#Punjab Politics
All articles tagged with “Punjab Politics”

“ਪੰਜਾਬ ਦੀ ਰਾਖੀ ਕਰਨ ਵਾਲਿਆਂ ਦੀ ਰਾਖੀ ਕੌਣ ਕਰੇਗਾ?”: ਬਾਜਵਾ

ਸਾਢੇ ਤਿੰਨ ਘੰਟੇ ਜਾਮ ਰਿਹਾ NH, ਆਪ ਤੇ ਭਾਜਪਾ 'ਚ ਵੱਡਾ ਟਕਰਾਅ; ਰਵਨੀਤ ਬਿੱਟੂ ਨੇ ਲਾਏ ਆਂਡੇ ਤੇ ਪੱਥਰਾਂ ਨਾਲ ਹਮਲੇ ਦੇ ਦੋਸ਼
ਜੋਬਨ ਰੰਧਾਵਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਦੇ ਭਰਾ ਨਾਲ ਰਵਨੀਤ ਬਿੱਟੂ ਦੇ ਗਨਮੈਨਾਂ ਅਤੇ ਸੁਰੱਖਿਆ ਅਧਿਕਾਰੀਆਂ ਵੱਲੋਂ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਮਾਮਲੇ ਸਬੰਧੀ ਆਪਣਾ ਵਿਰੋਧ ਦਰਜ ਕਰਵਾਉਂਦੇ ਹਨ।

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਹਰਿਆਣਾ ਇਕਾਈ ਦਾ ਕੀਤਾ ਐਲਾਨ
ਅਕਾਲੀ ਦਲ “ਵਾਰਿਸ ਪੰਜਾਬ ਦੇ” ਨੇ ਹਰਿਆਣਾ ਵਿੱਚ ਆਪਣੀ ਸੂਬਾਈ ਇਕਾਈ ਦਾ ਐਲਾਨ ਕਰਦਿਆਂ ਸੁਖਵਿੰਦਰ ਸਿੰਘ ਮੰਡੇਬਰ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਪ੍ਰੈੱਸ ਨੋਟ ਮੁਤਾਬਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਕੁਝ ਆਗੂਆਂ ਸਮੇਤ ਕਈ ਵਿਅਕਤੀਆਂ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਹ ਐਲਾਨ 17 ਸਤੰਬਰ ਨੂੰ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਕੀਤਾ ਗਿਆ। ਪਾਰਟੀ ਨੇ ਦਿੱਲੀ ਵਿੱਚ ਵੀ ਜਲਦ ਜਥੇਬੰਦਕ ਢਾਂਚਾ ਐਲਾਨਣ ਦੀ ਗੱਲ ਆਖੀ ਹੈ। ਇਸ ਸਬੰਧੀ ਪਾਰਟੀ ਵੱਲੋਂ ਜਾਰੀ ਜਾਣਕਾਰੀ ਦੀ ਸੁਤੰਤਰ ਤੌਰ ’ਤੇ ਵੀ ਪੁਸ਼ਟੀ ਹੋਈ ਹੈ।
)
ਅਕਾਲੀ ਦਲ ਨੂੰ ਝਟਕਾ: ਬੁਢਲਾਡਾ ਤੋਂ ਡਾ. ਨਿਸ਼ਾਨ ਸਿੰਘ ਨੇ ਪਾਰਟੀ ਦੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਨੇ 17 ਸਤੰਬਰ 2026 ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਰਿਪੋਰਟਾਂ ਮੁਤਾਬਕ ਉਨ੍ਹਾਂ ਨੇ ਸਿਹਤ, ਪਰਿਵਾਰਕ ਜ਼ਿੰਮੇਵਾਰੀਆਂ ਅਤੇ ਆਰਥਿਕ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਸ ਤੋਂ ਬਾਅਦ ਬੁਢਲਾਡਾ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ।
ਨਸ਼ਾ ਪੀੜਤ ਪਰਿਵਾਰਾਂ ਨੂੰ ਨਾਲ ਲੈ ਕੇ ਭਾਜਪਾ ਨੇ ਪੰਜਾਬ ਸਰਕਾਰ ਨੂੰ ਘੇਰਿਆ
ਪੰਜਾਬ ਭਾਜਪਾ ਨੇ ਨਸ਼ਿਆਂ ਦੇ ਮੁੱਦੇ ’ਤੇ ਸੂਬਾ ਸਰਕਾਰ ਖ਼ਿਲਾਫ਼ ਜਨ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਭਾਜਪਾ ਮੁਤਾਬਕ 18 ਸਤੰਬਰ ਨੂੰ ਪਠਾਨਕੋਟ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਹੋਵੇਗੀ। ਪਾਰਟੀ ਆਗੂਆਂ ਨੇ ਨਸ਼ਾ ਪੀੜਤ ਪਰਿਵਾਰਾਂ ਨੂੰ ਨਾਲ ਲੈ ਕੇ ਸਰਕਾਰ ’ਤੇ ਨਸ਼ਿਆਂ ਦੀ ਰੋਕਥਾਮ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਏ ਅਤੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ।
ਕਿਸਾਨਾਂ ਨੇ ਸਰਕਾਰ ਨੂੰ ਕੱਲ੍ਹ 12 ਵਜੇ ਤੱਕ ਦਿੱਤਾ ਸਮਾਂ, ਗੱਲਬਾਤ ਨਾ ਹੋਈ ਤਾਂ ਰੇਲ ਰੋਕੋ ਅੰਦੋਲਨ
ਪੰਜਾਬ ਦੇ ਕਿਸਾਨ-ਮਜ਼ਦੂਰ ਮੋਰਚੇ ਨੇ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ 'ਤੇ ਗੱਲਬਾਤ ਲਈ ਕੱਲ੍ਹ ਦੁਪਹਿਰ 12 ਵਜੇ ਤੱਕ ਦਾ ਸਮਾਂ ਦਿੱਤਾ ਹੈ। ਸਰਕਾਰ ਵੱਲੋਂ ਗੱਲਬਾਤ ਨਾ ਹੋਣ ਦੀ ਸਥਿਤੀ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਮੋਗਾ, ਸੰਗਰੂਰ ਅਤੇ ਸੁਨਾਮ ਸਮੇਤ ਕਈ ਥਾਵਾਂ 'ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।

ਗੁਲਜ਼ਾਰ ਸਿੰਘ ਮਾਮਲੇ ’ਚ ਮੰਤਰੀ ਹਰਪਾਲ ਚੀਮਾ ਦਾ ਪਹਿਲਾ ਬਿਆਨ
ਗੁਲਜ਼ਾਰ ਸਿੰਘ ਦੀ ਮੌਤ ਨਾਲ ਜੁੜੇ ਮਾਮਲੇ ’ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ। ਚੀਮਾ ਨੇ ਕਿਹਾ ਕਿ ਮਾਮਲਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ ਅਤੇ ਉਨ੍ਹਾਂ ਕੋਲ ਮਾਮਲੇ ਨਾਲ ਸਬੰਧਤ ਸਬੂਤ ਮੌਜੂਦ ਹਨ। ਇਸ ਮਾਮਲੇ ਦੀ ਜਾਂਚ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 16 ਸਤੰਬਰ 2026 ਨੂੰ ਪੰਜਾਬ ਪੁਲਿਸ ਤੋਂ ਸਟੇਟਸ ਰਿਪੋਰਟ ਵੀ ਮੰਗੀ ਹੈ।
CM Mann ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ ਤੇ ਖਹਿਰਾ ਖ਼ਿਲਾਫ਼ ਮਾਣਹਾਨੀ ਮਾਮਲਾ, ਚੰਡੀਗੜ੍ਹ ਅਦਾਲਤ ਦੀ ਅੰਤਰਿਮ ਰੋਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਥਿਤ ਤੌਰ ’ਤੇ ਮਾਣਹਾਨੀਯੋਗ ਅਤੇ ਅਪੁਸ਼ਟ ਦੋਸ਼ ਲਗਾਉਣ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਸਮੇਤ ਹੋਰਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਹੈ। 8 ਸਤੰਬਰ 2026 ਨੂੰ ਦਾਇਰ ਕੀਤੇ ਮਾਮਲੇ ਤੋਂ ਬਾਅਦ ਚੰਡੀਗੜ੍ਹ ਦੀ ਅਦਾਲਤ ਨੇ ਅਗਲੇ ਹੁਕਮਾਂ ਤੱਕ ਡਾ. ਗੁਰਪ੍ਰੀਤ ਕੌਰ ਬਾਰੇ ਕਥਿਤ ਰਿਸ਼ਵਤ ਮੰਗਣ ਨਾਲ ਸਬੰਧਤ ਅਪੁਸ਼ਟ ਜਾਂ ਮਾਣਹਾਨੀਯੋਗ ਸਮੱਗਰੀ ਪ੍ਰਕਾਸ਼ਿਤ ਜਾਂ ਸਾਂਝੀ ਕਰਨ ’ਤੇ ਅੰਤਰਿਮ ਰੋਕ ਲਗਾਈ ਹੈ। ਅਗਲੀ ਸੁਣਵਾਈ 30 ਸਤੰਬਰ ਨੂੰ ਹੋਵੇਗੀ।

