The Punjab Inside
Friday, 20 November 2026Admin Login

#Punjab Politics

All articles tagged with “Punjab Politics”

ਲੁਧਿਆਣਾ ’ਚ AAP ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਤੇ ਟਰੱਕ ਡਰਾਈਵਰ ਵਿਚਾਲੇ ਵਿਵਾਦ, ਥੱਪੜ ਮਾਰਨ ਦਾ ਵੀਡੀਓ ਵਾਇਰਲ ਹੋਣ ਦਾ ਦਾਅਵਾ

ਲੁਧਿਆਣਾ ’ਚ AAP ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਤੇ ਟਰੱਕ ਡਰਾਈਵਰ ਵਿਚਾਲੇ ਵਿਵਾਦ, ਥੱਪੜ ਮਾਰਨ ਦਾ ਵੀਡੀਓ ਵਾਇਰਲ ਹੋਣ ਦਾ ਦਾਅਵਾ

ਲੁਧਿਆਣਾ ਦੇ ਡਾਬਾ ਰੋਡ ’ਤੇ ਟਰੱਕ ਨੂੰ ਸਾਈਡ ਨਾ ਦੇਣ ਨੂੰ ਲੈ ਕੇ AAP ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਅਤੇ ਟਰੱਕ ਡਰਾਈਵਰ ਵਿਚਾਲੇ ਵਿਵਾਦ ਹੋ ਗਿਆ। ਸੋਸ਼ਲ ਮੀਡੀਆ ’ਤੇ ਸਾਹਮਣੇ ਆਏ ਵੀਡੀਓ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਧਾਇਕਾ ਨੇ ਡਰਾਈਵਰ ਨੂੰ ਥੱਪੜ ਮਾਰਿਆ। ਹਾਲਾਂਕਿ ਵਿਧਾਇਕਾ ਨੇ ਥੱਪੜ ਮਾਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਡਰਾਈਵਰ ਦੇ ਹੱਥੋਂ ਚਾਬੀ ਲਈ ਸੀ। ਮਾਮਲੇ ਨੂੰ ਲੈ ਕੇ ਟਰੱਕ ਡਰਾਈਵਰ ਦੇ ਸਾਥੀਆਂ ਵੱਲੋਂ ਵਿਰੋਧ ਵੀ ਕੀਤਾ ਗਿਆ।

ਚੰਡੀਗੜ੍ਹ ’ਚ ਅੱਜ ਪੰਜਾਬ ਕਾਂਗਰਸ ਦਾ ਵੱਡਾ ਪ੍ਰਦਰਸ਼ਨ, ਇੱਕੋ ਮੰਚ ’ਤੇ ਨਜ਼ਰ ਆ ਸਕਦੇ ਨੇ ਚੰਨੀ ਤੇ ਰਾਜਾ ਵੜਿੰਗ

ਚੰਡੀਗੜ੍ਹ ’ਚ ਅੱਜ ਪੰਜਾਬ ਕਾਂਗਰਸ ਦਾ ਵੱਡਾ ਪ੍ਰਦਰਸ਼ਨ, ਇੱਕੋ ਮੰਚ ’ਤੇ ਨਜ਼ਰ ਆ ਸਕਦੇ ਨੇ ਚੰਨੀ ਤੇ ਰਾਜਾ ਵੜਿੰਗ

ਪੰਜਾਬ ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਵਿੱਚ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸੀ ਆਗੂ ਤੇ ਵਰਕਰ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਇਕੱਠੇ ਹੋਣਗੇ, ਜਿੱਥੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਰਕਾਰੀ ਰਿਹਾਇਸ਼ ਵੱਲ ਵਿਰੋਧ ਮਾਰਚ ਕੱਢਿਆ ਜਾਵੇਗਾ। ਨਵੇਂ ਇੰਚਾਰਜ ਸਚਿਨ ਪਾਇਲਟ ਦੀ ਮੌਜੂਦਗੀ ਦੌਰਾਨ ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਸਮੇਤ ਪਾਰਟੀ ਦੇ ਵੱਖ-ਵੱਖ ਧੜਿਆਂ ਦੇ ਆਗੂ ਇੱਕੋ ਮੰਚ ’ਤੇ ਨਜ਼ਰ ਆ ਸਕਦੇ ਹਨ।

CM ਭਗਵੰਤ ਮਾਨ ਦੇਣ ਅਸਤੀਫ਼ਾ! ਬਿਜਲੀ ਸੰਕਟ ਤੇ ਵਿਗੜੀ ਕਾਨੂੰਨ-ਵਿਵਸਥਾ ਨੂੰ ਲੈ ਕੇ ਡਾ. ਚੀਮਾ ਦਾ ‘ਆਪ’ ਸਰਕਾਰ ’ਤੇ ਹਮਲਾ

