#ED
All articles tagged with “ED”

ਚੰਨੀ ਨੂੰ ਮਨਾਉਣ ਵਿੱਚ ਜੁਟੀ ਕਾਂਗਰਸ, ਅੱਜ ਭੁਪੇਸ਼ ਬਘੇਲ ਨਾਲ ਹੋ ਸਕਦੀ ਹੈ ਮੀਟਿੰਗ; ਚੰਨੀ ਬੋਲੇ- ਰਾਹੁਲ ਗਾਂਧੀ ਹੀ ਮੇਰੇ ਨੇਤਾ
ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਵਿਵਾਦ ਨੂੰ ਖਤਮ ਕਰਨ ਲਈ ਪਾਰਟੀ ਹਾਈਕਮਾਨ ਸਰਗਰਮ ਹੋ ਗਈ ਹੈ। ਚਰਨਜੀਤ ਸਿੰਘ ਚੰਨੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਅਤੇ ਉਨ੍ਹਾਂ ਦੀ ਭੁਪੇਸ਼ ਬਘੇਲ ਨਾਲ ਅੱਜ ਜਾਂ ਸ਼ੁੱਕਰਵਾਰ ਨੂੰ ਮੁਲਾਕਾਤ ਹੋ ਸਕਦੀ ਹੈ। ਚੰਨੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਰਾਹੁਲ ਗਾਂਧੀ ਨੂੰ ਆਪਣਾ ਨੇਤਾ ਮੰਨਦੇ ਹਨ ਅਤੇ ਹਾਈਕਮਾਨ ਦੀ ਰਣਨੀਤੀ ਅਨੁਸਾਰ ਹੀ ਅੱਗੇ ਵਧਣਗੇ।

Diljit Dosanjh's ਦੀ ਫ਼ਿਲਮ 'ਸਤਲੁਜ' ZEE5 ਤੋਂ ਹਟਾਉਣ ਦੇ ਪਿੱਛੇ ਕੇਂਦਰ ਸਰਕਾਰ ਦਾ ਨਿਰਦੇਸ਼, 'ਸੁਰੱਖਿਆ ਕਾਰਨਾਂ' ਦਾ ਦਿੱਤਾ ਹਵਾਲਾ
Summary: ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ ZEE5 'ਤੇ ਰਿਲੀਜ਼ ਹੋਣ ਤੋਂ 48 ਘੰਟਿਆਂ ਦੇ ਅੰਦਰ ਹਟਾ ਦਿੱਤਾ ਗਿਆ। ਸਰਕਾਰੀ ਸੂਤਰਾਂ ਅਨੁਸਾਰ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸੁਰੱਖਿਆ ਕਾਰਨਾਂ ਅਤੇ ਆਈਟੀ ਨਿਯਮ, 2021 ਦਾ ਹਵਾਲਾ ਦਿੰਦਿਆਂ ZEE5 ਨੂੰ ਫ਼ਿਲਮ ਦੀ ਸਟ੍ਰੀਮਿੰਗ ਰੋਕਣ ਦੇ ਨਿਰਦੇਸ਼ ਦਿੱਤੇ। ਇਸ ਮਾਮਲੇ 'ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਅਤੇ SGPC ਨੇ ਫ਼ਿਲਮ ਨੂੰ ਮੁੜ ਰਿਲੀਜ਼ ਕਰਨ ਦੀ ਮੰਗ ਕੀਤੀ ਹੈ।

ਬੇਅਦਬੀ ਮਾਮਲੇ 'ਚ ਨਵੀਂ SIT 'ਤੇ ਅਕਾਲੀ ਦਲ ਨੇ ਚੁੱਕੇ ਸਵਾਲ, ਰਾਮ ਰਹੀਮ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ
ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਨਵੀਂ SIT 'ਤੇ ਸਵਾਲ ਚੁੱਕਦਿਆਂ ਪੰਜਾਬ ਸਰਕਾਰ 'ਤੇ ਸੰਵੇਦਨਸ਼ੀਲ ਮੁੱਦੇ ਦਾ ਸਿਆਸੀਕਰਨ ਕਰਨ ਦੇ ਦੋਸ਼ ਲਗਾਏ ਹਨ। ਪਾਰਟੀ ਨੇ ਗੁਰਮੀਤ ਰਾਮ ਰਹੀਮ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ ਵੀ ਕੀਤੀ ਹੈ।

