#Punjab Police
All articles tagged with “Punjab Police”
ASI ਜਸਵੰਤ ਸਿੰਘ ’ਤੇ ਗੋਲੀ ਚਲਾਉਣ ਵਾਲਾ ਕਰਨਬੀਰ ਸਿੰਘ ਪੁਲਿਸ ਮੁਕਾਬਲੇ ’ਚ ਮਾਰਿਆ ਗਿਆ
ਅੰਮ੍ਰਿਤਸਰ ਦੇ ਝੰਡੇਰ ਥਾਣਾ ਖੇਤਰ ਵਿੱਚ ASI ਜਸਵੰਤ ਸਿੰਘ ’ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਲੋੜੀਂਦਾ 19 ਸਾਲਾ ਕਰਨਬੀਰ ਸਿੰਘ ਪੁਲਿਸ ਮੁਕਾਬਲੇ ਦੌਰਾਨ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਮੁਤਾਬਕ ਜਵਾਬੀ ਕਾਰਵਾਈ ਵਿੱਚ ਉਸ ਨੂੰ ਗੋਲੀਆਂ ਲੱਗੀਆਂ ਅਤੇ ਸਿਵਲ ਹਸਪਤਾਲ ਅਜਨਾਲਾ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪਟਿਆਲਾ ਦੀ ਨਿੱਜੀ ਯੂਨੀਵਰਸਿਟੀ ’ਚ 2 ਵਿਦਿਆਰਥਣਾਂ ਦੀ ਖੁਦਕੁਸ਼ੀ ਦੀ ਅਫ਼ਵਾਹ ਤੋਂ ਬਾਅਦ ਹੰਗਾਮਾ, ਪੁਲਿਸ ਵੱਲੋਂ ਜਾਂਚ ਸ਼ੁਰੂ
ਰਾਜਪੁਰਾ ਨੇੜੇ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਪੁਸ਼ਟ ਖ਼ਬਰਾਂ ਤੋਂ ਬਾਅਦ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਪੁਲਿਸ ਦੀ ਗੱਡੀ ਨੂੰ ਨੁਕਸਾਨ ਪਹੁੰਚਾਉਣ ਦਾ ਵੀ ਦੋਸ਼ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਕਿਸੇ ਵੀ ਖੁਦਕੁਸ਼ੀ ਦੀ ਘਟਨਾ ਤੋਂ ਇਨਕਾਰ ਕਰਦਿਆਂ ਦਾਅਵਿਆਂ ਨੂੰ ਅਫ਼ਵਾਹ ਦੱਸਿਆ ਹੈ। ਪੁਲਿਸ ਨੇ ਵਿਦਿਆਰਥੀਆਂ ਦੀ ਸ਼ਿਕਾਇਤ ਲੈ ਕੇ ਮਾਮਲੇ ਦੀ ਤਸਦੀਕ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, 3 ਨੂੰ ਲੱਤਾਂ ’ਚ ਲੱਗੀਆਂ ਗੋਲੀਆਂ; 5 ਪਿਸਤੌਲ ਬਰਾਮਦ
