#Punjab Police
All articles tagged with “Punjab Police”

ਸਾਬਕਾ ਕੈਬਨਿਟ ਮੰਤਰੀ ਦੇ ਜਵਾਈ ਦੇ ਘਰ ਲੁੱਟ, ਪਰਿਵਾਰ ਨੂੰ ਬੰਧਕ ਬਣਾ ਕੇ ਮਾਰਕੁੱਟ, ਨਕਦੀ ਤੇ ਗਹਿਣੇ ਲੈ ਕੇ ਫ਼ਰਾਰ ਹੋਏ ਲੁਟੇਰੇ
ਸੈਫ਼ਰਨ ਸਿਟੀ ਵਿੱਚ ਐਤਵਾਰ ਰਾਤ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਜਵਾਈ ਆਸ਼ੂ ਬਤਰਾ ਦੇ ਘਰ ਕਥਿਤ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਦੋਸ਼ ਹੈ ਕਿ ਘਰ ਵਿੱਚ ਦਾਖ਼ਲ ਹੋਏ ਲੁਟੇਰਿਆਂ ਨੇ ਪਰਿਵਾਰਕ ਮੈਂਬਰਾਂ ਨਾਲ ਮਾਰਕੁੱਟ ਕੀਤੀ ਅਤੇ ਨਕਦੀ ਤੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ। ਆਸ਼ੂ ਬਤਰਾ ਨੂੰ ਸੱਟਾਂ ਲੱਗਣ ਕਾਰਨ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ CCTV ਫੁਟੇਜ ਸਮੇਤ ਕਈ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, 47.3 ਕਿਲੋ ਹੈਰੋਇਨ ਤੇ 3 ਪਿਸਤੌਲਾਂ ਸਮੇਤ ਫਿਰੋਜ਼ਪੁਰ ਦੇ 4 ਵਿਅਕਤੀ ਗ੍ਰਿਫ਼ਤਾਰ
ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 47.3 ਕਿਲੋ ਹੈਰੋਇਨ, ਤਿੰਨ .30 ਬੋਰ ਪਿਸਤੌਲਾਂ, ਤਿੰਨ ਮੈਗਜ਼ੀਨ ਅਤੇ 15 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਤਸਕਰੀ ਵਿੱਚ ਵਰਤੀਆਂ ਜਾ ਰਹੀਆਂ ਦੋ ਕਾਰਾਂ ਵੀ ਕਬਜ਼ੇ ਵਿੱਚ ਲਈਆਂ ਹਨ।

3.16 ਲੱਖ ਦੀ ਲੁੱਟ ਦਾ ਮਾਮਲਾ ਨਿਕਲਿਆ ਫਰਜ਼ੀ, ਕੰਪਨੀ ਦੀ ਰਕਮ ਹੜੱਪਣ ਲਈ ਰਚੀ ਸੀ ਲੁੱਟ ਦੀ ਕਹਾਣੀ
ਜਲੰਧਰ ਦਿਹਾਤੀ ਪੁਲਿਸ ਨੇ 3,16,599 ਰੁਪਏ ਦੀ ਕਥਿਤ ਲੁੱਟ ਦਾ ਮਾਮਲਾ ਸੁਲਝਾਉਂਦਿਆਂ ਦਾਅਵਾ ਕੀਤਾ ਹੈ ਕਿ ਲੁੱਟ ਦੀ ਵਾਰਦਾਤ ਅਸਲ ਵਿੱਚ ਹੋਈ ਹੀ ਨਹੀਂ ਸੀ। ਪੁਲਿਸ ਮੁਤਾਬਕ ਕੰਪਨੀ ਦੀ ਰਕਮ ਹੜੱਪਣ ਲਈ ਅਰਵਿੰਦਰ ਸਿੰਘ ਨੇ ਕਥਿਤ ਤੌਰ ’ਤੇ ਲੁੱਟ ਦੀ ਝੂਠੀ ਕਹਾਣੀ ਬਣਾਈ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਕੇ 2 ਲੱਖ ਰੁਪਏ ਬਰਾਮਦ ਕੀਤੇ ਹਨ ਅਤੇ ਬਾਕੀ ਰਕਮ ਸਬੰਧੀ ਜਾਂਚ ਜਾਰੀ ਹੈ।