Charanjit Singh Channi ਦੀ ਮੀਟਿੰਗ ਨਾਲ ਪੰਜਾਬ ਕਾਂਗਰਸ 'ਚ ਹਲਚਲ, Manish Tewari ਨੇ ਵੀ ਪ੍ਰਗਟਾਈ ਨਾਰਾਜ਼ਗੀ
ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਕਾਂਗਰਸ ਪਾਰਟੀ ਲਈ ਅੰਦਰੂਨੀ ਖਾਨਾਜੰਗੀ ਵੱਡੀ ਚੁਣੌਤੀ ਬਣਦੀ ਨਜ਼ਰ ਆ ਰਹੀ ਹੈ। ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਤਾਲਮੇਲ ਬਣਾਉਣ ਅਤੇ ਵੱਖ-ਵੱਖ ਵਰਗਾਂ ਨੂੰ ਨੁਮਾਇੰਦਗੀ ਦੇਣ ਦੇ ਉਦੇਸ਼ ਨਾਲ ਲਏ ਗਏ ਫ਼ੈਸਲਿਆਂ ਤੋਂ ਬਾਅਦ ਵੀ ਪਾਰਟੀ ਅੰਦਰ ਨਾਰਾਜ਼ਗੀ ਖਤਮ ਹੁੰਦੀ ਨਹੀਂ ਦਿਖ ਰਹੀ।
ਪੰਜਾਬ ਫ਼ਾਰਮੂਲੇ ਤੋਂ ਨਾਖੁਸ਼ ਨਜ਼ਰ ਆ ਰਹੇ ਕਾਂਗਰਸੀ ਆਗੂ? ਚਰਨਜੀਤ ਚੰਨੀ ਤੇ ਸੁਖਜਿੰਦਰ ਰੰਧਾਵਾ ਦੀ ਖਾਮੋਸ਼ੀ ਨੇ ਵਧਾਏ ਚਰਚੇ
ਪੰਜਾਬ ਕਾਂਗਰਸ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਹਾਈਕਮਾਂਡ ਵੱਲੋਂ ਤਿਆਰ ਕੀਤੇ ਗਏ ਨਵੇਂ ‘ਪੰਜਾਬ ਫ਼ਾਰਮੂਲੇ’ ਨੂੰ ਲੈ ਕੇ ਪਾਰਟੀ ਅੰਦਰ ਨਾਰਾਜ਼ਗੀ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ
ਭਗਵੰਤ ਮਾਨ ਟਕਰਾਅ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ: ਅਕਾਲੀ ਦਲ 'ਵਾਰਿਸ ਪੰਜਾਬ ਦੇ'
ਭਾਖੜਾ ਡੈਮ ਦੇ ਜਲ ਪੱਧਰ ਅਤੇ ਨਾਂਦੇੜ ਐਕਟ 'ਚ ਸੋਧ ਦੇ ਮੁੱਦੇ 'ਤੇ ਵੀ ਚੁੱਕੇ ਸਵਾਲ

NEET ਪੇਪਰ ਲੀਕ ਮਾਮਲਾ: ਟੈਲੀਗ੍ਰਾਮ ਨੂੰ ਵੱਡਾ ਝਟਕਾ, ਦਿੱਲੀ ਹਾਈ ਕੋਰਟ ਨੇ ਪਾਬੰਦੀ ਹਟਾਉਣ ਤੋਂ ਕੀਤਾ ਇਨਕਾਰ
NEET ਪੇਪਰ ਲੀਕ ਮਾਮਲੇ ਨਾਲ ਜੁੜੇ ਵਿਵਾਦ ਵਿਚ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਟੈਲੀਗ੍ਰਾਮ 'ਤੇ ਲਗਾਈ ਗਈ ਅਸਥਾਈ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਗਿਆਨੀ ਹਰਪ੍ਰੀਤ ਸਿੰਘ ਅਸਤੀਫ਼ਾ ਦੇਣ ਲਈ ਮੌਕੇ ਦੀ ਤਲਾਸ਼ ’ਚ! ਇੱਕ-ਇੱਕ ਕਰ ਕੇ ਕਈ ਸੀਨੀਅਰ ਆਗੂ ਛੱਡ ਚੁੱਕੇ ਹਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ
ਗਿਆਨੀ ਹਰਪ੍ਰੀਤ ਸਿੰਘ ਦੀ ਇਕ ਨਿੱਜੀ ਚੈਨਲ (ਵੈਬ-ਚੈਨਲ) ਨਾਲ ਮੁਲਾਕਾਤ ਦੀ ਵੀਡੀਓ ਸੋਸ਼ਲ ਮੀਡੀਆਂ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਗਿਆਨੀ ਹਰਪ੍ਰੀਤ ਸਿੰਘ ਸਪੱਸ਼ਟ ਕਹਿ ਰਹੇ ਹਨ ਕਿ "ਉਹ ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਦੇ ਹਨ ਕਿ ਕੋਈ ਬਹਾਨਾ ਬਣਾ ਦਿਓ ਤਾਂ ਜੋ ਫਾਰਗ ਹੋ ਸਕਣ।

ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੇ ਸੰਕੇਤ, ਅੱਜ ਦਿੱਲੀ 'ਚ ਸੀਨੀਅਰ ਆਗੂਆਂ ਨਾਲ ਇਕੱਲੇ-ਇਕੱਲੇ ਮੀਟਿੰਗ ਕਰਨਗੇ ਆਬਜ਼ਰਵਰ
ਪੰਜਾਬ ਕਾਂਗਰਸ ਵਿੱਚ ਜਥੇਬੰਦਕ ਫੇਰਬਦਲ ਦੇ ਸੰਕੇਤਾਂ ਦਰਮਿਆਨ ਕਾਂਗਰਸ ਹਾਈ ਕਮਾਨ ਵੱਲੋਂ ਨਿਯੁਕਤ ਤਿੰਨ ਆਬਜ਼ਰਵਰਾਂ ਨੇ ਸਿਆਸੀ ਹਾਲਾਤਾਂ ਦਾ ਜਾਇਜ਼ਾ ਲੈਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ।

Sangrur : ਮੁੱਖ ਮੰਤਰੀ ਮਾਨ ਦੇ ਪਿੰਡ ਬੇਰੁਜ਼ਗਾਰ ਅਧਿਆਪਕਾਂ ਦਾ ਹੱਲਾ ਬੋਲ ! ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ
Sangrur Teacher Protest : ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸਾਥੀਆਂ ਨੂੰ ਸਤੌਜ ਵੱਲ ਜਾਂਦੇ ਰਾਹ ਵਿੱਚ ਹੀ ਰੋਕ ਲਿਆ ਗਿਆ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅਪੂਰਨ ਮਾਹੌਲ ਬਣ ਗਿਆ। ਨਤੀਜੇ ਵੱਜੋਂ ਦੋ ਸਾਥੀ ਅਧਿਆਪਕ ਟਾਵਰ 'ਤੇ ਚੜ੍ਹ ਗਏ।

ਪੰਜਾਬ 'ਚ ਦੁਪਹਿਰ ਤੋਂ ਥੰਮ੍ਹ ਗਈਆਂ ਸਰਕਾਰੀ ਬੱਸਾਂ, ਅੱਠ ਹਜ਼ਾਰ ਮੁਲਾਜ਼ਮ ਹੜਤਾਲ 'ਤੇ; 80 ਫ਼ੀਸਦੀ ਰੂਟ ਪ੍ਰਭਾਵਿਤ
ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਅੱਜ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੱਦੇ 'ਤੇ ਬੁੱਧਵਾਰ ਦੁਪਹਿਰ 12 ਵਜੇ ਤੋਂ ਬੱਸ ਸੇਵਾਵਾਂ ਨੂੰ ਪ੍ਰਭਾਵਿਤ ਕਰਦੇ ਹੋਏ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।

ਪਾਵਰਕਾਮ ਖ਼ਿਲਾਫ਼ ਬੇਰੁਜ਼ਗਾਰਾਂ ਦਾ ਹੱਲਾਬੋਲ: 2600 ਅਪ੍ਰੈਂਟਿਸਿਪ ਲਾਈਨਮੈਨ ਯੂਨੀਅਨ ਦੇ ਨੌਜਵਾਨ ਬਿਜਲੀ ਦੇ ਟਾਵਰ 'ਤੇ ਚੜ੍ਹੇ, ਪੁਲਿਸ-ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਯੂਨੀਅਨ ਆਗੂਆਂ ਨੇ ਦੱਸਿਆ ਕਿ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਉਨ੍ਹਾਂ ਦਾ ਪੱਕਾ ਮੋਰਚਾ ਤੇ ਮਰਨ ਵਰਤ ਕਈ ਦਿਨਾਂ ਤੋਂ ਜਾਰੀ ਹੈ, ਪਰ ਸਰਕਾਰ ਅਤੇ ਪਾਵਰਕਾਮ ਮੈਨੇਜਮੈਟ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ।

