕਰੀਬ 19 ਘੰਟਿਆਂ ਤੱਕ ਚੱਲੀ ਰਾਹਤ ਅਤੇ ਬਚਾਅ ਮੁਹਿੰਮ ਦਾ ਅੰਤ ਦੁਖਦਾਈ ਰਿਹਾ। ਬਚਾਅ ਟੀਮਾਂ ਵੱਲੋਂ ਬੱਚੇ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Punjab Politics'ਮੈਂ ਨਹੀਂ ਜਾਵਾਂਗਾ...', CM ਭਗਵੰਤ ਮਾਨ ਨੇ ਕਿਹਾ- AAP ਦੇ ਮੰਤਰੀ ਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਰੱਖਣਗੇ ਸਰਕਾਰ ਦਾ ਪੱਖ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 29 ਜੂਨ ਨੂੰ ਹੋਣ ਵਾਲੀ ਤਜਵੀਜ਼ਸ਼ੁਦਾ ਪੇਸ਼ੀ ਤੋਂ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ (AAP) ਨੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਆਪਣੇ ਸਾਰੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੀ ਵਿਸ਼ੇਸ਼ ਬੈਠਕ ਕੀਤੀ। ਇਹ ਬੈਠਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ।
PunjabSGPC ਨੇ 5 ਜੁਲਾਈ ਨੂੰ ਬੁਲਾਇਆ ਵਿਸ਼ਾਲ ਪੰਥਕ ਸੰਮੇਲਨ, ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਇਕਜੁਟ ਹੋਣ ਦਾ ਸੱਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ 5 ਜੁਲਾਈ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਦੀਵਾਨ ਹਾਲ ਵਿੱਚ ਵਿਸ਼ਾਲ ਪੰਥਕ ਸੰਮੇਲਨ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਸ਼ਨਿਚਰਵਾਰ ਨੂੰ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਲਿਆ ਗਿਆ। ਇਸ ਬੈਠਕ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਮੌਜੂਦ ਰਹੇ।
ਭਗਵੰਤ ਮਾਨ ਟਕਰਾਅ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ: ਅਕਾਲੀ ਦਲ 'ਵਾਰਿਸ ਪੰਜਾਬ ਦੇ'
ਭਾਖੜਾ ਡੈਮ ਦੇ ਜਲ ਪੱਧਰ ਅਤੇ ਨਾਂਦੇੜ ਐਕਟ 'ਚ ਸੋਧ ਦੇ ਮੁੱਦੇ 'ਤੇ ਵੀ ਚੁੱਕੇ ਸਵਾਲ