ASI ਹਰਜੀਤ ਸਿੰਘ ਕਤਲਕਾਂਡ: ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ’ਚ ਮਾਰਿਆ ਗਿਆ, ਪਾਕਿਸਤਾਨੀ ਹੈਂਡਲਰ ਨਾਲ ਕਥਿਤ ਕਨੈਕਸ਼ਨ ਦੀ ਜਾਂਚ
ਏਐਸਆਈ ਹਰਜੀਤ ਸਿੰਘ ਕਤਲ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਇੱਕ ਮੁੱਖ ਸ਼ੱਕੀ ਨੂੰ ਮੁਕਾਬਲੇ ਦੌਰਾਨ ਮਾਰੇ ਜਾਣ ਦੀ ਜਾਣਕਾਰੀ ਦਿੱਤੀ ਹੈ, ਜਦਕਿ ਦੂਜਾ ਸ਼ੱਕੀ ਫਰਾਰ ਹੈ। ਪੁਲਿਸ ਮੁਤਾਬਕ ਜਾਂਚ ਵਿੱਚ ਪਾਕਿਸਤਾਨ-ਅਧਾਰਿਤ ਕਥਿਤ ਹੈਂਡਲਰ ਨਾਲ ਸੰਪਰਕ ਅਤੇ ਕਤਲ ਤੋਂ ਬਾਅਦ ਵੀਡੀਓ ਬਣਾਉਣ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ। ਮਾਮਲੇ ਦੀ ਜਾਂਚ ਅਤੇ ਦੂਜੇ ਸ਼ੱਕੀ ਦੀ ਭਾਲ ਜਾਰੀ ਹੈ।

CM ਦੇ ਕਾਫ਼ਲੇ ਅੱਗੇ ਭਾਜਪਾ ਆਗੂ ਰਵਨੀਤ ਬਿੱਟੂ ਨੇ ਕੀਤਾ ਪ੍ਰਦਰਸ਼ਨ
ਲੁਧਿਆਣਾ ਵਿੱਚ CM ਭਗਵੰਤ ਮਾਨ ਦੇ PAU ਦੌਰੇ ਦੌਰਾਨ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਕਾਫ਼ਲੇ ਦੇ ਨੇੜੇ ਸ਼ਰਾਬ ਦੀ ਬੋਤਲ, ਅੰਡੇ ਅਤੇ ਟਮਾਟਰ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਬਿੱਟੂ ਨੇ ਇਹ ਕਾਰਵਾਈ ਆਪਣੇ ਕਾਫ਼ਲੇ ’ਤੇ ਇੱਕ ਦਿਨ ਪਹਿਲਾਂ ਹੋਏ ਕਥਿਤ ਹਮਲੇ ਦੇ ਜਵਾਬ ਵਜੋਂ ਦੱਸੀ ਹੈ।
ਨਸ਼ਾ ਵੇਚਣ ਤੋਂ ਰੋਕਣ ’ਤੇ ਗੁਰਸਿੱਖ ਨੌਜਵਾਨ ਨੂੰ ਬੰਦੀ ਬਣਾ ਕੇ ਕੁੱਟਮਾਰ, ਛੁਡਾਉਣ ਗਏ ਸਰਪੰਚ ’ਤੇ ਵੀ ਇੱਟਾਂ-ਰੋੜਿਆਂ ਨਾਲ ਹਮਲਾ
ਪਿੰਡ ਝਾੜੋਂ ਵਿੱਚ ਨਸ਼ਾ ਵੇਚਣ ਤੋਂ ਰੋਕਣ ’ਤੇ ਇੱਕ ਗੁਰਸਿੱਖ ਨੌਜਵਾਨ ਨੂੰ ਕਥਿਤ ਤੌਰ ’ਤੇ ਬੰਦੀ ਬਣਾ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੂੰ ਛੁਡਾਉਣ ਪਹੁੰਚੇ ਪਿੰਡ ਦੇ ਸਰਪੰਚ ’ਤੇ ਵੀ ਇੱਟਾਂ-ਰੋੜਿਆਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲੀਸ ਨੇ ਨੌਜਵਾਨ ਦੇ ਬਿਆਨਾਂ ਅਤੇ ਮੈਡੀਕਲ ਰਿਪੋਰਟਾਂ ਦੇ ਆਧਾਰ ’ਤੇ ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

