#Punjab Government
All articles tagged with “Punjab Government”

ਵੜਿੰਗ ਦਾ ਮਾਨ ਸਰਕਾਰ 'ਤੇ ਨਿਸ਼ਾਨਾ, ਪੇਪਰ ਲੀਕ ਮਾਮਲਿਆਂ 'ਤੇ ਮੰਗੀ ਜਵਾਬਦੇਹੀ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਮਨੀਸ਼ ਸਿਸੋਦੀਆ ਦੇ ਪੁਰਾਣੇ ਬਿਆਨ ਦਾ ਹਵਾਲਾ ਦਿੰਦਿਆਂ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ ਹੈ।
ਗੰਭੀਰ ਆਰਥਿਕ ਸੰਕਟ: ਸਰਕਾਰੀ ਗਰੰਟੀ ਤੋਂ ਬਿਨਾਂ 10 ਹਜ਼ਾਰ ਕਰੋੜ ਦਾ ਕਰਜ਼ਾ ਚੁੱਕਣ ਦੀ ਤਿਆਰੀ ਵਿੱਚ ਪਾਵਰਕਾਮ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪਾਵਰਕਾਮ) ਨੇ ਗੰਭੀਰ ਵਿੱਤੀ ਦਬਾਅ ਕਾਰਨ ਸਰਕਾਰੀ ਗਰੰਟੀ ਤੋਂ ਬਿਨਾਂ ਲਗਭਗ 10,000 ਕਰੋੜ ਰੁਪਏ ਦੇ ਬਾਂਡ ਅਤੇ ਗੈਰ-ਪਰਿਵਰਤਨਸ਼ੀਲ ਡਿਬੈਂਚਰ (NCDs) ਜਾਰੀ ਕਰਕੇ ਕਰਜ਼ਾ ਇਕੱਠਾ ਕਰਨ ਦੀ ਤਿਆਰੀ ਸ਼ੁਰੂ ਕੀਤੀ ਹੈ। ਕੰਪਨੀ ਮੁਤਾਬਕ ਪੰਜਾਬ ਸਰਕਾਰ ਵੱਲੋਂ 7,000 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ 2,600 ਕਰੋੜ ਰੁਪਏ ਦੇ ਬਿਜਲੀ ਬਿੱਲ ਅਜੇ ਵੀ ਬਕਾਇਆ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਸਰਕਾਰੀ ਗਰੰਟੀ ਤੋਂ ਬਿਨਾਂ ਕਰਜ਼ਾ ਲੈਣ ਨਾਲ ਪਾਵਰਕਾਮ 'ਤੇ ਵਿੱਤੀ ਬੋਝ ਅਤੇ ਜੋਖ਼ਮ ਵਧ ਸਕਦਾ ਹੈ, ਜਿਸ ਨਾਲ ਕੰਪਨੀ ਦੀ ਆਰਥਿਕ ਸਥਿਤੀ ਨੂੰ ਲੈ ਕੇ ਚਿੰਤਾਵਾਂ ਹੋਰ ਗੰਭੀਰ ਹੋ ਗਈਆਂ ਹਨ।

ਹਾਈਕੋਰਟ ਸਖ਼ਤ: ਮੌਨਸੂਨ ਦੌਰਾਨ ਸਫ਼ਾਈ ਸੰਕਟ 'ਤੇ ਪੰਜਾਬ ਸਰਕਾਰ ਤੋਂ 20 ਜੁਲਾਈ ਤੱਕ ਪ੍ਰਗਤੀ ਰਿਪੋਰਟ ਤਲਬ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੌਨਸੂਨ ਦੌਰਾਨ ਪੈਦਾ ਹੋਏ ਸਫ਼ਾਈ ਸੰਕਟ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੂੰ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ 20 ਜੁਲਾਈ ਤੱਕ ਵਿਸਤ੍ਰਿਤ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਪਟੀਸ਼ਨ ਵਿੱਚ ਮੱਛਰਾਂ, ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਅਤੇ ਜਾਮ ਨਾਲੀਆਂ ਕਾਰਨ ਲੋਕਾਂ ਦੀ ਸਿਹਤ ਨੂੰ ਵੱਧਦੇ ਖ਼ਤਰੇ ਦਾ ਮੁੱਦਾ ਉਠਾਇਆ ਗਿਆ ਹੈ।

