#Punjab News
All articles tagged with “Punjab News”

CM ਨੂੰ ਸਤੌਜ ਵਾਪਸ ਭੇਜਣ ਦਾ ਸਰਕਾਰੀ ਮੁਲਾਜ਼ਮਾਂ ਵੱਲੋਂ ਐਲਾਨ।

Punjab ’ਚ 3 ਲੱਖ ਹੜਤਾਲੀ ਮੁਲਾਜ਼ਮਾਂ ਨੂੰ ਨੋਟਿਸ, ਭਖੀ ਸਿਆਸਤ; ਵਿਰੋਧੀ ਧਿਰ ਸਰਕਾਰ ਖ਼ਿਲਾਫ਼ ਨਿੱਤਰੀ
CM Bhagwant Mann ਦੀ ਪਤਨੀ 'ਤੇ 5 ਕਰੋੜ ਮੰਗਣ ਦੇ ਦੋਸ਼ਾਂ ਦਾ ਮਾਮਲਾ: NHRC ਦਾ ਨੋਟਿਸ, ਸਾਬਕਾ ਜੱਜ ਨੂੰ 24 ਘੰਟਿਆਂ ਦਾ ਲੀਗਲ ਨੋਟਿਸ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵਿਰੁੱਧ ਲਗਾਏ ਗਏ ਇੱਕ ਜਬਰ-ਜਨਾਹ ਮਾਮਲੇ ਨੂੰ ਕਥਿਤ ਤੌਰ 'ਤੇ ਦਬਾਉਣ ਲਈ 5 ਕਰੋੜ ਰੁਪਏ ਮੰਗਣ ਦੇ ਦੋਸ਼ਾਂ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ DGP ਨੂੰ ਦੋ ਹਫ਼ਤਿਆਂ ਵਿੱਚ ਜਾਂਚ ਕਰਕੇ ATR ਪੇਸ਼ ਕਰਨ ਲਈ ਕਿਹਾ ਹੈ। ਇਸੇ ਦੌਰਾਨ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ 24 ਘੰਟਿਆਂ ਦਾ ਲੀਗਲ ਨੋਟਿਸ ਭੇਜਿਆ ਗਿਆ ਹੈ।
Defamation case : Sukhbir Badal ਦੀਆਂ ਮੁਸ਼ਕਲਾਂ ਵਧੀਆਂ !, ਸੁੁਪਰੀਮ ਕੋਰਟ ਦਾ ਫੈਸਲਾ...
Summary ਸੁਪਰੀਮ ਕੋਰਟ ਨੇ ਸਾਲ 2017 ਦੇ ਅਪਰਾਧਿਕ ਮਾਣਹਾਨੀ ਮਾਮਲੇ ਨੂੰ ਰੱਦ ਕਰਨ ਦੀ ਸੁਖਬੀਰ ਸਿੰਘ ਬਾਦਲ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਮਾਮਲਾ ਅਖੰਡ ਕੀਰਤਨੀ ਜਥਾ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਿਆਸੀ ਵਿੰਗ ਦੱਸਣ ਵਾਲੇ ਕਥਿਤ ਬਿਆਨ ਨਾਲ ਜੁੜਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਕਾਰਵਾਈ ਮਜਿਸਟ੍ਰੇਟ ਅਦਾਲਤ ਵਿੱਚ ਚੱਲੇਗੀ।