CM ਭਗਵੰਤ ਮਾਨ ਦੇਣ ਅਸਤੀਫ਼ਾ! ਬਿਜਲੀ ਸੰਕਟ ਤੇ ਵਿਗੜੀ ਕਾਨੂੰਨ-ਵਿਵਸਥਾ ਨੂੰ ਲੈ ਕੇ ਡਾ. ਚੀਮਾ ਦਾ ‘ਆਪ’ ਸਰਕਾਰ ’ਤੇ ਹਮਲਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਬਿਜਲੀ ਸੰਕਟ, ਕਾਨੂੰਨ-ਵਿਵਸਥਾ ਅਤੇ ਚੋਣ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਬਿਜਲੀ ਸੰਕਟ ਦੇ ਵਿਰੋਧ ਵਿੱਚ 16 ਸਤੰਬਰ ਨੂੰ ਸਾਰੇ ਹਲਕਿਆਂ ਵਿੱਚ ਬਿਜਲੀ ਗਰਿੱਡਾਂ ਅੱਗੇ ਧਰਨੇ ਦਿੱਤੇ ਜਾਣਗੇ।

‘ਪੰਜਾਬ ਦੀ ਜਨਤਾ ਨੂੰ ਚੁਟਕਲੇ ਨਹੀਂ, ਵਿਕਾਸ ਤੇ ਸਮੱਸਿਆਵਾਂ ਦਾ ਹੱਲ ਚਾਹੀਦਾ’- CM ਨਾਇਬ ਸੈਣੀ ਨੇ ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ

‘ਪੰਜਾਬ ਦੀ ਜਨਤਾ ਨੂੰ ਚੁਟਕਲੇ ਨਹੀਂ, ਵਿਕਾਸ ਤੇ ਸਮੱਸਿਆਵਾਂ ਦਾ ਹੱਲ ਚਾਹੀਦਾ’- CM ਨਾਇਬ ਸੈਣੀ ਨੇ ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚੁਟਕਲੇ, ਪ੍ਰਚਾਰ ਅਤੇ ਇਸ਼ਤਿਹਾਰ ਨਹੀਂ, ਸਗੋਂ ਵਿਕਾਸ, ਰੋਜ਼ਗਾਰ, ਉਦਯੋਗਾਂ ਦੀ ਸੁਰੱਖਿਆ ਅਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ। ਪਟਿਆਲਾ ਦੇ ਪਿੰਡ ਕਕਰਾਲਾ ਵਿੱਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਹਰਿਆਣਾ ਅਤੇ ਪੰਜਾਬ ਦੇ ਆਰਥਿਕ ਅੰਕੜਿਆਂ ਦੀ ਤੁਲਨਾ ਕਰਦਿਆਂ ਕਿਹਾ ਕਿ ਸਹੀ ਨੀਤੀ, ਸਾਫ਼ ਨੀਅਤ ਅਤੇ ਜਵਾਬਦੇਹ ਲੀਡਰਸ਼ਿਪ ਕਾਰਨ ਹਰਿਆਣਾ ਆਰਥਿਕ ਤਰੱਕੀ ਵਿੱਚ ਅੱਗੇ ਨਿਕਲਿਆ ਹੈ।

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ

ਨੌਕਰੀ ਦੇ ਆਫ਼ਰ ਲੈਟਰ ਦੀ ਬਜਾਏ, ਡੀਸੀ ਦਾ ਸਿਫ਼ਾਰਸ਼ੀ ਪੱਤਰ ਦਿੱਤਾ ਗਿਆ ਸੰਗਰੂਰ ਵਿਖੇ ਪਰਿਵਾਰ ਨਾਲ ਕੀਤੀ ਮੁਲਾਕਾਤ- ਭਰੋਸਾ ਦਿੱਤਾ ਕਿ ਕਾਂਗਰਸ ਇਨਸਾਫ਼ ਲਈ ਲੜੇਗੀ

ਆਪ ਮੰਤਰੀ ਦੇ ਕੈਨੇਡਾ ਦੌਰੇ ਦਾ ਹਾਈਕੋਰਟ ਨੇ ਮੰਗਿਆ ਜਵਾਬ: ਕਿਹਾ ਇੱਕ ਹੀ ਸਮੇਂ ਦੇ ਵਿੱਚ ਦੋ ਜਗ੍ਹਾ ਤੇ ਕਿਵੇਂ ਪਹੁੰਚੇ