ਪਟਿਆਲਾ ਅਦਾਲਤ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਪੰਜ ਨੂੰ ਭੇਜੇ ਸੰਮਨ, 20 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ
ਪਟਿਆਲਾ ਦੀ ਅਦਾਲਤ ਨੇ ਸਾਬਕਾ 'ਆਪ' ਮਹਿਲਾ ਆਗੂ ਸ਼ਵੇਤਾ ਜਿੰਦਲ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਪੰਜ ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਸਾਰਿਆਂ ਨੂੰ 20 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ 'ਤੇ ਸਿਹਤ ਮੰਤਰੀ ਨੇ ਕਿਹਾ ਕਿ ਪਟੀਸ਼ਨ ਸਿਆਸੀ ਪ੍ਰੇਰਿਤ ਹੈ ਅਤੇ ਉਨ੍ਹਾਂ ਨੂੰ ਅਦਾਲਤ 'ਤੇ ਪੂਰਾ ਭਰੋਸਾ ਹੈ।

'ਆਪ' ਸਰਕਾਰ ਨਸ਼ਿਆਂ ਦੇ ਨਾਲ 'ਖਾਕੀ' ਵਿਰੁੱਧ ਵੀ ਮੁਹਿੰਮ ਛੇੜੇ: ਗੁਰਜੀਤ ਸਿੰਘ ਔਜਲਾ
ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਨੂੰ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਨਾਲ ਪੁਲਿਸ ਤੰਤਰ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਮਿਲੀਭੁਗਤ ਵਿਰੁੱਧ ਵੀ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਨਗਰ ਕੌਂਸਲ ਪ੍ਰਧਾਨ ਚੋਣਾਂ, 'ਸਤਲੁਜ' ਫ਼ਿਲਮ ਵਿਵਾਦ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਵੀ ਸਰਕਾਰ ਅਤੇ ਭਾਜਪਾ 'ਤੇ ਸਵਾਲ ਚੁੱਕੇ।

ਮੋਗਾ ਧਮਾਕੇ 'ਤੇ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, CM ਭਗਵੰਤ ਮਾਨ ਅਤੇ DGP ਦੇ ਅਸਤੀਫ਼ੇ ਦੀ ਕੀਤੀ ਮੰਗ
ਮੋਗਾ ਪੁਲਿਸ ਥਾਣੇ ਵਿੱਚ ਹੋਏ ਧਮਾਕੇ ਦੇ ਮਾਮਲੇ 'ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ DGP ਗੌਰਵ ਯਾਦਵ ਦੇ ਅਸਤੀਫ਼ਿਆਂ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੇ ਹਾਲਾਤਾਂ 'ਤੇ ਸਵਾਲ ਚੁੱਕਦਿਆਂ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਦਖ਼ਲ ਦੇਣ ਲਈ ਪੱਤਰ ਲਿਖਿਆ ਹੈ।
ਪੰਜਾਬ ਕੈਬਨਿਟ ਵੱਲੋਂ ਸੋਧੀ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਜ਼ਮੀਨ ਮਾਲਕਾਂ ਲਈ ਵਧਾਏ ਗਏ ਲਾਭ
ਪੰਜਾਬ ਕੈਬਨਿਟ ਨੇ ਸੋਧੀ ਲੈਂਡ ਪੂਲਿੰਗ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਨਵੀਂ ਨੀਤੀ ਤਹਿਤ ਜ਼ਮੀਨ ਮਾਲਕਾਂ ਨੂੰ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਵਿੱਚ ਵਾਧੂ ਲਾਭ ਮਿਲਣਗੇ। ਇਸ ਦੇ ਨਾਲ ਹੀ ਅਣਅਧਿਕਾਰਤ ਕਲੋਨੀਆਂ ਵਿੱਚ ਬਣੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਪਾਪਰਾ ਐਕਟ ਵਿੱਚ ਵੀ ਸੋਧ ਕੀਤੀ ਗਈ ਹੈ। ਪੜ੍ਹੋ ਪੂਰੀ ਖ਼ਬਰ।