Punjab Bandh Live: ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਬੰਦ, ਸਕੂਲ-ਕਾਲਜ ਤੇ ਬਾਜ਼ਾਰ ਪ੍ਰਭਾਵਿਤ; ਸੜਕਾਂ 'ਤੇ ਛਾਇਆ ਸੰਨਾਟਾ
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਵੱਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਕਈ ਜ਼ਿਲ੍ਹਿਆਂ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਖਰੜ-ਚੰਡੀਗੜ੍ਹ ਫਲਾਈਓਵਰ, ਜਲੰਧਰ ਦੇ ਮੁੱਖ ਚੌਕਾਂ, ਮੋਗਾ-ਬਰਨਾਲਾ ਹਾਈਵੇਅ ਅਤੇ ਹੋਰ ਥਾਵਾਂ 'ਤੇ ਧਰਨਿਆਂ ਕਾਰਨ ਆਵਾਜਾਈ ਪ੍ਰਭਾਵਿਤ ਰਹੀ। ਕਈ ਸ਼ਹਿਰਾਂ ਵਿੱਚ ਬਾਜ਼ਾਰ ਬੰਦ ਰਹੇ ਅਤੇ ਬੱਸ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ।
Baba Farid University ਭਰਤੀ ਵਿਵਾਦ: 200 ਮੁਲਾਜ਼ਮ ਮੁਅੱਤਲ, ਸਿਫ਼ਾਰਸ਼ੀ ਲੀਡਰਾਂ ਦੀਆਂ ਵਧੀਆਂ ਮੁਸ਼ਕਲਾਂ
ਬਾਬਾ ਫ਼ਰੀਦ ਯੂਨੀਵਰਸਿਟੀ ਵਿੱਚ ਭਰਤੀ ਵਿਵਾਦ ਨੂੰ ਲੈ ਕੇ ਵੱਡੀ ਕਾਰਵਾਈ ਹੋਈ ਹੈ। ਕਥਿਤ ਬੇਨਿਯਮੀਆਂ ਦੀ ਜਾਂਚ ਤੋਂ ਬਾਅਦ ਕਰੀਬ 200 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ 20 ਅਗਸਤ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ਹੈ। ਮਾਮਲੇ ਵਿੱਚ ਹੋਰ ਕਰਮਚਾਰੀਆਂ ਅਤੇ ਕਥਿਤ ਸਿਫ਼ਾਰਸ਼ੀ ਆਗੂਆਂ ਦੀਆਂ ਮੁਸ਼ਕਲਾਂ ਵੀ ਵਧ ਸਕਦੀਆਂ ਹਨ।
Baghapurana MC Elections: ਪੰਜਾਬ 'ਚ ਮੁੜ ਹੋਣਗੀਆਂ ਨਗਰ ਕੌਂਸਲ ਚੋਣਾਂ! ਬਾਘਾਪੁਰਾਣਾ ਦੇ 15 ਵਾਰਡਾਂ ਨੂੰ ਲੈ ਕੇ ਵੱਡੀ ਖ਼ਬਰ
ਬਾਘਾਪੁਰਾਣਾ ਨਗਰ ਕੌਂਸਲ ਦੇ ਸਾਰੇ 15 ਵਾਰਡਾਂ ਦੀ ਚੋਣ ਪ੍ਰਕਿਰਿਆ ਨੂੰ ਲੈ ਕੇ ਵੱਡਾ ਮਾਮਲਾ ਸਾਹਮਣੇ ਆਇਆ ਹੈ। ਰਿਟਾਇਰਡ ਜੱਜ ਵੱਲੋਂ ਸੌਂਪੀ ਗਈ ਰਿਪੋਰਟ ਵਿੱਚ ਕਥਿਤ ਤੌਰ 'ਤੇ ਸਾਰੇ 15 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਅੰਤਿਮ ਫੈਸਲਾ ਸੁਪਰੀਮ ਕੋਰਟ ਵੱਲੋਂ ਲਿਆ ਜਾਣਾ ਬਾਕੀ ਹੈ।
Punjab Corruption Cases: ਈਡੀ ਦੀ ਚਿੱਠੀ ਦੀ ਗੂੰਜ—61 ਮਾਮਲੇ, 21 ਅਧਿਕਾਰੀ ਤੇ 5 ਵਿਚੋਲੇ
ਈਡੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਲਿਖੇ ਗਏ ਕਥਿਤ ਪੱਤਰ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਪੱਤਰ ਵਿੱਚ 61 ਮਾਮਲਿਆਂ, 21 ਅਧਿਕਾਰੀਆਂ ਅਤੇ 5 ਪ੍ਰਾਈਵੇਟ ਵਿਚੋਲਿਆਂ ਨਾਲ ਜੁੜੇ ਕਥਿਤ ਦੋਸ਼ਾਂ ਦਾ ਜ਼ਿਕਰ ਹੈ। ਮਾਮਲਿਆਂ ਵਿੱਚ ਤਬਾਦਲੇ, ਤਾਇਨਾਤੀਆਂ, ਜ਼ਮੀਨੀ ਸੌਦੇ, ਅਸਲਾ ਲਾਇਸੈਂਸ, ਸਰਕਾਰੀ ਨੀਤੀਆਂ ਅਤੇ ਕਥਿਤ ਭੁਗਤਾਨ ਸ਼ਾਮਲ ਹਨ। ਨਿਤਿਨ ਗੋਹਲ ਨੇ ਇਨ੍ਹਾਂ ਦੋਸ਼ਾਂ ਨੂੰ ਸਿਆਸੀ ਸਾਜ਼ਿਸ਼ ਦੱਸਦਿਆਂ ਖਾਰਜ ਕੀਤਾ ਹੈ।