ਸੰਗਰੂਰ ’ਚ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲੇ ਤਰੁਣ ਚੁੱਘ
ਭਾਜਪਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸੰਗਰੂਰ ਵਿੱਚ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਮਾਮਲੇ ਦੀ ਜਾਣਕਾਰੀ ਲਈ। ਚੁੱਘ ਨੇ ਕਿਹਾ ਕਿ ਗੁਲਜ਼ਾਰ ਸਿੰਘ ਵੱਲੋਂ ਮੌਤ ਤੋਂ ਪਹਿਲਾਂ ਜਿਨ੍ਹਾਂ ਵਿਅਕਤੀਆਂ ਦੇ ਨਾਮ ਲਏ ਜਾਣ ਦੀ ਗੱਲ ਸਾਹਮਣੇ ਆਈ ਹੈ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਣ ਤੱਕ ਉਹ ਪਰਿਵਾਰ ਦੇ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਪਰਿਵਾਰ ਤੋਂ ਲਿਖਤੀ ਪੱਤਰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਕੋਲ ਮਾਮਲਾ ਉਠਾਉਣ ਦੀ ਗੱਲ ਵੀ ਕਹੀ।

ਪਾਰਟੀ ਚੋਂ ਕੱਢਣ ਤੋਂ ਬਾਅਦ ਬ੍ਰਹਮਪੁਰਾ ਦਾ ਤਿੱਖਾ ਜਵਾਬ
ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤੇ ਜਾਣ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਫ਼ੈਸਲੇ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਾਰਵਾਈ ਨੂੰ ਸਜ਼ਾ ਨਹੀਂ, ਸਗੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਉਠਾਉਣ ਦਾ ਸਨਮਾਨ ਮੰਨਦੇ ਹਨ। ਬ੍ਰਹਮਪੁਰਾ ਨੇ ਕਿਹਾ ਕਿ ਪਾਰਟੀ ਤੋਂ ਬਾਹਰ ਹੋਣ ਮਗਰੋਂ ਵੀ ਉਹ ਨਸ਼ਾ ਤਸਕਰਾਂ ਅਤੇ ਮਾਫ਼ੀਏ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣਗੇ।

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀਆਂ ਤਿਆਰੀਆਂ ਦਾ ਜਾਇਜ਼ਾ, ਕੇਵਲ ਸਿੰਘ ਢਿੱਲੋਂ ਨੇ ਫ਼ਤਹਿਗੜ੍ਹ ਸਾਹਿਬ ਤੇ ਤਲਵੰਡੀ ਸਾਬੋ ਦਾ ਕੀਤਾ ਦੌਰਾ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਫ਼ਤਹਿਗੜ੍ਹ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕੱਢੀਆਂ ਜਾ ਰਹੀਆਂ ਚਾਰ ਯਾਤਰਾਵਾਂ ਰਾਹੀਂ ਨਸ਼ੇ ਖ਼ਿਲਾਫ਼ ਜਨ ਅੰਦੋਲਨ ਖੜ੍ਹਾ ਕਰਨ ਅਤੇ ਲੋਕਾਂ ਨੂੰ ਮੁਹਿੰਮ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਅਕਾਲੀ ਦਲ ਨੇ ਰਵਿੰਦਰ ਬ੍ਰਰਮਪੁਰਾ ਨੂੰ ਪਾਰਟੀ ਵਿਚੋਂ ਕੱਢਿਆ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਡੂਰ ਸਾਹਿਬ ਹਲਕੇ ਦੇ ਪਾਰਟੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਪਾਰਟੀ ਵੱਲੋਂ ਇਹ ਕਾਰਵਾਈ ਲੰਮੇ ਸਮੇਂ ਤੋਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ਾਂ ਅਤੇ ਹਲਕਾ ਵਰਕਰਾਂ ਵੱਲੋਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ।