ਆਪ ਮੰਤਰੀ ਦੇ ਕੈਨੇਡਾ ਦੌਰੇ ਦਾ ਹਾਈਕੋਰਟ ਨੇ ਮੰਗਿਆ ਜਵਾਬ: ਕਿਹਾ ਇੱਕ ਹੀ ਸਮੇਂ ਦੇ ਵਿੱਚ ਦੋ ਜਗ੍ਹਾ ਤੇ ਕਿਵੇਂ ਪਹੁੰਚੇ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਜਨਵਰੀ 2024 ਦੇ ਕੈਨੇਡਾ ਦੌਰੇ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ PIL ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਵਿਦੇਸ਼ ਯਾਤਰਾ, ਸਰਕਾਰੀ ਰਿਕਾਰਡ ਅਤੇ ਯਾਤਰਾ ਭੱਤਿਆਂ ਦੀ ਜਾਂਚ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਦਾ Countdown ਸ਼ੁਰੂ, ਕਿੰਨੇ ਗੇੜ 'ਚ ਪੈਣਗੀਆਂ ਵੋਟਾਂ? ਚੋਣ ਕਮਿਸ਼ਨ ਨੇ ਦਿੱਤੇ ਸੰਕੇਤ

ਪੰਜਾਬ ਵਿਧਾਨ ਸਭਾ ਚੋਣਾਂ ਦਾ Countdown ਸ਼ੁਰੂ, ਕਿੰਨੇ ਗੇੜ 'ਚ ਪੈਣਗੀਆਂ ਵੋਟਾਂ? ਚੋਣ ਕਮਿਸ਼ਨ ਨੇ ਦਿੱਤੇ ਸੰਕੇਤ

ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। UP ਵਿੱਚ 3-4 ਪੜਾਵਾਂ ਅਤੇ ਪੰਜਾਬ ਸਮੇਤ ਕੁਝ ਰਾਜਾਂ ਵਿੱਚ ਇੱਕ ਪੜਾਅ ਵਿੱਚ ਚੋਣਾਂ ਕਰਵਾਉਣ ’ਤੇ ਵਿਚਾਰ ਹੋ ਰਿਹਾ ਹੈ।

CM Wife Gurpreet Kaur ’ਤੇ ਕਥਿਤ 5 ਕਰੋੜ ਦੇ ਇਲਜ਼ਾਮ ਮਾਮਲੇ 'ਚ ਚੰਡੀਗੜ੍ਹ ਅਦਾਲਤ ਨੇ ਗੈਰ-ਪ੍ਰਮਾਣਿਤ ਪੋਸਟਾਂ ’ਤੇ ਲਗਾਈ ਰੋਕ

CM Wife Gurpreet Kaur ’ਤੇ ਕਥਿਤ 5 ਕਰੋੜ ਦੇ ਇਲਜ਼ਾਮ ਮਾਮਲੇ 'ਚ ਚੰਡੀਗੜ੍ਹ ਅਦਾਲਤ ਨੇ ਗੈਰ-ਪ੍ਰਮਾਣਿਤ ਪੋਸਟਾਂ ’ਤੇ ਲਗਾਈ ਰੋਕ

ਡਾ. ਗੁਰਪ੍ਰੀਤ ਕੌਰ ’ਤੇ ਕਥਿਤ 5 ਕਰੋੜ ਦੇ ਇਲਜ਼ਾਮਾਂ ਨੂੰ ਲੈ ਕੇ ਚੰਡੀਗੜ੍ਹ ਅਦਾਲਤ ਨੇ ਨਵੀਆਂ ਗੈਰ-ਪ੍ਰਮਾਣਿਤ ਪੋਸਟਾਂ ’ਤੇ ਰੋਕ ਲਗਾਈ। ਪੁਰਾਣੀਆਂ ਪੋਸਟਾਂ ਡਿਲੀਟ ਕਰਨ ਦਾ ਤੁਰੰਤ ਹੁਕਮ ਨਹੀਂ, 30 ਸਤੰਬਰ ਨੂੰ ਅਗਲੀ ਸੁਣਵਾਈ।

2027 ਚੋਣਾਂ ਤੋਂ ਪਹਿਲਾਂ ਪੰਜਾਬ ’ਚ ਭਾਜਪਾ ਦੀ ਤਿਆਰੀ ਤੇਜ਼, ਅਮਿਤ ਸ਼ਾਹ ਦੀ ਰੈਲੀ ਤੇ PM ਮੋਦੀ ਦੇ ਦੌਰੇ ਦੀ ਯੋਜਨਾ