ਵਾਅਦੇ 8 ਘੰਟੇ ਦੇ, ਬਿਜਲੀ ਮਿਲ ਰਹੀ ਸਿਰਫ਼ 3-4 ਘੰਟੇ! ਖੇਤਾਂ 'ਚ ਸੁੱਕ ਰਹੀ ਪਨੀਰੀ, ਫੈਕਟਰੀਆਂ 'ਚ ਜਾਮ ਹੋਏ ਮਸ਼ੀਨਾਂ ਦੇ ਪਹੀਏ
"8 ਘੰਟੇ ਦੇ ਵਾਅਦੇ, ਮਿਲ ਰਹੀ ਸਿਰਫ਼ 3-4 ਘੰਟੇ ਬਿਜਲੀ! ਮੁਹਾਲੀ 'ਚ ਕਿਸਾਨਾਂ ਦੀ ਪਨੀਰੀ ਸੁੱਕਣ ਦੇ ਕਿਨਾਰੇ, ਫੈਕਟਰੀਆਂ ਦੇ ਮਸ਼ੀਨ ਵੀ ਹੋਏ ਜਾਮ"

ਪਟਿਆਲਾ 'ਚ ਪਾਵਰਕਾਮ ਮੁੱਖ ਦਫ਼ਤਰ ਦਾ ਘਿਰਾਓ: ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਆਊਟਸੋਰਸ ਮੀਟਰ ਰੀਡਰ
ਪਟਿਆਲਾ ਵਿੱਚ ਆਊਟਸੋਰਸ ਮੀਟਰ ਰੀਡਰਾਂ ਨੇ ਨੌਕਰੀਆਂ ਪੱਕੀਆਂ ਕਰਨ ਦੀ ਮੰਗ ਨੂੰ ਲੈ ਕੇ ਪਾਵਰਕਾਮ ਮੁੱਖ ਦਫ਼ਤਰ ਦਾ ਘਿਰਾਓ ਕੀਤਾ। ਬਾਅਦ ਵਿੱਚ ਕੁਝ ਪ੍ਰਦਰਸ਼ਨਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਨੇੜੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ।

19 ਘੰਟੇ ਤੱਕ ਚੱਲੀ ਜੰਗ, ਪਰ ਨਹੀਂ ਬਚ ਸਕੀ ਮਾਸੂਮ ਦੀ ਜਾਨ: ਅੰਬਾਲਾ ਬੋਰਵੈੱਲ ਹਾਦਸੇ ਦਾ ਦਰਦਨਾਕ ਅੰਤ
ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਪਿੰਡ ਧਨੌਰਾ ਵਿੱਚ ਖੁੱਲ੍ਹੇ ਬੋਰਵੈੱਲ ਵਿੱਚ ਡਿੱਗੇ ਚਾਰ ਸਾਲਾ ਮਾਸੂਮ ਬੱਚੇ ਨੂੰ ਬਚਾਉਣ ਲਈ ਕਰੀਬ 19 ਘੰਟਿਆਂ ਤੱਕ ਚੱਲੀ ਰਾਹਤ ਅਤੇ ਬਚਾਅ ਮੁਹਿੰਮ ਦਾ ਅੰਤ ਦੁਖਦਾਈ ਰਿਹਾ। ਬਚਾਅ ਟੀਮਾਂ ਵੱਲੋਂ ਬੱਚੇ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੰਜਾਬ 'ਚ ਨਸ਼ਿਆਂ ਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ 'ਆਪ' ਸਰਕਾਰ 'ਤੇ ਵਰ੍ਹੇ ਨਾਇਬ ਸਿੰਘ ਸੈਣੀ, ਕਿਹਾ- ਜਨਤਾ ਪਰੇਸ਼ਾਨ, ਚੋਣਾਂ ਦਾ ਕਰ ਰਹੀ ਹੈ ਇੰਤਜ਼ਾਰ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਲੁਧਿਆਣਾ ਦੌਰੇ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ।
ਭਗਵੰਤ ਮਾਨ ਟਕਰਾਅ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ: ਅਕਾਲੀ ਦਲ 'ਵਾਰਿਸ ਪੰਜਾਬ ਦੇ'
ਭਾਖੜਾ ਡੈਮ ਦੇ ਜਲ ਪੱਧਰ ਅਤੇ ਨਾਂਦੇੜ ਐਕਟ 'ਚ ਸੋਧ ਦੇ ਮੁੱਦੇ 'ਤੇ ਵੀ ਚੁੱਕੇ ਸਵਾਲ