ਪੰਜਾਬ ਦੀ ਸਿਆਸਤ ’ਚ BJP ਦਾ ਵੱਡਾ ਦਾਅ: Manpreet Badal ਕੌਮੀ ਮੀਤ ਪ੍ਰਧਾਨ, Tarun Chugh ਨੂੰ ਹੈੱਡਕੁਆਰਟਰ ਦੀ ਜ਼ਿੰਮੇਵਾਰੀ

komi insaaf morcha : Police ਵੱਲੋਂ ਪਾਣੀ ਦੀਆਂ ਬੁਛਾੜਾਂ ਤੇ ਅਥਰੂ ਗੈਸ ਦੀ ਵਰਤੋਂ

ਆਪ ਲੀਡਰਾਂ ਦੇ ਨਜਦੀਕੀਆਂ ‘ਤੇ ਐਕਸ਼ਨ ਦੀ ਤਿਆਰੀ!
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ DGP ਗੌਰਵ ਯਾਦਵ ਨੂੰ AAP ਆਗੂਆਂ ਦੇ ਕਰੀਬੀ ਦੱਸੇ ਜਾ ਰਹੇ ਇੱਕ ਵਿਅਕਤੀ ਖ਼ਿਲਾਫ਼ ਕਾਰਵਾਈ ਅਤੇ FIR ਦਰਜ ਕਰਨ ਲਈ ਪੱਤਰ ਲਿਖਿਆ ਹੈ। ED ਦਾ ਦਾਅਵਾ ਹੈ ਕਿ ਵਿਅਕਤੀ ਕਥਿਤ ਤੌਰ ’ਤੇ IAS, IPS, PCS ਅਤੇ DSP ਅਧਿਕਾਰੀਆਂ ਦੀਆਂ ਤਬਾਦਲਾ-ਪੋਸਟਿੰਗਾਂ, ਟੈਂਡਰਾਂ, ਜ਼ਮੀਨੀ ਸੌਦਿਆਂ ਅਤੇ ਹਥਿਆਰਾਂ ਦੇ ਲਾਇਸੈਂਸਾਂ ਨੂੰ ਪ੍ਰਭਾਵਿਤ ਕਰਨ ਵਾਲੇ ਨੈੱਟਵਰਕ ਨਾਲ ਜੁੜਿਆ ਹੋਇਆ ਸੀ। ਜਾਂਚ ਦੌਰਾਨ ਕਰੀਬ 21 ਲੱਖ ਰੁਪਏ ਨਕਦ ਅਤੇ ਕਥਿਤ ਨਕਦ ਤੇ ਹਵਾਲਾ ਲੈਣ-ਦੇਣ ਨਾਲ ਸਬੰਧਤ WhatsApp ਚੈਟਾਂ ਮਿਲਣ ਦਾ ED ਨੇ ਦਾਅਵਾ ਕੀਤਾ ਹੈ।

Punjab Congress ’ਚ ਫਿਰ ਭਖੀ ਸਿਆਸਤ, 15 ਵਿਧਾਇਕਾਂ ਨੇ Rahul Gandhi ਤੋਂ ਮੰਗਿਆ ਮਿਲਣ ਦਾ ਸਮਾਂ
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਮੁੜ ਤੇਜ਼ ਹੋ ਗਈ ਹੈ। ਚੰਨੀ ਗੁੱਟ ਤੋਂ ਬਾਅਦ ਹੁਣ 15 ਕਾਂਗਰਸੀ ਵਿਧਾਇਕਾਂ ਨੇ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਵਿਧਾਇਕ ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤ, ਸੰਗਠਨ ਨਾਲ ਜੁੜੇ ਮੁੱਦਿਆਂ ਅਤੇ ਆਗੂਆਂ ਵਿਚਕਾਰ ਚੱਲ ਰਹੀ ਖਿੱਚੋਤਾਣ ਬਾਰੇ ਚਰਚਾ ਕਰਨਾ ਚਾਹੁੰਦੇ ਹਨ।

