The Punjab Inside
Friday, 20 November 2026Admin Login

#Punjab Politics

All articles tagged with “Punjab Politics”

ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ, ਜਬਰ-ਜਨਾਹ ਪੀੜਤਾ ਦੀ ਪਛਾਣ ਉਜਾਗਰ ਕਰਨ ਦੇ ਮਾਮਲੇ ’ਚ ਜਾਂਚ ਦੇ ਹੁਕਮ

ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ, ਜਬਰ-ਜਨਾਹ ਪੀੜਤਾ ਦੀ ਪਛਾਣ ਉਜਾਗਰ ਕਰਨ ਦੇ ਮਾਮਲੇ ’ਚ ਜਾਂਚ ਦੇ ਹੁਕਮ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਕਥਿਤ ਤੌਰ ’ਤੇ ਜਬਰ-ਜਨਾਹ ਪੀੜਤਾ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਉਸ ਦੀ ਪਛਾਣ ਜਨਤਕ ਕਰਨ ਦੇ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਪੰਜਾਬ ਪੁਲੀਸ ਅਤੇ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਮਾਮਲੇ ਦੀ ਜਾਂਚ ਕਰਕੇ 26 ਸਤੰਬਰ ਤੱਕ ਰਿਪੋਰਟ ਦੇਣ ਲਈ ਕਿਹਾ ਹੈ। ਵਲਟੋਹਾ ਨੇ ਦੋਸ਼ਾਂ ਨੂੰ ਨਕਾਰਦਿਆਂ ਮਹਿਲਾ ਦੀ ਸੁਰੱਖਿਆ ਅਤੇ ਮਾਮਲੇ ਦੀ CBI ਜਾਂਚ ਦੀ ਮੰਗ ਕੀਤੀ ਹੈ।

ਅਮਰਜੀਤ ਚਾਵਲਾ ਜਬਰ-ਜਨਾਹ ਮਾਮਲਾ: ਅਕਾਲੀ ਦਲ (ਪੁਨਰ ਸੁਰਜੀਤ) ਨੇ ਰਾਜਪਾਲ ਤੋਂ SIT ਜਾਂਚ ਦੀ ਕੀਤੀ ਮੰਗ

ਅਮਰਜੀਤ ਚਾਵਲਾ ਜਬਰ-ਜਨਾਹ ਮਾਮਲਾ: ਅਕਾਲੀ ਦਲ (ਪੁਨਰ ਸੁਰਜੀਤ) ਨੇ ਰਾਜਪਾਲ ਤੋਂ SIT ਜਾਂਚ ਦੀ ਕੀਤੀ ਮੰਗ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਬਰ-ਜਨਾਹ ਮਾਮਲੇ ਵਿੱਚ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਸੁਤੰਤਰ ਅਤੇ ਉੱਚ ਪੱਧਰੀ SIT ਬਣਾਉਣ ਦੀ ਮੰਗ ਕੀਤੀ ਹੈ। ਵਫ਼ਦ ਨੇ ਚਾਵਲਾ ਦੇ ਕਥਿਤ ਤੌਰ ’ਤੇ ਵਿਦੇਸ਼ ਚਲੇ ਜਾਣ, ਸ਼ਿਕਾਇਤਕਰਤਾ ਦੇ ਠਹਿਰਾਅ ਅਤੇ ਹੋਰ ਘਟਨਾਕ੍ਰਮ ਦੀ ਜਾਂਚ ਦੀ ਮੰਗ ਕਰਦਿਆਂ ਸਬੂਤ ਸੁਰੱਖਿਅਤ ਕਰਨ ਅਤੇ 15 ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਦੀ ਮੰਗ ਕੀਤੀ।

‘ਮਾਵਾਂ ਧੀਆਂ’ ਯੋਜਨਾ ਨੂੰ ਹਾਈ ਕੋਰਟ ’ਚ ਚੁਣੌਤੀ, ਪਟੀਸ਼ਨਰ ਨੇ ਲਾਏ ‘ਵੋਟਾਂ ਖਰੀਦਣ’ ਦੇ ਦੋਸ਼

‘ਮਾਵਾਂ ਧੀਆਂ’ ਯੋਜਨਾ ਨੂੰ ਹਾਈ ਕੋਰਟ ’ਚ ਚੁਣੌਤੀ, ਪਟੀਸ਼ਨਰ ਨੇ ਲਾਏ ‘ਵੋਟਾਂ ਖਰੀਦਣ’ ਦੇ ਦੋਸ਼

ਪੰਜਾਬ ਦੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨਰ ਹਰਬਖਸ਼ ਚੈਰੀਟੇਬਲ ਸੋਸਾਇਟੀ ਦਾ ਦੋਸ਼ ਹੈ ਕਿ ਯੋਜਨਾ ਤਹਿਤ ਲਾਭ ਲੈਣ ਲਈ ਪੰਜਾਬ ਦੇ ਵੋਟਰ ਆਈਡੀ ਕਾਰਡ ਦੀ ਲਾਜ਼ਮੀ ਸ਼ਰਤ ਇਸ ਦੇ ਉਦੇਸ਼ ’ਤੇ ਸਵਾਲ ਖੜ੍ਹੇ ਕਰਦੀ ਹੈ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 5 ਅਕਤੂਬਰ ਲਈ ਤੈਅ ਕੀਤੀ ਹੈ।

ED ਦੀ ਛਾਪੇਮਾਰੀ ਮਗਰੋਂ ਮੀਡੀਆ ਸਾਹਮਣੇ ਆਏ ਮੰਤਰੀ ਹਰਦੀਪ ਸਿੰਘ ਮੁੰਡੀਆ, BJP ’ਤੇ ਲਾਏ ਗੰਭੀਰ ਦੋਸ਼

ED ਦੀ ਛਾਪੇਮਾਰੀ ਮਗਰੋਂ ਮੀਡੀਆ ਸਾਹਮਣੇ ਆਏ ਮੰਤਰੀ ਹਰਦੀਪ ਸਿੰਘ ਮੁੰਡੀਆ, BJP ’ਤੇ ਲਾਏ ਗੰਭੀਰ ਦੋਸ਼

ਪੰਜਾਬ ਦੇ ਮਕਾਨ ਉਸਾਰੀ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ED ਦੀ ਕਾਰਵਾਈ ਤੋਂ ਬਾਅਦ ਮੀਡੀਆ ਸਾਹਮਣੇ ਆ ਕੇ ਭਾਜਪਾ ’ਤੇ ਗੰਭੀਰ ਦੋਸ਼ ਲਗਾਏ ਹਨ। ਮੁੰਡੀਆ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਡਰਾਉਣ ਅਤੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਬਣਾਉਣ ਵਾਸਤੇ ED ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਆਪਣੇ ਭਤੀਜੇ ਗੁਰਪ੍ਰੀਤ ਸਿੰਘ ਸੈਣੀ ਪ੍ਰਿੰਸ ਦੇ ਸਾਹਨੇਵਾਲ ਸਥਿਤ ਘਰ ’ਤੇ ਹੋਈ ਤਲਾਸ਼ੀ ਨੂੰ ਵੀ ਇਸੇ ਸੰਦਰਭ ਨਾਲ ਜੋੜਿਆ।

ਪੰਜਾਬ ’ਚ ED ਦੀਆਂ ਸਰਚਾਂ ’ਤੇ ਹਾਈਕੋਰਟ ਦੀ ਨਜ਼ਰ, ਵਾਰੰਟ ਅਫਸਰ ਨਿਯੁਕਤ

ਪੰਜਾਬ ’ਚ ED ਦੀਆਂ ਸਰਚਾਂ ’ਤੇ ਹਾਈਕੋਰਟ ਦੀ ਨਜ਼ਰ, ਵਾਰੰਟ ਅਫਸਰ ਨਿਯੁਕਤ

ਪੰਜਾਬ ਵਿੱਚ ED ਦੀ ਸਰਚ ਅਤੇ ਜ਼ਬਤੀ ਕਾਰਵਾਈ ਦਰਮਿਆਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਿਗਰਾਨੀ ਲਈ ਸੀਨੀਅਰ ਰੈਂਕ ਦੇ ਵਾਰੰਟ ਅਫਸਰ ਨੂੰ ਨਿਯੁਕਤ ਕੀਤਾ ਹੈ। ਜਸਟਿਸ ਸੰਜੇ ਵਸ਼ਿਸ਼ਠ ਦੇ ਬੈਂਚ ਨੇ ਵਾਰੰਟ ਅਫਸਰ ਨੂੰ ਵੀਰਵਾਰ ਦੁਪਹਿਰ 2 ਵਜੇ ਤੱਕ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਹਿਰਾਸਤ ਵਿੱਚ ਲਏ ਜਾਣ ਅਤੇ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਣ ਦੇ ਦਾਅਵੇ ਕੀਤੇ ਗਏ।

