#Punjab Police
All articles tagged with “Punjab Police”

ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ……..
ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (CMO) ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਫਿਲਹਾਲ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਮਾਮਲੇ ਦੀ ਸੁਣਵਾਈ ਕਰ ਰਹੀ ਸਿੰਗਲ ਬੈਂਚ ਨੇ ਇਸ ਨੂੰ ਮੁੜ ਚੀਫ਼ ਜਸਟਿਸ ਦੀ ਅਦਾਲਤ ਵਿੱਚ ਭੇਜਣ ਦਾ ਫ਼ੈਸਲਾ ਕੀਤਾ ਹੈ, ਕਿਉਂਕਿ CBI ਨੂੰ FIR ਦਰਜ ਕਰਨ ਦੇ ਨਿਰਦੇਸ਼ ਚੀਫ਼ ਜਸਟਿਸ ਦੀ ਅਦਾਲਤ ਵੱਲੋਂ ਦਿੱਤੇ ਗਏ ਸਨ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਦਲੀਲ ਦਿੱਤੀ ਕਿ ਘੁੰਮਣ ਨੇ ਵਿਅਕਤੀਗਤ ਤੌਰ ’ਤੇ ਪਟੀਸ਼ਨ ਦਾਇਰ ਕੀਤੀ ਹੈ ਅਤੇ ਸਿੰਗਲ ਬੈਂਚ ਇਸ ’ਤੇ ਸੁਣਵਾਈ ਕਰ ਸਕਦੀ ਹੈ, ਪਰ ਅਦਾਲਤ ਨੇ ਇਹ ਦਲੀਲ ਸਵੀਕਾਰ ਨਹੀਂ ਕੀਤੀ। ਹੁਣ ਆਉਣ ਵਾਲੇ ਦਿਨਾਂ ਵਿੱਚ ਚੀਫ਼ ਜਸਟਿਸ ਦੀ ਅਦਾਲਤ ਇਸ ਮਾਮਲੇ ’ਤੇ ਸੁਣਵਾਈ ਕਰ ਸਕਦੀ ਹੈ।

ਗੌਰਵ ਯਾਦਵ ਪੰਜਾਬ ਦੇ ਰੈਗੂਲਰ DGP ਨਿਯੁਕਤ, UPSC ਪੈਨਲ ’ਚੋਂ ਹੋਈ ਚੋਣ
ਪੰਜਾਬ ਸਰਕਾਰ ਨੇ 1992 ਬੈਚ ਦੇ IPS ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਪੁਲਿਸ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨਿਯੁਕਤ ਕਰਨ ਦੇ ਹੁਕਮ ਜਾਰੀ ਕੀਤੇ ਹਨ। UPSC ਵੱਲੋਂ ਭੇਜੇ ਗਏ ਤਿੰਨ ਅਧਿਕਾਰੀਆਂ ਦੇ ਪੈਨਲ ਵਿੱਚੋਂ ਉਨ੍ਹਾਂ ਦੀ ਚੋਣ ਕੀਤੀ ਗਈ। ਪੈਨਲ ਵਿੱਚ ਡਾ. ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਂ ਵੀ ਸ਼ਾਮਲ ਸਨ। ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਗੌਰਵ ਯਾਦਵ ਦਾ ਕਾਰਜਕਾਲ ਅਹੁਦਾ ਸੰਭਾਲਣ ਦੀ ਮਿਤੀ ਤੋਂ ਘੱਟੋ-ਘੱਟ ਦੋ ਸਾਲ ਹੋਵੇਗਾ।

ਪੰਜਾਬ ਸਰਕਾਰ ਲਈ ਅੱਜ ਅਹਿਮ ਦਿਨ: ਸੁਪਰੀਮ ਕੋਰਟ ’ਚ CBI ਜਾਂਚ ਅਤੇ ਹਾਈ ਕੋਰਟ ’ਚ DA ਬਕਾਏ ਦਾ ਮਾਮਲਾ
ਪੰਜਾਬ ਸਰਕਾਰ ਦੇ ਦੋ ਅਹਿਮ ਮਾਮਲਿਆਂ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹੋਣੀ ਹੈ। ਸੁਪਰੀਮ ਕੋਰਟ ਵਿੱਚ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮਾਂ ਖ਼ਿਲਾਫ਼ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਹੋਵੇਗੀ, ਜਦਕਿ ਡੀਏ ਬਕਾਏ ਦੇ ਮਾਮਲੇ ਵਿੱਚ ਮੁੱਖ ਸਕੱਤਰ ਕੇਏਪੀ ਸਿਨ੍ਹਾ ਦੀ ਨਿੱਜੀ ਪੇਸ਼ੀ ਹੋਣੀ ਹੈ।
ਡੇਰਾ ਬੱਲਾਂ ਦੇ ਮੁਖੀ ਦੀ ਰਾਜਬੀਰ ਸਿੰਘ ਘੁੰਮਣ ਦੇ ਕਰੀਬੀ ਦੇ ਘਰ ਫੇਰੀ, ਸਿਆਸੀ ਹਲਕਿਆਂ ’ਚ ਚਰਚਾ
ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਵੱਲੋਂ ‘ਆਪ’ ਆਗੂ ਅਤੇ ਪੰਜਾਬ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਦੇ ਘਰ ਇੱਕ ਘੰਟੇ ਤੋਂ ਵੱਧ ਸਮਾਂ ਬਿਤਾਉਣ ਨਾਲ ਸਿਆਸੀ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ। ਆਹਲੂਵਾਲੀਆ ਜਲੰਧਰ ਕੈਂਟ ਤੋਂ ਵਿਧਾਨ ਸਭਾ ਟਿਕਟ ਦੇ ਚਾਹਵਾਨ ਹਨ। ਇਸ ਤੋਂ ਕੁਝ ਘੰਟਿਆਂ ਬਾਅਦ ਕਾਂਗਰਸੀ ਆਗੂ ਪਰਗਟ ਸਿੰਘ ਵੀ ਡੇਰਾ ਬੱਲਾਂ ਪਹੁੰਚੇ।
GMADA Case: ਈਡੀ ਦੀ ਤਲਾਸ਼ੀ ਖ਼ਿਲਾਫ਼ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਅੱਜ ਸੁਣਵਾਈ
GMADA Case: ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਗਮਾਡਾ ਦਫ਼ਤਰ ’ਚ ਈਡੀ ਵੱਲੋਂ ਕੀਤੀ ਗਈ ਤਲਾਸ਼ੀ ਅਤੇ ਸਰਵੇਖਣ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਹੋਵੇਗੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ। ਪੰਜਾਬ ਸਰਕਾਰ ਨੇ ਈਡੀ ਵੱਲੋਂ ਕਥਿਤ ਤੌਰ ’ਤੇ ਜ਼ਬਤ ਕੀਤੇ ਦਸਤਾਵੇਜ਼ਾਂ ਅਤੇ ਕਾਪੀ ਕੀਤੇ ਡਿਜੀਟਲ ਡਾਟੇ ਦੀ ਵਰਤੋਂ ’ਤੇ ਰੋਕ ਲਗਾਉਣ ਸਮੇਤ ਤਲਾਸ਼ੀ ਦੀਆਂ ਮਨਜ਼ੂਰੀਆਂ ਰੱਦ ਕਰਨ ਦੀ ਮੰਗ ਕੀਤੀ ਹੈ।

CM ਦੇ OSD ਰਾਜਬੀਰ ਘੁੰਮਣ ਸਣੇ 6 ਖ਼ਿਲਾਫ਼ CBI ਨੇ FIR ਕੀਤੀ ਦਰਜ, 8 ਥਾਵਾਂ ’ਤੇ ਛਾਪੇ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ED ਤੋਂ ਮਿਲੀ ਰਿਪੋਰਟ ਤੋਂ ਬਾਅਦ CBI ਨੇ ਪੰਜਾਬ ਦੇ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਸਮੇਤ 6 ਵਿਅਕਤੀਆਂ ਖ਼ਿਲਾਫ਼ FIR ਦਰਜ ਕੀਤੀ ਹੈ। CBI ਮੁਤਾਬਕ ਮਾਮਲਾ ਅਧਿਕਾਰੀਆਂ ਦੀਆਂ ਪੋਸਟਿੰਗਾਂ, ਵਿਭਾਗੀ ਕਾਰਵਾਈਆਂ, ਨੀਤੀਆਂ, ਟੈਂਡਰ, ਲਾਇਸੈਂਸ ਅਤੇ ਜ਼ਮੀਨ-ਜਾਇਦਾਦ ਨਾਲ ਜੁੜੇ ਮਾਮਲਿਆਂ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਪੈਸਿਆਂ ਦੇ ਬਦਲੇ ਪ੍ਰਭਾਵ ਪਾਉਣ ਦੇ ਦੋਸ਼ਾਂ ਨਾਲ ਸਬੰਧਤ ਹੈ। ਜਾਂਚ ਦੌਰਾਨ CBI ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 8 ਥਾਵਾਂ ’ਤੇ ਤਲਾਸ਼ੀ ਲਈ ਅਤੇ ਲੈਪਟਾਪ, ਮੋਬਾਈਲ ਫੋਨ ਤੇ ਦਸਤਾਵੇਜ਼ ਜ਼ਬਤ ਕੀਤੇ ਹਨ।

ਹਾਈਕੋਰਟ ਦਾ ਵੱਡਾ ਫੈਸਲਾ: CM ਦੇ OSD ਰਾਜਵੀਰ ਸਿੰਘ ਘੁੰਮਣ ਨਾਲ ਜੁੜਿਆ ਮਾਮਲਾ CBI ਨੂੰ ਸੌਂਪਿਆ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਦੇ OSD ਰਾਜਵੀਰ ਸਿੰਘ ਘੁੰਮਣ ਨਾਲ ਸਬੰਧਤ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਹੁਣ ਮਾਮਲੇ ਨਾਲ ਜੁੜੇ ਦੋਸ਼ਾਂ ਅਤੇ ਤੱਥਾਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਵੱਲੋਂ ਕੀਤੀ ਜਾਵੇਗੀ।
ਲੁਧਿਆਣਾ ਤੇ ਬਠਿੰਡਾ ’ਚ 24 ਘੰਟਿਆਂ ਦੌਰਾਨ 2 ਸਾਬਕਾ ਸਰਪੰਚਾਂ ਦਾ ਕਤਲ
ਲੁਧਿਆਣਾ ਅਤੇ ਬਠਿੰਡਾ ਵਿੱਚ 24 ਘੰਟਿਆਂ ਦੌਰਾਨ ਦੋ ਸਾਬਕਾ ਸਰਪੰਚਾਂ ਦਾ ਕਤਲ ਹੋਇਆ। ਮਾਣੇਵਾਲ ਦੇ ਨਵਤੇਜ ਸਿੰਘ ਨੀਟੂ ਨੂੰ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ, ਜਦਕਿ ਫੂਸ ਮੰਡੀ ਦੇ ਜਗਤਾਰ ਸਿੰਘ ਉਰਫ਼ ਤਾਰਾ ’ਤੇ ਕੁਹਾੜੀ ਨਾਲ ਹਮਲਾ ਕੀਤਾ ਗਿਆ। ਲੁਧਿਆਣਾ ਪੁਲੀਸ ਜ਼ਮੀਨੀ ਵਿਵਾਦ ਨੂੰ ਕਤਲ ਦਾ ਕਾਰਨ ਮੰਨ ਕੇ ਜਾਂਚ ਕਰ ਰਹੀ ਹੈ, ਜਦਕਿ ਬਠਿੰਡਾ ਵਿੱਚ ਪੁਲੀਸ ਨੇ ਕਥਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ... ਦੋਸ਼ੀ ਕੋਈ ਵੀ ਹੋਵੇ ਬਖਸ਼ਿਆ ਨਹੀਂ ਜਾਵੇਗਾ: LPU ਪਹੁੰਚੇ DGP ਦਾ ਵੱਡਾ ਬਿਆਨ
ਜਬਰ-ਜਨਾਹ ਕੇਸ: ਅਮਰਜੀਤ ਚਾਵਲਾ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ, ਤਿੰਨ ਵਿਅਕਤੀ ਪੁੱਛਗਿੱਛ ਲਈ ਤਲਬ
ਰੋਪੜ ਪੁਲੀਸ ਨੇ ਜਬਰ-ਜਨਾਹ ਮਾਮਲੇ ਦੀ ਜਾਂਚ ਤਹਿਤ ਮੋਹਨ ਸਿੰਘ, ਮਲਕੀਤ ਸਿੰਘ ਅਤੇ ਪਪਿੰਦਰ ਕੌਰ ਨੂੰ 28 ਸਤੰਬਰ ਨੂੰ ਥਾਣਾ ਆਨੰਦਪੁਰ ਸਾਹਿਬ ਵਿੱਚ ਪੇਸ਼ ਹੋਣ ਲਈ ਤਲਬ ਕੀਤਾ ਹੈ। ਪੁਲੀਸ ਅਧਿਕਾਰੀਆਂ ਮੁਤਾਬਕ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ, ਜਦਕਿ ਚਾਵਲਾ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਝੂਠਾ ਅਤੇ ਸਾਜ਼ਿਸ਼ ਕਰਾਰ ਦਿੱਤਾ ਹੈ।

ਗਾਇਤਰੀ ਬਿਸ਼ਨੋਈ ਨੇ ਸੁਖਪਾਲ ਖਹਿਰਾ ਖ਼ਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ, ਸਰਕਾਰੀ ਕੋਠੀ ਵਿਵਾਦ ਨੇ ਫੜਿਆ ਤੂਲ
gayatri-bishnoi-sukhpal-khaira-police-complaint-government-residence-row
NRI ’ਤੇ ਝੋਨੇ ਦੀ ਖੜ੍ਹੀ ਫਸਲ ਬਰਬਾਦ ਕਰਨ ਦੇ ਦੋਸ਼, ਕਿਸਾਨ ਦਾ 3 ਤੋਂ 4 ਲੱਖ ਦਾ ਨੁਕਸਾਨ
ਮੋਗਾ ਦੇ ਪਿੰਡ ਧੱਲੇਕੇ ਵਿੱਚ ਕਿਸਾਨ ਗੁਰਦੀਪ ਸਿੰਘ ਨੇ ਝੋਨੇ ਦੀ ਖੜ੍ਹੀ ਫਸਲ ’ਤੇ ਕਥਿਤ ਤੌਰ ’ਤੇ ਮਾਰੂ ਸਪਰੇਅ ਕਰਕੇ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾਏ ਹਨ। ਕਿਸਾਨ ਮੁਤਾਬਕ ਇਸ ਨਾਲ ਕਰੀਬ 3 ਤੋਂ 4 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਪੁਲਿਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ CCTV ਫੁਟੇਜ ਦੀ ਜਾਂਚ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