“ਪੰਜਾਬ ਦੀ ਰਾਖੀ ਕਰਨ ਵਾਲਿਆਂ ਦੀ ਰਾਖੀ ਕੌਣ ਕਰੇਗਾ?”: ਬਾਜਵਾ

ਪੰਜਾਬ ‘ਚ ਚੱਲੀਆਂ ਫਿਰ ਗੋਲੀਆਂ, ਸਾਰੀ ਘਟਨਾ CCTV ਵਿੱਚ ਹੋਈ ਕੈਦ
ਕੈਂਟ ਦੇ ਮੁਹੱਲਾ ਨੰਬਰ 30 ਵਿੱਚ ਦੇਰ ਰਾਤ 30-35 ਨੌਜਵਾਨਾਂ ਵੱਲੋਂ ਕਥਿਤ ਤੌਰ ’ਤੇ ਹੰਗਾਮਾ ਕਰਕੇ ਫਾਇਰਿੰਗ ਕਰਨ ਦੀ ਘਟਨਾ ਸਾਹਮਣੇ ਆਈ ਹੈ। ਕਰੀਬ 12 ਮਿੰਟ ਤੱਕ ਚੱਲੀ ਇਸ ਘਟਨਾ ਵਿੱਚ ਇੱਕ ਕਾਰ ਅਤੇ ਦੋ ਐਕਟਿਵਾ ਨੁਕਸਾਨੀਆਂ ਗਈਆਂ, ਪਰ ਕਿਸੇ ਵਿਅਕਤੀ ਨੂੰ ਗੋਲੀ ਨਹੀਂ ਲੱਗੀ। ਪੁਲਿਸ ਮੁਤਾਬਕ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਗ੍ਰਿਫ਼ਤਾਰੀ ਕੀਤੀ ਜਾਵੇਗੀ।
Suspended DIG Bhullar Case: ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ SC ’ਚ ਸੁਣਵਾਈ 4 ਹਫ਼ਤਿਆਂ ਲਈ ਟਲੀ
ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਦੂਜੀ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਸੁਣਵਾਈ 4 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ। CBI ਵੱਲੋਂ ਜਾਂਚ ਕੀਤੇ ਜਾ ਰਹੇ ਇਸ ਮਾਮਲੇ ਵਿੱਚ ਅਦਾਲਤ ਨੇ ਸੰਕੇਤ ਦਿੱਤਾ ਕਿ ਕੁਝ ਅਹਿਮ ਗਵਾਹਾਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਜ਼ਮਾਨਤ ਅਰਜ਼ੀ ’ਤੇ ਵਿਚਾਰ ਕੀਤਾ ਜਾ ਸਕਦਾ ਹੈ।
Mohanjit Sheron Torture Case: ਕੌਮੀ ਘੱਟ ਗਿਣਤੀ ਕਮਿਸ਼ਨ ਅੱਜ ਕਰੇਗਾ ਪੀੜਤ ਨਾਲ ਮੁਲਾਕਾਤ

Punjab Assembly Elections: ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਨੌਰ ਹਲਕੇ ਤੋਂ ਸਰਬਜੀਤ ਸਿੰਘ ਝਿੰਝਰ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ।
Punjab Corruption Cases: ਈਡੀ ਦੀ ਚਿੱਠੀ ਦੀ ਗੂੰਜ—61 ਮਾਮਲੇ, 21 ਅਧਿਕਾਰੀ ਤੇ 5 ਵਿਚੋਲੇ
ਈਡੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਲਿਖੇ ਗਏ ਕਥਿਤ ਪੱਤਰ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਪੱਤਰ ਵਿੱਚ 61 ਮਾਮਲਿਆਂ, 21 ਅਧਿਕਾਰੀਆਂ ਅਤੇ 5 ਪ੍ਰਾਈਵੇਟ ਵਿਚੋਲਿਆਂ ਨਾਲ ਜੁੜੇ ਕਥਿਤ ਦੋਸ਼ਾਂ ਦਾ ਜ਼ਿਕਰ ਹੈ। ਮਾਮਲਿਆਂ ਵਿੱਚ ਤਬਾਦਲੇ, ਤਾਇਨਾਤੀਆਂ, ਜ਼ਮੀਨੀ ਸੌਦੇ, ਅਸਲਾ ਲਾਇਸੈਂਸ, ਸਰਕਾਰੀ ਨੀਤੀਆਂ ਅਤੇ ਕਥਿਤ ਭੁਗਤਾਨ ਸ਼ਾਮਲ ਹਨ। ਨਿਤਿਨ ਗੋਹਲ ਨੇ ਇਨ੍ਹਾਂ ਦੋਸ਼ਾਂ ਨੂੰ ਸਿਆਸੀ ਸਾਜ਼ਿਸ਼ ਦੱਸਦਿਆਂ ਖਾਰਜ ਕੀਤਾ ਹੈ।