ਡੀਏ ਦੀ ਚਿੱਠੀ ਨੂੰ ਲੈ ਕੇ ਕੇਵਲ ਢਿੱਲੋਂ ਨੇ ‘ਆਪ’ ਸਰਕਾਰ ’ਤੇ ਲਾਏ ਧੋਖੇ ਦੇ ਦੋਸ਼

ਡੀਏ ਦੀ ਚਿੱਠੀ ਨੂੰ ਲੈ ਕੇ ਕੇਵਲ ਢਿੱਲੋਂ ਨੇ ‘ਆਪ’ ਸਰਕਾਰ ’ਤੇ ਲਾਏ ਧੋਖੇ ਦੇ ਦੋਸ਼

ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਡੀਏ ਵਾਧੇ ਸਬੰਧੀ ਸਰਕਾਰੀ ਚਿੱਠੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੁਰਾਣੀਆਂ ਬਕਾਇਆ ਡੀਏ ਕਿਸ਼ਤਾਂ ਅਤੇ ਉਨ੍ਹਾਂ ਦੇ ਭੁਗਤਾਨ ਦੀ ਤਰੀਕ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮੁਲਾਜ਼ਮਾਂ ਨਾਲ ਧੋਖਾ ਹੈ ਅਤੇ 2027 ਵਿੱਚ ਭਾਜਪਾ ਸਰਕਾਰ ਬਣਨ ’ਤੇ ਡੀਏ ਜਾਰੀ ਕਰਨ ਦਾ ਭਰੋਸਾ ਦਿੱਤਾ।

ਮੰਤਰੀ ਹਰਦੀਪ ਮੁੰਡੀਆ ਦੇ ਭਤੀਜੇ ਤੋਂ ਬਾਅਦ ਇੱਕ ਹੋਰ ਪੰਜਾਬ ਵਿੱਚ  ED ਦੀ ਰੇਡ

ਮੰਤਰੀ ਹਰਦੀਪ ਮੁੰਡੀਆ ਦੇ ਭਤੀਜੇ ਤੋਂ ਬਾਅਦ ਇੱਕ ਹੋਰ ਪੰਜਾਬ ਵਿੱਚ ED ਦੀ ਰੇਡ

ਚੰਡੀਗੜ੍ਹ ਦੇ ਸੈਕਟਰ-39 ਵਿੱਚ ED ਦੀ ਰੇਡ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਕੋਠੀ ਨੰਬਰ 926 ਪੰਜਾਬ ਸਰਕਾਰ ਵੱਲੋਂ ਸਤਿੰਦਰ ਜੈਨ ਨੂੰ ਦਿੱਤੀ ਗਈ ਹੈ ਅਤੇ ਇਸੇ ਘਰ ਵਿੱਚ ED ਦੀ ਕਾਰਵਾਈ ਚੱਲ ਰਹੀ ਹੈ। ਮਜੀਠੀਆ ਨੇ ਇਸ ਸਬੰਧੀ ਪੋਸਟਰ ਵੀ ਜਾਰੀ ਕੀਤਾ ਹੈ। ਦਾਅਵੇ ਦੀ ਅਧਿਕਾਰਤ ਪੁਸ਼ਟੀ ਫਿਲਹਾਲ ਨਹੀਂ ਹੋਈ।

ਅਮਿਤੋਜ ਮਾਨ ਦੀ ਅਗਵਾਈ ’ਚ ‘ਪੰਜਾਬ ਸਾਂਝੀਵਾਲਤਾ ਦਲ’ ਦਾ ਗਠਨ, 7 ਮੈਂਬਰੀ ਟੀਮ ਸੰਭਾਲੇਗੀ ਪਾਰਟੀ ਦੀ ਕਮਾਨ

