#Punjab Inside TV
All articles tagged with “Punjab Inside TV”

CM ਦੇ OSD ਰਾਜਬੀਰ ਘੁੰਮਣ ਸਣੇ 6 ਖ਼ਿਲਾਫ਼ CBI ਨੇ FIR ਕੀਤੀ ਦਰਜ, 8 ਥਾਵਾਂ ’ਤੇ ਛਾਪੇ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ED ਤੋਂ ਮਿਲੀ ਰਿਪੋਰਟ ਤੋਂ ਬਾਅਦ CBI ਨੇ ਪੰਜਾਬ ਦੇ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਸਮੇਤ 6 ਵਿਅਕਤੀਆਂ ਖ਼ਿਲਾਫ਼ FIR ਦਰਜ ਕੀਤੀ ਹੈ। CBI ਮੁਤਾਬਕ ਮਾਮਲਾ ਅਧਿਕਾਰੀਆਂ ਦੀਆਂ ਪੋਸਟਿੰਗਾਂ, ਵਿਭਾਗੀ ਕਾਰਵਾਈਆਂ, ਨੀਤੀਆਂ, ਟੈਂਡਰ, ਲਾਇਸੈਂਸ ਅਤੇ ਜ਼ਮੀਨ-ਜਾਇਦਾਦ ਨਾਲ ਜੁੜੇ ਮਾਮਲਿਆਂ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਪੈਸਿਆਂ ਦੇ ਬਦਲੇ ਪ੍ਰਭਾਵ ਪਾਉਣ ਦੇ ਦੋਸ਼ਾਂ ਨਾਲ ਸਬੰਧਤ ਹੈ। ਜਾਂਚ ਦੌਰਾਨ CBI ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 8 ਥਾਵਾਂ ’ਤੇ ਤਲਾਸ਼ੀ ਲਈ ਅਤੇ ਲੈਪਟਾਪ, ਮੋਬਾਈਲ ਫੋਨ ਤੇ ਦਸਤਾਵੇਜ਼ ਜ਼ਬਤ ਕੀਤੇ ਹਨ।

CM ਦੇ OSD ਰਾਜਵੀਰ ਸਿੰਘ ਘੁੰਮਣ ਦੇ ਪਿੰਡ ਘਰਾਚੋਂ ’ਚ CBI ਦੀ ਰੇਡ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਵੀਰ ਸਿੰਘ ਘੁੰਮਣ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਘਰਾਚੋਂ ਸਥਿਤ ਘਰ ’ਤੇ CBI ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਕੈਂਪ ਆਫਿਸ ਸਮੇਤ ਕਈ ਥਾਵਾਂ ’ਤੇ ਚੱਲ ਰਹੀ CBI ਜਾਂਚ ਦਾ ਹਿੱਸਾ ਦੱਸੀ ਜਾ ਰਹੀ ਹੈ।

DA ਮਾਮਲੇ ’ਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਦੀ ਸਖ਼ਤ ਫਟਕਾਰ, ਮੁੱਖ ਸਕੱਤਰ ਨੂੰ ਮੁੜ ਤਲਬ
DA ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਰਵੱਈਏ ’ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ। ਅਦਾਲਤ ਨੇ ਕਿਹਾ ਕਿ ਸਰਕਾਰ ਵਾਰ-ਵਾਰ ਮੌਕੇ ਮਿਲਣ ਦੇ ਬਾਵਜੂਦ ਕਮੀਆਂ ਦੂਰ ਨਹੀਂ ਕਰ ਰਹੀ ਅਤੇ ਸਿਰਫ਼ ਸਮਾਂ ਕੱਢਦੀ ਨਜ਼ਰ ਆ ਰਹੀ ਹੈ। ਅਦਾਲਤ ਨੇ ਟਵੀਟਾਂ ਤੇ ਸੋਸ਼ਲ ਮੀਡੀਆ ਰਾਹੀਂ ਫ਼ੈਸਲੇ ਨੂੰ ਚੁਣੌਤੀ ਦੇਣ ’ਤੇ ਵੀ ਸਖ਼ਤ ਟਿੱਪਣੀ ਕੀਤੀ ਅਤੇ ਮੁੱਖ ਸਕੱਤਰ ਨੂੰ ਮੁੜ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਹਾਈਕੋਰਟ ਦਾ ਵੱਡਾ ਫੈਸਲਾ: CM ਦੇ OSD ਰਾਜਵੀਰ ਸਿੰਘ ਘੁੰਮਣ ਨਾਲ ਜੁੜਿਆ ਮਾਮਲਾ CBI ਨੂੰ ਸੌਂਪਿਆ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਦੇ OSD ਰਾਜਵੀਰ ਸਿੰਘ ਘੁੰਮਣ ਨਾਲ ਸਬੰਧਤ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਹੁਣ ਮਾਮਲੇ ਨਾਲ ਜੁੜੇ ਦੋਸ਼ਾਂ ਅਤੇ ਤੱਥਾਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਵੱਲੋਂ ਕੀਤੀ ਜਾਵੇਗੀ।

ਬੰਗਾ ਨੇੜੇ LPU ਦੀ ਬੱਸ ਪੁਲ ਤੋਂ ਹੇਠਾਂ ਡਿੱਗੀ, 3 ਦੀ ਮੌਤ
ਬੰਗਾ ਨੇੜੇ ਪਿੰਡ ਮਜਾਰੀ ਕੋਲ ਮਨਾਲੀ ਤੋਂ ਪਰਤ ਰਹੀ LPU ਵਿਦਿਆਰਥੀਆਂ ਵਾਲੀ ਬੱਸ ਫਲਾਈਓਵਰ ਤੋਂ ਹੇਠਾਂ ਡਿੱਗ ਗਈ। ਮੁੱਢਲੀ ਜਾਣਕਾਰੀ ਮੁਤਾਬਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋਈ ਹੈ, ਜਦਕਿ ਬਚਾਅ ਕਾਰਜ ਅਤੇ ਪੁਲੀਸ ਦੀ ਜਾਂਚ ਜਾਰੀ ਹੈ।
ਲੁਧਿਆਣਾ ਤੇ ਬਠਿੰਡਾ ’ਚ 24 ਘੰਟਿਆਂ ਦੌਰਾਨ 2 ਸਾਬਕਾ ਸਰਪੰਚਾਂ ਦਾ ਕਤਲ
ਲੁਧਿਆਣਾ ਅਤੇ ਬਠਿੰਡਾ ਵਿੱਚ 24 ਘੰਟਿਆਂ ਦੌਰਾਨ ਦੋ ਸਾਬਕਾ ਸਰਪੰਚਾਂ ਦਾ ਕਤਲ ਹੋਇਆ। ਮਾਣੇਵਾਲ ਦੇ ਨਵਤੇਜ ਸਿੰਘ ਨੀਟੂ ਨੂੰ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ, ਜਦਕਿ ਫੂਸ ਮੰਡੀ ਦੇ ਜਗਤਾਰ ਸਿੰਘ ਉਰਫ਼ ਤਾਰਾ ’ਤੇ ਕੁਹਾੜੀ ਨਾਲ ਹਮਲਾ ਕੀਤਾ ਗਿਆ। ਲੁਧਿਆਣਾ ਪੁਲੀਸ ਜ਼ਮੀਨੀ ਵਿਵਾਦ ਨੂੰ ਕਤਲ ਦਾ ਕਾਰਨ ਮੰਨ ਕੇ ਜਾਂਚ ਕਰ ਰਹੀ ਹੈ, ਜਦਕਿ ਬਠਿੰਡਾ ਵਿੱਚ ਪੁਲੀਸ ਨੇ ਕਥਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ... ਦੋਸ਼ੀ ਕੋਈ ਵੀ ਹੋਵੇ ਬਖਸ਼ਿਆ ਨਹੀਂ ਜਾਵੇਗਾ: LPU ਪਹੁੰਚੇ DGP ਦਾ ਵੱਡਾ ਬਿਆਨ
₹5 ਕਰੋੜ ਰਿਸ਼ਵਤ ਦੇ ਦੋਸ਼ਾਂ ਵਾਲੇ ਮਾਮਲੇ ’ਚ ਡਾ. ਗੁਰਪ੍ਰੀਤ ਕੌਰ ਮਾਨ ਨੂੰ ਝਟਕਾ
ਚੰਡੀਗੜ੍ਹ ਦੀ ਸਿਵਲ ਅਦਾਲਤ ਨੇ ਗੁਰਪ੍ਰੀਤ ਕੌਰ ਵੱਲੋਂ ਦਾਇਰ ਮਾਮਲੇ ਵਿੱਚ 8 ਸਤੰਬਰ 2026 ਨੂੰ ਦਿੱਤਾ ਗਿਆ ਐਕਸ-ਪਾਰਟੀ ਅੰਤਰਿਮ ਇੰਜੰਕਸ਼ਨ ਹੁਕਮ ਰੱਦ ਕਰ ਦਿੱਤਾ ਹੈ। ਮਾਮਲਾ ₹5 ਕਰੋੜ ਦੀ ਕਥਿਤ ਰਿਸ਼ਵਤ ਮੰਗਣ ਦੇ ਦੋਸ਼ਾਂ ਨਾਲ ਸਬੰਧਤ ਹੈ। ਅਦਾਲਤ ਨੇ ਕਿਹਾ ਕਿ ਪੂਰੀ ਪ੍ਰੈੱਸ ਕਾਨਫਰੰਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਦੇ ਮਹੱਤਵਪੂਰਨ ਤੱਥਾਂ ਅਤੇ ਦਸਤਾਵੇਜ਼ਾਂ ਨੂੰ ਦੇਖਣਾ ਜ਼ਰੂਰੀ ਹੈ।
‘ਪੰਜਾਬੀ ਆ ਗਏ ਓਏ’, ਦਿਲਜੀਤ ਦੁਸਾਂਝ ਨੇ ਵੈਂਬਲੇ ਸਟੇਡੀਅਮ ’ਚ ਰਚਿਆ ਇਤਿਹਾਸ, ਹੁਣ ਅਹਿਮਦਾਬਾਦ ’ਚ ਹੋਵੇਗਾ ਵੱਡਾ ਸ਼ੋਅ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਲੰਡਨ ਦੇ ਮਸ਼ਹੂਰ ਵੈਂਬਲੇ ਸਟੇਡੀਅਮ ਵਿੱਚ ਪ੍ਰਦਰਸ਼ਨ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣ ਕੇ ਇਤਿਹਾਸ ਰਚ ਦਿੱਤਾ। ਲਗਭਗ 90 ਹਜ਼ਾਰ ਦਰਸ਼ਕਾਂ ਦੇ ਸਾਹਮਣੇ ਪਰਫਾਰਮ ਕਰਨ ਤੋਂ ਬਾਅਦ ਦਿਲਜੀਤ ਨੇ 21 ਨਵੰਬਰ 2026 ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਲਾਈਵ ਸ਼ੋਅ ਕਰਨ ਦਾ ਐਲਾਨ ਕੀਤਾ।

ਭਾਜਪਾ ਦੇ ਨਵੇਂ ਇੰਚਾਰਜ ਦਾ ਐਲਾਨ, 117 ਸੀਟਾਂ ’ਤੇ ਇਕੱਲੇ ਲੜੇਗੀ ਪਾਰਟੀ !
ਭਾਜਪਾ ਦੇ ਨਵੇਂ ਪੰਜਾਬ ਇੰਚਾਰਜ ਸਤੀਸ਼ ਪੂਨੀਆ ਨੇ ਕਿਹਾ ਹੈ ਕਿ ਪਾਰਟੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜੇਗੀ। ਉਨ੍ਹਾਂ ਨੇ ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਨੂੰ ਵੀ ਨਕਾਰ ਦਿੱਤਾ।
ਪੰਜਾਬ ਸਰਕਾਰ ਨੇ DA ਬਕਾਏ ’ਤੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਤੇ ਹੋਰ ਬਕਾਏ ਦੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਬਕਾਇਆ ਰਾਸ਼ੀ ਕਰੀਬ ₹14,191 ਕਰੋੜ ਦੱਸੀ ਜਾ ਰਹੀ ਹੈ।

Punjab Assembly Elections: ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਨੌਰ ਹਲਕੇ ਤੋਂ ਸਰਬਜੀਤ ਸਿੰਘ ਝਿੰਝਰ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ।

