#Moga
All articles tagged with “Moga”
ਮੋਗਾ ਦੀ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੂੰ ED ਦਾ ਸੰਮਨ, 25 ਨਵੰਬਰ ਨੂੰ ਪੁੱਛਗਿੱਛ
ਜ਼ਮੀਨੀ ਘੁਟਾਲੇ ਦੀ ਜਾਂਚ ਕਰ ਰਹੀ ਈਡੀ ਨੇ ਮੋਗਾ ਦੀ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ 25 ਨਵੰਬਰ ਨੂੰ ਚੰਡੀਗੜ੍ਹ ਦਫ਼ਤਰ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਮਾਮਲੇ ਵਿੱਚ 1.01 ਕਰੋੜ ਰੁਪਏ ਦੇ ਮੁਆਵਜ਼ੇ ਅਤੇ ਸਰਕਾਰੀ ਜ਼ਮੀਨਾਂ ਦੀ ਕਥਿਤ ਹੇਰਾਫੇਰੀ ਦੀ ਜਾਂਚ ਕੀਤੀ ਜਾ ਰਹੀ ਹੈ।

ਮੋਗਾ ਤੋਂ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਦੀਆਂ ਵਧੀਆਂ ਮੁਸ਼ਕਲਾਂ, ED ਵੱਲੋਂ 7 ਟਿਕਾਣਿਆਂ ’ਤੇ ਛਾਪੇਮਾਰੀ, ਕਰੋੜਾਂ ਦੀ ਜਾਇਦਾਦ ਦੀ ਜਾਂਚ
ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਵੱਲੋਂ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਹਿਯੋਗੀਆਂ ਨਾਲ ਜੁੜੇ 7 ਟਿਕਾਣਿਆਂ ’ਤੇ ਮਨੀ ਲਾਂਡਰਿੰਗ ਮਾਮਲੇ ਤਹਿਤ ਤਲਾਸ਼ੀ ਲਈ ਗਈ। ਜਾਂਚ ਦੌਰਾਨ ਸਰਕਾਰੀ ਜ਼ਮੀਨ ਦੇ ਮੁਆਵਜ਼ੇ ਵਿੱਚ ਕਥਿਤ ਹੇਰਾਫੇਰੀ ਅਤੇ ਕਈ ਸਰਕਾਰੀ ਤੇ ਹੋਰ ਜਾਇਦਾਦਾਂ ਦੀ ਗੈਰ-ਕਾਨੂੰਨੀ ਖਰੀਦ-ਵੇਚ ਦੇ ਦੋਸ਼ ਸਾਹਮਣੇ ਆਏ ਹਨ।
ਮੁਅੱਤਲ DIG ਐੱਚ.ਐੱਸ. ਭੁੱਲਰ ਖ਼ਿਲਾਫ਼ ਕੇਸ: ਸ਼ਿਕਾਇਤਕਰਤਾ ਆਕਾਸ਼ ਬੱਟਾ 24 ਸਤੰਬਰ ਨੂੰ ਦੇਵੇਗਾ ਗਵਾਹੀ
ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਕਥਿਤ ਰਿਸ਼ਵਤ ਮਾਮਲੇ ਵਿੱਚ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸ਼ਿਕਾਇਤਕਰਤਾ ਆਕਾਸ਼ ਬੱਟਾ ਨੂੰ ਅਗਲੇ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਬੱਟਾ ਦੀ ਗਵਾਹੀ 24 ਸਤੰਬਰ ਨੂੰ ਹੋਵੇਗੀ, ਜਦਕਿ ਮਾਮਲੇ ਵਿੱਚ ਬਰਾਮਦਗੀ ਦੇ ਗਵਾਹ ਰਾਜ ਕੁਮਾਰ ਨੂੰ ਵੀ ਉਸੇ ਦਿਨ ਤਲਬ ਕੀਤਾ ਗਿਆ ਹੈ।