ਅਮਿਤੋਜ ਮਾਨ ਦੀ ਅਗਵਾਈ ’ਚ ‘ਪੰਜਾਬ ਸਾਂਝੀਵਾਲਤਾ ਦਲ’ ਦਾ ਗਠਨ, 7 ਮੈਂਬਰੀ ਟੀਮ ਸੰਭਾਲੇਗੀ ਪਾਰਟੀ ਦੀ ਕਮਾਨ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਮਿਤੋਜ ਮਾਨ ਨੇ ਨਵੀਂ ਸਿਆਸੀ ਪਾਰਟੀ ‘ਪੰਜਾਬ ਸਾਂਝੀਵਾਲਤਾ ਦਲ’ ਦਾ ਐਲਾਨ ਕੀਤਾ ਹੈ। ਪਾਰਟੀ ਦੀ ਅਗਵਾਈ 7 ਮੈਂਬਰੀ ਟੀਮ ਕਰੇਗੀ ਅਤੇ ‘ਚਿੰਤਨ ਤੋਂ ਚਾਨਣ ਤੱਕ’ ਨਾਮਕ ਨੀਤੀ ਦਸਤਾਵੇਜ਼ ਵਿੱਚ ਕਰੀਬ 19 ਨੀਤੀਆਂ ਪੇਸ਼ ਕੀਤੀਆਂ ਗਈਆਂ ਹਨ। ਪਾਰਟੀ ਨੇ ਕਿਸਾਨਾਂ ਲਈ 23 ਫਸਲਾਂ, ਫਲਾਂ ਤੇ ਸਬਜ਼ੀਆਂ ’ਤੇ MSP, ਸਿਹਤ-ਸਿੱਖਿਆ ਲਈ ਵਾਧੂ ਬਜਟ ਅਤੇ ਮਨਰੇਗਾ ਲਈ ਵਿੱਤੀ ਪ੍ਰਬੰਧ ਵਰਗੇ ਪ੍ਰਸਤਾਵ ਰੱਖੇ ਹਨ।

ਮੰਤਰੀ ਮੁੰਡੀਆਂ ਦੇ ਭਤੀਜੇ ਗੁਰਪ੍ਰੀਤ ਸਿੰਘ ਪ੍ਰਿੰਸ ਦੇ ਘਰ ED ਦੀ ਕਾਰਵਾਈ, ਦੁਪਹਿਰ 2:30 ਵਜੇ ਸ਼ੁਰੂ ਹੋਈ ਤਲਾਸ਼ੀ

ਮੰਤਰੀ ਮੁੰਡੀਆਂ ਦੇ ਭਤੀਜੇ ਗੁਰਪ੍ਰੀਤ ਸਿੰਘ ਪ੍ਰਿੰਸ ਦੇ ਘਰ ED ਦੀ ਕਾਰਵਾਈ, ਦੁਪਹਿਰ 2:30 ਵਜੇ ਸ਼ੁਰੂ ਹੋਈ ਤਲਾਸ਼ੀ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਤੀਜੇ ਗੁਰਪ੍ਰੀਤ ਸਿੰਘ ਪ੍ਰਿੰਸ ਦੇ ਸਾਹਨੇਵਾਲ ਸਥਿਤ ਘਰ ’ਤੇ ED ਨੇ ਦੁਪਹਿਰ ਕਰੀਬ 2:30 ਵਜੇ ਛਾਪੇਮਾਰੀ ਸ਼ੁਰੂ ਕੀਤੀ। ਕਾਰਵਾਈ ਦੌਰਾਨ ਪੁਲੀਸ ਵੀ ਮੌਜੂਦ ਰਹੀ। ਛਾਪੇਮਾਰੀ ਦੇ ਕਾਰਨਾਂ ਬਾਰੇ ਅਜੇ ED ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ। ਸੂਤਰਾਂ ਨੇ ਪ੍ਰਿੰਸ ਦੇ ਮੰਤਰੀ ਨਾਲ ਕਰੀਬੀ ਸਬੰਧਾਂ ਅਤੇ ਵਿੱਤੀ ਮਾਮਲਿਆਂ ਨਾਲ ਜੁੜੇ ਹੋਣ ਦੇ ਦਾਅਵੇ ਕੀਤੇ ਹਨ, ਜਿਨ੍ਹਾਂ ਦੀ ਸੁਤੰਤਰ ਪੁਸ਼ਟੀ ਨਹੀਂ ਹੋਈ।

ED ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਲੜ ਸਕਦੇ ਹਨ ਵਿਧਾਨ ਸਭਾ ਚੋਣ, ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਣ ਦੀ ਚਰਚਾ

ED ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਲੜ ਸਕਦੇ ਹਨ ਵਿਧਾਨ ਸਭਾ ਚੋਣ, ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਣ ਦੀ ਚਰਚਾ

ED ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਦੇ ਸਿਆਸੀ ਪਾਰੀ ਸ਼ੁਰੂ ਕਰਨ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਮੁਤਾਬਕ ਉਹ 23 ਸਤੰਬਰ ਨੂੰ ਜਲੰਧਰ ਵਿੱਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਸਕਦੇ ਹਨ ਅਤੇ ਪਾਰਟੀ ਉਨ੍ਹਾਂ ਨੂੰ ਕਰਤਾਰਪੁਰ ਤੋਂ ਉਮੀਦਵਾਰ ਬਣਾ ਸਕਦੀ ਹੈ।

ਪੰਜਾਬ ਵਿੱਚ ਨਸ਼ੇ ਨਾਲ 3 ਨੌਜਵਾਨਾਂ ਦੀ ਮੌਤ ’ਤੇ ਭਾਜਪਾ ਦਾ ‘ਆਪ’ ਸਰਕਾਰ ’ਤੇ ਨਿਸ਼ਾਨਾ, ਕੇਵਲ ਸਿੰਘ ਢਿੱਲੋਂ ਨੇ ਨਸ਼ਾ-ਵਿਰੋਧੀ ਨੀਤੀ ’ਤੇ ਚੁੱਕੇ ਸਵਾਲ

ਪੰਜਾਬ ਵਿੱਚ ਨਸ਼ੇ ਨਾਲ 3 ਨੌਜਵਾਨਾਂ ਦੀ ਮੌਤ ’ਤੇ ਭਾਜਪਾ ਦਾ ‘ਆਪ’ ਸਰਕਾਰ ’ਤੇ ਨਿਸ਼ਾਨਾ, ਕੇਵਲ ਸਿੰਘ ਢਿੱਲੋਂ ਨੇ ਨਸ਼ਾ-ਵਿਰੋਧੀ ਨੀਤੀ ’ਤੇ ਚੁੱਕੇ ਸਵਾਲ

ਪੰਜਾਬ ਵਿੱਚ ਇੱਕੋ ਦਿਨ ਨਸ਼ੇ ਨਾਲ ਤਿੰਨ ਨੌਜਵਾਨਾਂ ਦੀ ਮੌਤ ਦੇ ਮਾਮਲਿਆਂ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਨਸ਼ਾ-ਵਿਰੋਧੀ ਨੀਤੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਪਰਿਵਾਰਾਂ ਨਾਲ ਜੁੜਿਆ ਗੰਭੀਰ ਮੁੱਦਾ ਹੈ।

ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਹੋਵੇਗਾ ਮੋਟਾ ਜੁਰਮਾਨਾ! 5 ਤੋਂ 30 ਹਜ਼ਾਰ ਤੱਕ ਵਾਤਾਵਰਣ ਮੁਆਵਜ਼ੇ ਦੀ ਤਜਵੀਜ਼

ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਹੋਵੇਗਾ ਮੋਟਾ ਜੁਰਮਾਨਾ! 5 ਤੋਂ 30 ਹਜ਼ਾਰ ਤੱਕ ਵਾਤਾਵਰਣ ਮੁਆਵਜ਼ੇ ਦੀ ਤਜਵੀਜ਼

ਕੇਂਦਰ ਸਰਕਾਰ ਵੱਲੋਂ 8 ਸਤੰਬਰ 2026 ਨੂੰ ਜਾਰੀ ਡਰਾਫਟ ਵਿੱਚ ਪਰਾਲੀ ਸਾੜਨ 'ਤੇ ਜ਼ਮੀਨ ਦੇ ਰਕਬੇ ਦੇ ਹਿਸਾਬ ਨਾਲ 5,000 ਤੋਂ 30,000 ਰੁਪਏ ਤੱਕ ਵਾਤਾਵਰਣ ਮੁਆਵਜ਼ੇ ਦੀ ਤਜਵੀਜ਼ ਰੱਖੀ ਗਈ ਹੈ। ਡਰਾਫਟ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਵਿਰੋਧੀ ਧਿਰ ਨੇ ਕਿਸਾਨਾਂ 'ਤੇ ਆਰਥਿਕ ਬੋਝ ਪਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਲਈ ਵਿੱਤੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ।