#Punjab
All articles tagged with “Punjab”

PSPCL ਮੁੱਖ ਦਫ਼ਤਰ ਵਿਖੇ ਡਾ. ਬਲਜਿੰਦਰ ਸਿੰਘ ਦੀ ਵਿਜ਼ਿਟ, ਜਨਤਕ ਜਵਾਬਦੇਹੀ ’ਤੇ ਮੰਗਿਆ ਲਿਖਤੀ ਜਵਾਬ
ਪਟਿਆਲਾ ਵਿਖੇ PSPCL ਹੈੱਡਕੁਆਰਟਰ ਪਹੁੰਚੇ ਵਿਸ਼ਵ ਮਾਨਵ ਅਧਿਕਾਰ ਰੱਖਿਆ ਕਮਿਸ਼ਨ ਦੇ ਨੈਸ਼ਨਲ ਵਾਈਸ ਪ੍ਰੈਸੀਡੈਂਟ ਡਾ. ਬਲਜਿੰਦਰ ਸਿੰਘ ਨੇ ਬਿਜਲੀ ਸੇਵਾਵਾਂ ਨਾਲ ਜੁੜੀਆਂ ਲੋਕਾਂ ਦੀਆਂ ਸ਼ਿਕਾਇਤਾਂ, ਉਨ੍ਹਾਂ ਦੇ ਨਿਪਟਾਰੇ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਵੱਲੋਂ ਲਿਖਤੀ ਰਿਪਰਜ਼ੈਂਟੇਸ਼ਨ ਦੇਣ ਤੋਂ ਬਾਅਦ PSPCL ਨੇ ਲਿਖਤੀ ਜਵਾਬ ਦੇਣ ਦਾ ਭਰੋਸਾ ਦਿੱਤਾ।
ਕਿਸ਼ਾਊ ਬਹੁ-ਉਦੇਸ਼ੀ ਬੰਨ੍ਹ ਪ੍ਰਾਜੈਕਟ ’ਤੇ ਸਮਝੌਤੇ ਨਾਲ ਹਰਿਆਣਾ ਨੂੰ ਕੀ ਮਿਲਿਆ? CM ਨਾਇਬ ਸੈਣੀ ਨੇ ਦੱਸੀ ਪੂਰੀ ਜਾਣਕਾਰੀ
ਕਿਸ਼ਾਊ ਬਹੁ-ਉਦੇਸ਼ੀ ਬੰਨ੍ਹ ਪ੍ਰਾਜੈਕਟ ਨੂੰ ਲੈ ਕੇ ਸਬੰਧਤ ਰਾਜਾਂ ਵਿਚਕਾਰ ਆਖ਼ਿਰਕਾਰ ਸਹਿਮਤੀ ਬਣ ਗਈ ਹੈ। ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹੋਏ ਸਮਝੌਤੇ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਲਈ ਮਹੱਤਵਪੂਰਨ ਉਪਲਬਧੀ ਦੱਸਿਆ। ਉਨ੍ਹਾਂ ਮੁਤਾਬਕ ਯਮੁਨਾ ਵਿੱਚ ਪਾਣੀ ਦੀ ਉਪਲਬਧਤਾ ਵਧਣ ਨਾਲ ਹਰਿਆਣਾ ਨੂੰ ਵੱਡਾ ਲਾਭ ਮਿਲੇਗਾ ਅਤੇ ਤਿੰਨਾਂ ਬੰਨ੍ਹ ਪ੍ਰਾਜੈਕਟਾਂ ਰਾਹੀਂ ਸੂਬੇ ਨੂੰ ਲਗਭਗ 1,143 MCM ਪਾਣੀ ਦਾ ਹਿੱਸਾ ਮਿਲੇਗਾ।