2027 ਚੋਣਾਂ ਤੋਂ ਪਹਿਲਾਂ ਪੰਜਾਬ ’ਚ ਭਾਜਪਾ ਦੀ ਤਿਆਰੀ ਤੇਜ਼, ਅਮਿਤ ਸ਼ਾਹ ਦੀ ਰੈਲੀ ਤੇ PM ਮੋਦੀ ਦੇ ਦੌਰੇ ਦੀ ਯੋਜਨਾ

ਸਤੰਬਰ ’ਚ ਨਸ਼ਿਆਂ ਤੇ ਵਿਗੜੀ ਕਾਨੂੰਨ-ਵਿਵਸਥਾ ਵਿਰੁੱਧ ਮਾਰਚ, ਜਲੰਧਰ ’ਚ ਅਮਿਤ ਸ਼ਾਹ ਦੀ ਰੈਲੀ ਦੀ ਯੋਜਨਾ; ਅਕਤੂਬਰ ’ਚ PM ਮੋਦੀ ਦੇ ਤਿੰਨ ਦਿਨਾ ਦੌਰੇ ਦੀ ਸੰਭਾਵਨਾ

ਰੇਵਾੜੀ ’ਚ CM ਸੈਣੀ ਨੇ ਹਾਫ ਮੈਰਾਥਨ ਨੂੰ ਦਿਖਾਈ ਹਰੀ ਝੰਡੀ, ਰਾਓ ਇੰਦਰਜੀਤ ਦੀ ਗੈਰਹਾਜ਼ਰੀ ਨੇ ਮੁੜ ਛੇੜੇ ਸਿਆਸੀ ਸਵਾਲ

ਰੇਵਾੜੀ ’ਚ CM ਸੈਣੀ ਨੇ ਹਾਫ ਮੈਰਾਥਨ ਨੂੰ ਦਿਖਾਈ ਹਰੀ ਝੰਡੀ, ਰਾਓ ਇੰਦਰਜੀਤ ਦੀ ਗੈਰਹਾਜ਼ਰੀ ਨੇ ਮੁੜ ਛੇੜੇ ਸਿਆਸੀ ਸਵਾਲ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਰੇਵਾੜੀ ਦੇ ਰਾਓ ਤੁਲਾਰਾਮ ਸਟੇਡੀਅਮ ਤੋਂ ਰਾਜ ਪੱਧਰੀ ਹਾਫ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ‘ਹਰਿਆਣਾ ਉਦੈ ਅਭਿਆਨ’ ਤਹਿਤ ਕਰਵਾਈ ਗਈ ਇਸ ਮੈਰਾਥਨ ਵਿੱਚ ਕਰੀਬ 60 ਹਜ਼ਾਰ ਲੋਕਾਂ ਨੇ ਹਿੱਸਾ ਲਿਆ। ਹਾਲਾਂਕਿ ਗੁਰੂਗ੍ਰਾਮ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ ਦੀ ਗੈਰਹਾਜ਼ਰੀ ਨੇ ਦੱਖਣੀ ਹਰਿਆਣਾ ਦੀ ਭਾਜਪਾ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਮੁੜ ਚਰਚਾ ਛੇੜ ਦਿੱਤੀ ਹੈ।

ਸੰਗਰੂਰ ਵਿੱਚ ‘ਆਪ’ ਦੇ ਦੋ ਕੌਂਸਲਰਾਂ ਸਮੇਤ ਸੀਨੀਅਰ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ

ਸੰਗਰੂਰ ਵਿੱਚ ‘ਆਪ’ ਦੇ ਦੋ ਕੌਂਸਲਰਾਂ ਸਮੇਤ ਸੀਨੀਅਰ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ

ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਨਗਰ ਕੌਂਸਲਰਾਂ ਪਰਮਿੰਦਰ ਸਿੰਘ (ਪਿੰਕੀ) ਅਤੇ ਹਰਪ੍ਰੀਤ ਸਿੰਘ ਸੇਖੋਂ ਸਮੇਤ ਸਾਬਕਾ ਸੀਨੀਅਰ ਅਕਾਲੀ ਆਗੂ ਲਲਿਤ ਗਰਗ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਕੇਵਲ ਸਿੰਘ ਢਿੱਲੋਂ ਅਤੇ ਜੀਵਨ ਗਰਗ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲਈ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਦਾ ਸੰਕਲਪ ਲਿਆ।

Punjab Assembly Elections: ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ

Punjab Assembly Elections: ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਨੌਰ ਹਲਕੇ ਤੋਂ ਸਰਬਜੀਤ ਸਿੰਘ ਝਿੰਝਰ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ।