#Punjab
All articles tagged with “Punjab”

ਸਿਆਸਤ 'ਚ ਵੱਡੀ ਹਲਚਲ: Gurdeep Singh Bath ਅੱਜ 'ਵਾਰਿਸ ਪੰਜਾਬ ਦੇ' 'ਚ ਹੋਣਗੇ ਸ਼ਾਮਲ
ਬਰਨਾਲਾ ਦੀ ਸਿਆਸਤ ਵਿੱਚ ਵੱਡੀ ਹਲਚਲ ਵੇਖਣ ਨੂੰ ਮਿਲ ਰਹੀ ਹੈ। ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਅੱਜ ਚੰਡੀਗੜ੍ਹ ਵਿਖੇ 'ਵਾਰਿਸ ਪੰਜਾਬ ਦੇ' ਸਿਆਸੀ ਧੜੇ ਵਿੱਚ ਸ਼ਾਮਲ ਹੋਣਗੇ।
CM Bhagwant Mann ਦੀ ਪਤਨੀ 'ਤੇ 5 ਕਰੋੜ ਮੰਗਣ ਦੇ ਦੋਸ਼ਾਂ ਦਾ ਮਾਮਲਾ: NHRC ਦਾ ਨੋਟਿਸ, ਸਾਬਕਾ ਜੱਜ ਨੂੰ 24 ਘੰਟਿਆਂ ਦਾ ਲੀਗਲ ਨੋਟਿਸ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵਿਰੁੱਧ ਲਗਾਏ ਗਏ ਇੱਕ ਜਬਰ-ਜਨਾਹ ਮਾਮਲੇ ਨੂੰ ਕਥਿਤ ਤੌਰ 'ਤੇ ਦਬਾਉਣ ਲਈ 5 ਕਰੋੜ ਰੁਪਏ ਮੰਗਣ ਦੇ ਦੋਸ਼ਾਂ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ DGP ਨੂੰ ਦੋ ਹਫ਼ਤਿਆਂ ਵਿੱਚ ਜਾਂਚ ਕਰਕੇ ATR ਪੇਸ਼ ਕਰਨ ਲਈ ਕਿਹਾ ਹੈ। ਇਸੇ ਦੌਰਾਨ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ 24 ਘੰਟਿਆਂ ਦਾ ਲੀਗਲ ਨੋਟਿਸ ਭੇਜਿਆ ਗਿਆ ਹੈ।

ਆਪ ਲੀਡਰਾਂ ਦੇ ਨਜਦੀਕੀਆਂ ‘ਤੇ ਐਕਸ਼ਨ ਦੀ ਤਿਆਰੀ!
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ DGP ਗੌਰਵ ਯਾਦਵ ਨੂੰ AAP ਆਗੂਆਂ ਦੇ ਕਰੀਬੀ ਦੱਸੇ ਜਾ ਰਹੇ ਇੱਕ ਵਿਅਕਤੀ ਖ਼ਿਲਾਫ਼ ਕਾਰਵਾਈ ਅਤੇ FIR ਦਰਜ ਕਰਨ ਲਈ ਪੱਤਰ ਲਿਖਿਆ ਹੈ। ED ਦਾ ਦਾਅਵਾ ਹੈ ਕਿ ਵਿਅਕਤੀ ਕਥਿਤ ਤੌਰ ’ਤੇ IAS, IPS, PCS ਅਤੇ DSP ਅਧਿਕਾਰੀਆਂ ਦੀਆਂ ਤਬਾਦਲਾ-ਪੋਸਟਿੰਗਾਂ, ਟੈਂਡਰਾਂ, ਜ਼ਮੀਨੀ ਸੌਦਿਆਂ ਅਤੇ ਹਥਿਆਰਾਂ ਦੇ ਲਾਇਸੈਂਸਾਂ ਨੂੰ ਪ੍ਰਭਾਵਿਤ ਕਰਨ ਵਾਲੇ ਨੈੱਟਵਰਕ ਨਾਲ ਜੁੜਿਆ ਹੋਇਆ ਸੀ। ਜਾਂਚ ਦੌਰਾਨ ਕਰੀਬ 21 ਲੱਖ ਰੁਪਏ ਨਕਦ ਅਤੇ ਕਥਿਤ ਨਕਦ ਤੇ ਹਵਾਲਾ ਲੈਣ-ਦੇਣ ਨਾਲ ਸਬੰਧਤ WhatsApp ਚੈਟਾਂ ਮਿਲਣ ਦਾ ED ਨੇ ਦਾਅਵਾ ਕੀਤਾ ਹੈ।

ਰੂਪਨਗਰ ਰੈਲੀ ਤੋਂ Channi ਰਹਿਣਗੇ ਗੈਰਹਾਜ਼ਰ? Youth Congress ਨੂੰ ਸੱਦਾ ਨਾ ਮਿਲਣ 'ਤੇ ਉੱਠੇ ਸਵਾਲ

ਮੋਗਾ 'ਚ ਲੱਗੇ 'Raja Warring ਭਜਾਓ, Channi ਲਿਆਓ' ਦੇ ਪੋਸਟਰ

117 ਹਲਕਿਆਂ 'ਚ AAP ਦਾ Survey

'ਸਿੱਖਿਆ ਕ੍ਰਾਂਤੀ' ਦੇ ਦਾਅਵਿਆਂ ਦੀ ਖੁੱਲ੍ਹੀ ਪੋਲ: ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ 'ਚ 104 ਬੱਚਿਆਂ ਲਈ ਸਿਰਫ਼ ਇੱਕ ਅਧਿਆਪਕ, ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨ
ਮਹਿਲ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ ਵਿੱਚ 104 ਵਿਦਿਆਰਥੀਆਂ ਲਈ ਸਿਰਫ਼ ਇੱਕ ਅਧਿਆਪਕ ਹੋਣ ਕਾਰਨ ਮਾਪਿਆਂ ਅਤੇ ਪਿੰਡ ਵਾਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਸਟਾਫ਼ ਦੀ ਤਾਇਨਾਤੀ ਨਾ ਹੋਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਦੌਰਾਨ ਸਿੱਖਿਆ ਵਿਭਾਗ ਨੇ ਕਿਹਾ ਕਿ ਸਕੂਲ ਵਿੱਚ ਦੋ ਨਵੇਂ ਅਧਿਆਪਕ ਤਾਇਨਾਤ ਕੀਤੇ ਜਾ ਰਹੇ ਹਨ ਅਤੇ ਇੱਕ ਡੈਪੂਟੇਸ਼ਨ 'ਤੇ ਭੇਜੇ ਅਧਿਆਪਕ ਨੂੰ ਵੀ ਵਾਪਸ ਭੇਜਿਆ ਜਾਵੇਗਾ।

ਵੜਿੰਗ ਦਾ ਮਾਨ ਸਰਕਾਰ 'ਤੇ ਨਿਸ਼ਾਨਾ, ਪੇਪਰ ਲੀਕ ਮਾਮਲਿਆਂ 'ਤੇ ਮੰਗੀ ਜਵਾਬਦੇਹੀ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਮਨੀਸ਼ ਸਿਸੋਦੀਆ ਦੇ ਪੁਰਾਣੇ ਬਿਆਨ ਦਾ ਹਵਾਲਾ ਦਿੰਦਿਆਂ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ ਹੈ।

ਸਾਬਕਾ SHO ਗੁਰਜਿੰਦਰਜੀਤ ਸਿੰਘ ਨਾਗਰਾ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ, 4 ਕਰੋੜ ਦੀ ਕਥਿਤ ਜਬਰਨ ਵਸੂਲੀ ਮਾਮਲੇ 'ਚ ਵੱਡੀ ਕਾਰਵਾਈ
ਟਾਂਡਾ ਉੜਮੁੜ ਦੇ ਸਾਬਕਾ SHO ਗੁਰਜਿੰਦਰਜੀਤ ਸਿੰਘ ਨਾਗਰਾ ਨੂੰ ਕਥਿਤ 4 ਕਰੋੜ ਰੁਪਏ ਦੀ ਜਬਰਨ ਵਸੂਲੀ ਮਾਮਲੇ ਵਿੱਚ ਦਸੂਹਾ ਸਿਵਲ ਅਦਾਲਤ ਨੇ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੋਸ਼ ਹੈ ਕਿ ਕਤਲ ਕੇਸ ਵਿੱਚ ਨਾਮਜ਼ਦ ਵਿਅਕਤੀਆਂ ਨੂੰ ਬਚਾਉਣ ਦੇ ਨਾਂ 'ਤੇ ਵਸੂਲੀ ਕੀਤੀ ਗਈ। ਪੰਜਾਬ ਪੁਲਿਸ ਨੇ ਨਾਗਰਾ ਨੂੰ ਮੁਅੱਤਲ ਕਰਕੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ BNS ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

PM ਮੋਦੀ ਦੇ ਜਲੰਧਰ ਦੌਰੇ ਤੋਂ ਭਾਜਪਾ ਦੀ ਚੋਣ ਰਣਨੀਤੀ ਸਪੱਸ਼ਟ, AAP ਲਈ "ਕੱਟੜ ਬੇਈਮਾਨ" ਨਾਅਰਾ ਬਣੇਗਾ ਮੁੱਖ ਹਥਿਆਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਚੋਣ ਰਣਨੀਤੀ ਦਾ ਅਹਿਮ ਸੰਕੇਤ ਮੰਨਿਆ ਜਾ ਰਿਹਾ ਹੈ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ "ਕੱਟੜ ਬੇਈਮਾਨ" ਕਹਿ ਕੇ ਨਿਸ਼ਾਨਾ ਬਣਾਇਆ। ਇਸ ਦੇ ਜਵਾਬ ਵਿੱਚ AAP ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਸੋਸ਼ਲ ਮੀਡੀਆ ਰਾਹੀਂ ਤਿੱਖੀ ਪ੍ਰਤੀਕਿਰਿਆ ਦਿੱਤੀ। ਇਸ ਦਰਮਿਆਨ ਭਾਜਪਾ ਨੇ ਵਿਕਾਸ ਅਤੇ ਸੁਸ਼ਾਸਨ ਦੇ ਮੁੱਦਿਆਂ ਨੂੰ ਵੀ ਚੋਣੀ ਏਜੰਡੇ ਦੇ ਕੇਂਦਰ ਵਿੱਚ ਰੱਖਣ ਦੇ ਸੰਕੇਤ ਦਿੱਤੇ।

ਹਾਈਕੋਰਟ ਸਖ਼ਤ: ਮੌਨਸੂਨ ਦੌਰਾਨ ਸਫ਼ਾਈ ਸੰਕਟ 'ਤੇ ਪੰਜਾਬ ਸਰਕਾਰ ਤੋਂ 20 ਜੁਲਾਈ ਤੱਕ ਪ੍ਰਗਤੀ ਰਿਪੋਰਟ ਤਲਬ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੌਨਸੂਨ ਦੌਰਾਨ ਪੈਦਾ ਹੋਏ ਸਫ਼ਾਈ ਸੰਕਟ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੂੰ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ 20 ਜੁਲਾਈ ਤੱਕ ਵਿਸਤ੍ਰਿਤ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਪਟੀਸ਼ਨ ਵਿੱਚ ਮੱਛਰਾਂ, ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਅਤੇ ਜਾਮ ਨਾਲੀਆਂ ਕਾਰਨ ਲੋਕਾਂ ਦੀ ਸਿਹਤ ਨੂੰ ਵੱਧਦੇ ਖ਼ਤਰੇ ਦਾ ਮੁੱਦਾ ਉਠਾਇਆ ਗਿਆ ਹੈ।

ਕਪੂਰਥਲਾ ਮੇਅਰ ਚੋਣ 'ਤੇ ਹਾਈਕੋਰਟ ਦਾ ਵੱਡਾ ਐਕਸ਼ਨ: ਚੋਣ ਪ੍ਰਕਿਰਿਆ 'ਤੇ ਅੰਤ੍ਰਿਮ ਰੋਕ, DC ਸੰਭਾਲਣਗੇ ਨਿਗਮ ਦਾ ਕੰਮਕਾਜ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 'ਤੇ ਅੰਤ੍ਰਿਮ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਚੋਣ ਦੀ ਵੀਡੀਓਗ੍ਰਾਫੀ CFSL ਨੂੰ ਭੇਜਣ ਦੇ ਹੁਕਮ ਦਿੱਤੇ ਹਨ ਅਤੇ ਅਗਲੇ ਹੁਕਮਾਂ ਤੱਕ ਨਗਰ ਨਿਗਮ ਦਾ ਪ੍ਰਸ਼ਾਸਨਿਕ ਕੰਮਕਾਜ ਡਿਪਟੀ ਕਮਿਸ਼ਨਰ ਨੂੰ ਸੌਂਪ ਦਿੱਤਾ ਹੈ।