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀਆਂ ਤਿਆਰੀਆਂ ਦਾ ਜਾਇਜ਼ਾ, ਕੇਵਲ ਸਿੰਘ ਢਿੱਲੋਂ ਨੇ ਫ਼ਤਹਿਗੜ੍ਹ ਸਾਹਿਬ ਤੇ ਤਲਵੰਡੀ ਸਾਬੋ ਦਾ ਕੀਤਾ ਦੌਰਾ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਫ਼ਤਹਿਗੜ੍ਹ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕੱਢੀਆਂ ਜਾ ਰਹੀਆਂ ਚਾਰ ਯਾਤਰਾਵਾਂ ਰਾਹੀਂ ਨਸ਼ੇ ਖ਼ਿਲਾਫ਼ ਜਨ ਅੰਦੋਲਨ ਖੜ੍ਹਾ ਕਰਨ ਅਤੇ ਲੋਕਾਂ ਨੂੰ ਮੁਹਿੰਮ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਅਕਾਲੀ ਦਲ ਨੇ ਰਵਿੰਦਰ ਬ੍ਰਰਮਪੁਰਾ ਨੂੰ ਪਾਰਟੀ ਵਿਚੋਂ ਕੱਢਿਆ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਡੂਰ ਸਾਹਿਬ ਹਲਕੇ ਦੇ ਪਾਰਟੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਪਾਰਟੀ ਵੱਲੋਂ ਇਹ ਕਾਰਵਾਈ ਲੰਮੇ ਸਮੇਂ ਤੋਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ਾਂ ਅਤੇ ਹਲਕਾ ਵਰਕਰਾਂ ਵੱਲੋਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ।
ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, 4 ਪੰਜਾਬੀ ਡਿਪੋਰਟ
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਜਬਰੀ ਉਗਰਾਹੀ, ਗੋਲੀਬਾਰੀ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਮਾਮਲਿਆਂ ਵਿੱਚ ਚਾਰ ਪੰਜਾਬੀ ਨੌਜਵਾਨਾਂ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਹੈ। ਏਜੰਸੀ ਮੁਤਾਬਕ ਇਸ ਸਾਲ ਅਜਿਹੇ ਮਾਮਲਿਆਂ ਵਿੱਚ ਸ਼ਾਮਲ 111 ਸ਼ੱਕੀਆਂ ਨੂੰ ਦੇਸ਼ ਤੋਂ ਬਾਹਰ ਭੇਜਿਆ ਗਿਆ ਹੈ।
‘ਪੰਜਾਬੀ ਆ ਗਏ ਓਏ’, ਦਿਲਜੀਤ ਦੁਸਾਂਝ ਨੇ ਵੈਂਬਲੇ ਸਟੇਡੀਅਮ ’ਚ ਰਚਿਆ ਇਤਿਹਾਸ, ਹੁਣ ਅਹਿਮਦਾਬਾਦ ’ਚ ਹੋਵੇਗਾ ਵੱਡਾ ਸ਼ੋਅ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਲੰਡਨ ਦੇ ਮਸ਼ਹੂਰ ਵੈਂਬਲੇ ਸਟੇਡੀਅਮ ਵਿੱਚ ਪ੍ਰਦਰਸ਼ਨ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣ ਕੇ ਇਤਿਹਾਸ ਰਚ ਦਿੱਤਾ। ਲਗਭਗ 90 ਹਜ਼ਾਰ ਦਰਸ਼ਕਾਂ ਦੇ ਸਾਹਮਣੇ ਪਰਫਾਰਮ ਕਰਨ ਤੋਂ ਬਾਅਦ ਦਿਲਜੀਤ ਨੇ 21 ਨਵੰਬਰ 2026 ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਲਾਈਵ ਸ਼ੋਅ ਕਰਨ ਦਾ ਐਲਾਨ ਕੀਤਾ।
ਪੰਜਾਬ ’ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਅੱਜ 7 ਜ਼ਿਲ੍ਹਿਆਂ ’ਚ ਯੈਲੋ ਅਲਰਟ
ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ 7 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਦਕਿ 16 ਅਤੇ 17 ਸਤੰਬਰ ਨੂੰ ਚੰਡੀਗੜ੍ਹ ਸਮੇਤ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

UPI ਯੂਜ਼ਰਾਂ ਲਈ ਵੱਡੀ ਖ਼ਬਰ! 2,000 ਰੁਪਏ ਤੱਕ ਦੇ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ
ਵਿੱਤ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਸਪੱਸ਼ਟ ਕੀਤਾ ਹੈ ਕਿ ਬੈਂਕ ਅਤੇ ਸਿਸਟਮ ਪ੍ਰੋਵਾਈਡਰ 2,000 ਰੁਪਏ ਤੱਕ ਦੇ UPI ਲੈਣ-ਦੇਣ ਅਤੇ RuPay ਡੈਬਿਟ ਕਾਰਡ ਰਾਹੀਂ ਕੀਤੇ ਭੁਗਤਾਨ ’ਤੇ ਸਿੱਧੇ ਜਾਂ ਅਸਿੱਧੇ ਤੌਰ ’ਤੇ ਕੋਈ ਚਾਰਜ ਨਹੀਂ ਲਗਾ ਸਕਣਗੇ। ਸਰਕਾਰ ਨੇ ਡਿਜੀਟਲ ਪੇਮੈਂਟ ਸਿਸਟਮ ਨੂੰ ਟਿਕਾਊ ਬਣਾਉਣ ਲਈ ਭਵਿੱਖ ਵਿੱਚ ਕੁਝ ਵੱਡੇ UPI ਮਰਚੈਂਟ ਟ੍ਰਾਂਜ਼ੈਕਸ਼ਨਾਂ ’ਤੇ ਨਾਮਾਤਰ MDR ਦੀ ਸੰਭਾਵਨਾ ਵੀ ਜਤਾਈ ਹੈ।

ਕਿਸਾਨ ਮਜ਼ਦੂਰ ਮੋਰਚਾ ਅੱਜ ਤੋਂ ਲਾਵੇਗਾ 8 ਮੰਤਰੀਆਂ ਦੇ ਘਰਾਂ ਅੱਗੇ ਮੋਰਚੇ, 16 ਸਤੰਬਰ ਦੀ ਮੀਟਿੰਗ ’ਚ ਅਗਲੇ ਸੰਘਰਸ਼ ਦਾ ਕੀਤਾ ਜਾਵੇਗਾ ਐਲਾਨ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਹੱਲ ਕਰਨਾ ਚਾਹੀਦਾ ਹੈ। ਇਸ ਸਮੇਂ ਝੋਨੇ ਦੀ ਫ਼ਸਲ ਲਈ ਬਿਜਲੀ ਅਤੇ ਖਾਦਾਂ ਦਾ ਸੰਕਟ ਬਣਿਆ ਹੋਇਆ ਹੈ, ਜਿਸ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ।
‘ਪੰਜਾਬ ਦੀ ਜਨਤਾ ਨੂੰ ਚੁਟਕਲੇ ਨਹੀਂ, ਵਿਕਾਸ ਤੇ ਸਮੱਸਿਆਵਾਂ ਦਾ ਹੱਲ ਚਾਹੀਦਾ’- CM ਨਾਇਬ ਸੈਣੀ ਨੇ ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚੁਟਕਲੇ, ਪ੍ਰਚਾਰ ਅਤੇ ਇਸ਼ਤਿਹਾਰ ਨਹੀਂ, ਸਗੋਂ ਵਿਕਾਸ, ਰੋਜ਼ਗਾਰ, ਉਦਯੋਗਾਂ ਦੀ ਸੁਰੱਖਿਆ ਅਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ। ਪਟਿਆਲਾ ਦੇ ਪਿੰਡ ਕਕਰਾਲਾ ਵਿੱਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਹਰਿਆਣਾ ਅਤੇ ਪੰਜਾਬ ਦੇ ਆਰਥਿਕ ਅੰਕੜਿਆਂ ਦੀ ਤੁਲਨਾ ਕਰਦਿਆਂ ਕਿਹਾ ਕਿ ਸਹੀ ਨੀਤੀ, ਸਾਫ਼ ਨੀਅਤ ਅਤੇ ਜਵਾਬਦੇਹ ਲੀਡਰਸ਼ਿਪ ਕਾਰਨ ਹਰਿਆਣਾ ਆਰਥਿਕ ਤਰੱਕੀ ਵਿੱਚ ਅੱਗੇ ਨਿਕਲਿਆ ਹੈ।

ਹਰਿਆਣਾ ਦੇ ਸਾਬਕਾ ਖੇਤੀਬਾੜੀ ਮੰਤਰੀ ਦੇ ਪੁੱਤਰ ਨੇ ਕੀਤੀ ਖੁਦਕੁਸ਼ੀ, ਫਾਰਮ ਹਾਊਸ ’ਚ ਖੁਦ ਨੂੰ ਮਾਰੀ ਗੋਲੀ

ਆਪ ਮੰਤਰੀ ਦੇ ਕੈਨੇਡਾ ਦੌਰੇ ਦਾ ਹਾਈਕੋਰਟ ਨੇ ਮੰਗਿਆ ਜਵਾਬ: ਕਿਹਾ ਇੱਕ ਹੀ ਸਮੇਂ ਦੇ ਵਿੱਚ ਦੋ ਜਗ੍ਹਾ ਤੇ ਕਿਵੇਂ ਪਹੁੰਚੇ
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਜਨਵਰੀ 2024 ਦੇ ਕੈਨੇਡਾ ਦੌਰੇ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ PIL ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਵਿਦੇਸ਼ ਯਾਤਰਾ, ਸਰਕਾਰੀ ਰਿਕਾਰਡ ਅਤੇ ਯਾਤਰਾ ਭੱਤਿਆਂ ਦੀ ਜਾਂਚ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।