ਅੰਮ੍ਰਿਤਸਰ ਦੇ ਥਾਂਦਾ ਰੋਡ ਨੇੜੇ ਪੁਲਿਸ ਨੇ ਕਥਿਤ ਤੌਰ ’ਤੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਚਾਰ ਸ਼ੱਕੀ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਕਾਬਲੇ ਦੌਰਾਨ ਤਿੰਨ ਮੁਲਜ਼ਮਾਂ ਦੀਆਂ ਲੱਤਾਂ ’ਚ ਗੋਲੀਆਂ ਲੱਗੀਆਂ। ਪੁਲਿਸ ਨੇ 5 ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਪੰਚਕੂਲਾ ’ਚ ਸਾਈਬਰ ਠੱਗਾਂ ’ਤੇ ਪੁਲੀਸ ਦਾ ਸ਼ਿਕੰਜਾ, 205 ਮੁਲਜ਼ਮ ਗ੍ਰਿਫ਼ਤਾਰ; 4.61 ਕਰੋੜ ਰੁਪਏ ਪੀੜਤਾਂ ਨੂੰ ਵਾਪਸ ਕਰਵਾਏ
ਪੰਚਕੂਲਾ ਪੁਲੀਸ ਨੇ ਇਸ ਸਾਲ ਸਾਈਬਰ ਅਪਰਾਧ ਦੇ 103 ਮਾਮਲਿਆਂ ਵਿੱਚ 205 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ 7.94 ਕਰੋੜ ਰੁਪਏ ਦੀ ਰਕਮ ਹੋਲਡ ਕਰਵਾਈ, ਜਿਸ ਵਿੱਚੋਂ 4.61 ਕਰੋੜ ਰੁਪਏ ਪੀੜਤਾਂ ਨੂੰ ਵਾਪਸ ਦਿਵਾਏ ਜਾ ਚੁੱਕੇ ਹਨ। ਪੁਲੀਸ ਕਮਿਸ਼ਨਰ ਪੰਕਜ ਨੈਨ ਨੇ ਸਾਈਬਰ ਜਾਗਰੂਕਤਾ ਵਧਾਉਣ ਅਤੇ ਲੰਬਿਤ ਮਾਮਲਿਆਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਦਿੱਤੇ।
ਅੰਮ੍ਰਿਤਸਰ ’ਚ ASI ’ਤੇ ਗੋਲੀਬਾਰੀ ਮਾਮਲੇ ਦਾ ਮੁਲਜ਼ਮ ਪੁਲੀਸ ਹਿਰਾਸਤ ’ਚੋਂ ਫਰਾਰ
ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਵਿੱਚ ASI ਜਸਵੰਤ ਸਿੰਘ ’ਤੇ ਗੋਲੀਬਾਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਕਰਨ ਬੁੱਧਵਾਰ ਰਾਤ ਹਥਿਆਰ ਬਰਾਮਦਗੀ ਲਈ ਲਿਜਾਂਦੇ ਸਮੇਂ ਪੁਲੀਸ ਹਿਰਾਸਤ ’ਚੋਂ ਫਰਾਰ ਹੋ ਗਿਆ। ਮਾਮਲੇ ਵਿੱਚ ਕਥਿਤ ਲਾਪਰਵਾਹੀ ਕਾਰਨ ਰਾਜਾਸਾਂਸੀ ਥਾਣੇ ਦੇ SHO ਨੂੰ ਮੁਅੱਤਲ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ।
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ AIG ਰਾਜਜੀਤ ਸਿੰਘ ਦੇ ਸਰੈਂਡਰ ’ਤੇ ਚੁੱਕੇ ਸਵਾਲ, ਕਿਹਾ- ‘ਪਹਿਲਾਂ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ?’
ਪੰਜਾਬ ਪੁਲੀਸ ਦੇ ਬਰਖ਼ਾਸਤ AIG ਰਾਜਜੀਤ ਸਿੰਘ ਦੇ ਪੁਲੀਸ ਅੱਗੇ ਸਰੈਂਡਰ ’ਤੇ ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਸਵਾਲ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰੈਂਡਰ ਪੂਰੀ ਯੋਜਨਾ ਅਤੇ ਸਮੇਂਬੱਧ ਤਰੀਕੇ ਨਾਲ ਕੀਤਾ ਗਿਆ ਹੋ ਸਕਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਰਾਜਜੀਤ ਸਿੰਘ ਨੂੰ ਕਥਿਤ ਤੌਰ ’ਤੇ ਗ੍ਰਿਫ਼ਤਾਰੀ ਤੋਂ ਬਚਾਉਣ ਵਾਲੇ ਲੋਕਾਂ ਦੇ ਨਾਮ ਜਨਤਕ ਕੀਤੇ ਜਾਣ।
ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ, ਜਬਰ-ਜਨਾਹ ਪੀੜਤਾ ਦੀ ਪਛਾਣ ਉਜਾਗਰ ਕਰਨ ਦੇ ਮਾਮਲੇ ’ਚ ਜਾਂਚ ਦੇ ਹੁਕਮ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਕਥਿਤ ਤੌਰ ’ਤੇ ਜਬਰ-ਜਨਾਹ ਪੀੜਤਾ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਉਸ ਦੀ ਪਛਾਣ ਜਨਤਕ ਕਰਨ ਦੇ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਪੰਜਾਬ ਪੁਲੀਸ ਅਤੇ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਮਾਮਲੇ ਦੀ ਜਾਂਚ ਕਰਕੇ 26 ਸਤੰਬਰ ਤੱਕ ਰਿਪੋਰਟ ਦੇਣ ਲਈ ਕਿਹਾ ਹੈ। ਵਲਟੋਹਾ ਨੇ ਦੋਸ਼ਾਂ ਨੂੰ ਨਕਾਰਦਿਆਂ ਮਹਿਲਾ ਦੀ ਸੁਰੱਖਿਆ ਅਤੇ ਮਾਮਲੇ ਦੀ CBI ਜਾਂਚ ਦੀ ਮੰਗ ਕੀਤੀ ਹੈ।

ਮਾਂ ਦਾ ਚਾਕੂ ਮਾਰ ਕੇ ਕਤਲ, ਪੁੱਤ ਗ੍ਰਿਫ਼ਤਾਰ; ਧੀ ਨੇ ਦੱਸਿਆ- ਨਸ਼ੇ ਦੀ ਹਾਲਤ 'ਚ ਹੋਈ ਸੀ ਤਕਰਾਰ
ਜ਼ਿਲ੍ਹੇ ਵਿੱਚ ਇੱਕ ਮਹਿਲਾ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਲਵਪ੍ਰੀਤ ਸਿੰਘ 'ਤੇ ਆਪਣੀ ਮਤਰੇਈ ਮਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਦੋਸ਼ ਹਨ। ਮਹਿਲਾ ਦੀ ਮੌਤ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਅੰਮ੍ਰਿਤਸਰ 'ਚ ਦਿਨ-ਦਿਹਾੜੇ ਮਹਿਲਾ ਸਰਪੰਚ ਦੀਆਂ ਬਾਲੀਆਂ ਝਪਟ ਕੇ ਫਰਾਰ ਹੋਏ ਬਾਈਕ ਸਵਾਰ, CCTV 'ਚ ਕੈਦ ਵਾਰਦਾਤ
ਜੰਡਿਆਲਾ ਗੁਰੂ ਦੇ ਪਿੰਡ ਸੈਦੋਲੇਹਲ ਵਿੱਚ ਬਾਈਕ ਸਵਾਰ ਕਥਿਤ ਲੁਟੇਰਿਆਂ ਨੇ ਘਰ ਦੇ ਬਾਹਰ ਮਹਿਲਾ ਸਰਪੰਚ ਅਮਰਜੀਤ ਕੌਰ ਦੀਆਂ ਕੰਨਾਂ ਦੀਆਂ ਬਾਲੀਆਂ ਝਪਟ ਲਈਆਂ। ਪਿੱਛਾ ਕਰਨ ਦੌਰਾਨ ਸਰਪੰਚ ਡਿੱਗ ਕੇ ਜ਼ਖਮੀ ਹੋ ਗਈ। ਵਾਰਦਾਤ CCTV ਵਿੱਚ ਕੈਦ ਹੋਈ ਹੈ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਧਨੌਲਾ ਥਾਣੇ 'ਚ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਵੀਡੀਓ ਬਣਾ ਪੁਲਿਸ 'ਤੇ ਲਾਏ ਰਿਸ਼ਵਤ ਦੇ ਦੋਸ਼; ਜਾਂਚ ਦੀ ਮੰਗ
ਬਰਨਾਲਾ ਦੇ ਧਨੌਲਾ ਥਾਣੇ ਵਿੱਚ ਜੋਬਨਪ੍ਰੀਤ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਘਟਨਾ ਤੋਂ ਪਹਿਲਾਂ ਬਣਾਈ ਵੀਡੀਓ ਵਿੱਚ ਉਸ ਨੇ ਪੁਲਿਸ ਮੁਲਾਜ਼ਮਾਂ 'ਤੇ ਰਿਸ਼ਵਤ ਮੰਗਣ ਅਤੇ ਪਰੇਸ਼ਾਨ ਕਰਨ ਦੇ ਦੋਸ਼ ਲਗਾਏ। ਪੁਲਿਸ ਨੇ ਦੋਸ਼ਾਂ ਦੀ ਜਾਂਚ ਦੀ ਗੱਲ ਕਹੀ ਹੈ, ਜਦਕਿ ਨੌਜਵਾਨ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
DIG Bhullar Corruption Case: CBI ਅਦਾਲਤ ’ਚ ਸ਼ਿਕਾਇਤਕਰਤਾ ਆਕਾਸ਼ ਬੱਟਾ ਨੇ ਭੁੱਲਰ ਤੇ ਕ੍ਰਿਸ਼ਾਨੂ ਦੀ ਕੀਤੀ ਪਛਾਣ
ਚੰਡੀਗੜ੍ਹ ਸਥਿਤ CBI ਦੀ ਵਿਸ਼ੇਸ਼ ਅਦਾਲਤ ਵਿੱਚ ਮੁਅੱਤਲ DIG ਐੱਚ.ਐੱਸ. ਭੁੱਲਰ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਦੌਰਾਨ ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਈ। ਬੱਟਾ ਨੇ ਅਦਾਲਤ ਵਿੱਚ ਮੁਅੱਤਲ DIG ਐੱਚ.ਐੱਸ. ਭੁੱਲਰ ਅਤੇ ਕਥਿਤ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਦੀ ਪਛਾਣ ਕੀਤੀ। ਮਾਮਲਾ ਕਥਿਤ ਤੌਰ ’ਤੇ FIR ਵਿੱਚ ਰਾਹਤ ਦੇਣ ਦੇ ਬਦਲੇ ਰਿਸ਼ਵਤ ਮੰਗਣ ਨਾਲ ਸਬੰਧਤ ਹੈ।

ਛੇ ਸਾਲਾਂ ਤੋਂ ਫ਼ਰਾਰ AIG ਰਾਜਜੀਤ ਸਿੰਘ ਗ੍ਰਿਫ਼ਤਾਰ, ਪਟਿਆਲਾ ਪੁਲੀਸ ਅੱਗੇ ਕੀਤਾ ਆਤਮ ਸਮਰਪਣ
ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਵਿੱਚ ਕਰੀਬ ਛੇ ਸਾਲਾਂ ਤੋਂ ਫ਼ਰਾਰ ਚੱਲ ਰਹੇ ਬਰਖ਼ਾਸਤ AIG ਰਾਜਜੀਤ ਸਿੰਘ ਨੇ ਪਟਿਆਲਾ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਪੰਜਾਬ ਦੇ DGP ਗੌਰਵ ਯਾਦਵ ਨੇ ਉਸ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਰਾਜਜੀਤ ਸਿੰਘ ਨੂੰ ਅਪ੍ਰੈਲ 2019 ਵਿੱਚ ਬਰਖ਼ਾਸਤ ਕੀਤਾ ਗਿਆ ਸੀ ਅਤੇ ਉਸ ਖ਼ਿਲਾਫ਼ ਨਸ਼ਾ ਤਸਕਰੀ, ਕਥਿਤ ਜਬਰਨ ਵਸੂਲੀ ਅਤੇ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਮਾਮਲੇ ਦਰਜ ਹਨ।

