#Punjab
All articles tagged with “Punjab”
ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ, ਜਬਰ-ਜਨਾਹ ਪੀੜਤਾ ਦੀ ਪਛਾਣ ਉਜਾਗਰ ਕਰਨ ਦੇ ਮਾਮਲੇ ’ਚ ਜਾਂਚ ਦੇ ਹੁਕਮ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਕਥਿਤ ਤੌਰ ’ਤੇ ਜਬਰ-ਜਨਾਹ ਪੀੜਤਾ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਉਸ ਦੀ ਪਛਾਣ ਜਨਤਕ ਕਰਨ ਦੇ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਪੰਜਾਬ ਪੁਲੀਸ ਅਤੇ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਮਾਮਲੇ ਦੀ ਜਾਂਚ ਕਰਕੇ 26 ਸਤੰਬਰ ਤੱਕ ਰਿਪੋਰਟ ਦੇਣ ਲਈ ਕਿਹਾ ਹੈ। ਵਲਟੋਹਾ ਨੇ ਦੋਸ਼ਾਂ ਨੂੰ ਨਕਾਰਦਿਆਂ ਮਹਿਲਾ ਦੀ ਸੁਰੱਖਿਆ ਅਤੇ ਮਾਮਲੇ ਦੀ CBI ਜਾਂਚ ਦੀ ਮੰਗ ਕੀਤੀ ਹੈ।
IPL 2027 ਮਿੰਨੀ ਨਿਲਾਮੀ ਦਸੰਬਰ 'ਚ ਗੋਆ ਵਿੱਚ, BCCI ਨੇ ਕੀਤੀ ਪੁਸ਼ਟੀ; 2028 ਵਿੱਚ ਹੋਵੇਗੀ ਮੈਗਾ ਨਿਲਾਮੀ
BCCI ਸਕੱਤਰ ਦੇਵਾਜੀਤ ਸੈਕੀਆ ਨੇ ਪੁਸ਼ਟੀ ਕੀਤੀ ਹੈ ਕਿ IPL 2027 ਦੀ ਮਿੰਨੀ ਨਿਲਾਮੀ ਦਸੰਬਰ ਵਿੱਚ ਗੋਆ ਵਿੱਚ ਕਰਵਾਈ ਜਾਵੇਗੀ। ਇਹ 2023-27 ਚੱਕਰ ਦੀ ਆਖਰੀ ਮਿੰਨੀ ਨਿਲਾਮੀ ਹੋਵੇਗੀ, ਜਿਸ ਤੋਂ ਬਾਅਦ IPL 2028 ਲਈ ਮੈਗਾ ਨਿਲਾਮੀ ਕਰਵਾਈ ਜਾਵੇਗੀ।

ਮਾਨਸਾ ਦੇ ਸਤਨਾਮ ਸਿੰਘ ਨੇ ਏਸ਼ੀਅਨ ਗੇਮਜ਼ 'ਚ ਜਿੱਤਿਆ ਕਾਂਸੀ ਦਾ ਤਮਗਾ, ਪਰਿਵਾਰ 'ਚ ਖੁਸ਼ੀ ਦੀ ਲਹਿਰ
ਮਾਨਸਾ ਦੇ ਪਿੰਡ ਫੱਤਾ ਮਾਲੋਕਾ ਦੇ ਰੋਇੰਗ ਖਿਡਾਰੀ ਸਤਨਾਮ ਸਿੰਘ ਨੇ ਜਾਪਾਨ ਵਿੱਚ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ Men’s Double Sculls ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਸਤਨਾਮ ਸਿੰਘ ਅਤੇ ਸਲਮਾਨ ਖਾਨ ਦੀ ਭਾਰਤੀ ਜੋੜੀ ਨੇ 6 ਮਿੰਟ 13.25 ਸਕਿੰਟ ਦਾ ਸਮਾਂ ਦਰਜ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਮਾਂ ਦਾ ਚਾਕੂ ਮਾਰ ਕੇ ਕਤਲ, ਪੁੱਤ ਗ੍ਰਿਫ਼ਤਾਰ; ਧੀ ਨੇ ਦੱਸਿਆ- ਨਸ਼ੇ ਦੀ ਹਾਲਤ 'ਚ ਹੋਈ ਸੀ ਤਕਰਾਰ
ਜ਼ਿਲ੍ਹੇ ਵਿੱਚ ਇੱਕ ਮਹਿਲਾ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਲਵਪ੍ਰੀਤ ਸਿੰਘ 'ਤੇ ਆਪਣੀ ਮਤਰੇਈ ਮਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਦੋਸ਼ ਹਨ। ਮਹਿਲਾ ਦੀ ਮੌਤ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਅੰਮ੍ਰਿਤਸਰ 'ਚ ਦਿਨ-ਦਿਹਾੜੇ ਮਹਿਲਾ ਸਰਪੰਚ ਦੀਆਂ ਬਾਲੀਆਂ ਝਪਟ ਕੇ ਫਰਾਰ ਹੋਏ ਬਾਈਕ ਸਵਾਰ, CCTV 'ਚ ਕੈਦ ਵਾਰਦਾਤ
ਜੰਡਿਆਲਾ ਗੁਰੂ ਦੇ ਪਿੰਡ ਸੈਦੋਲੇਹਲ ਵਿੱਚ ਬਾਈਕ ਸਵਾਰ ਕਥਿਤ ਲੁਟੇਰਿਆਂ ਨੇ ਘਰ ਦੇ ਬਾਹਰ ਮਹਿਲਾ ਸਰਪੰਚ ਅਮਰਜੀਤ ਕੌਰ ਦੀਆਂ ਕੰਨਾਂ ਦੀਆਂ ਬਾਲੀਆਂ ਝਪਟ ਲਈਆਂ। ਪਿੱਛਾ ਕਰਨ ਦੌਰਾਨ ਸਰਪੰਚ ਡਿੱਗ ਕੇ ਜ਼ਖਮੀ ਹੋ ਗਈ। ਵਾਰਦਾਤ CCTV ਵਿੱਚ ਕੈਦ ਹੋਈ ਹੈ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਿਰਸਾ 'ਚ ਭਿਆਨਕ ਸੜਕ ਹਾਦਸਾ: ਟਰੈਕਟਰ-ਟਰਾਲੀ ਤੇ ਟਰੱਕ ਦੀ ਟੱਕਰ, 3 ਦੀ ਮੌਤ, 11 ਤੋਂ ਵੱਧ ਜ਼ਖਮੀ
ਸਿਰਸਾ ਦੇ ਐਲਨਾਬਾਦ ਖੇਤਰ ਵਿੱਚ ਮੱਲੇਕਾ ਪਿੰਡ ਨੇੜੇ ਟਰੱਕ ਅਤੇ ਟਰੈਕਟਰ-ਟਰਾਲੀ ਦੀ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 11 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿੱਚ ਇੱਕ 60 ਸਾਲਾ ਮਹਿਲਾ, 30 ਸਾਲਾ ਨੌਜਵਾਨ ਲੜਕੀ ਅਤੇ ਇੱਕ ਬਾਈਕ ਸਵਾਰ ਸ਼ਾਮਲ ਹਨ। ਪੰਜ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਅਗਰੋਹਾ ਮੈਡੀਕਲ ਕਾਲਜ ਅਤੇ ਸਿਰਸਾ ਦੇ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ ਹੈ।

ਫਰੀਦਕੋਟ ਫਾਰਮੇਸੀ ਅਫਸਰ ਭਰਤੀ ਮਾਮਲੇ ਦੀ CBI ਜਾਂਚ ਦਾ ਨੋਟਿਸ ! ਪੰਜਾਬ ’ਚ ED ਤੋਂ ਬਾਅਦ CBI ਦੀ ਐਂਟਰੀ
ਫਰੀਦਕੋਟ ਵਿੱਚ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਨਾਲ ਜੁੜੇ ਕਥਿਤ ਨਕਲ/ਪੇਪਰ ਲੀਕ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਂਚ CBI ਨੂੰ ਸੌਂਪਣ ਦੇ ਹੁਕਮ ਦਿੱਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ 19 ਜੁਲਾਈ 2026 ਨੂੰ 454 ਫਾਰਮੇਸੀ ਅਫਸਰ ਅਹੁਦਿਆਂ ਲਈ ਪ੍ਰੀਖਿਆ ਹੋਈ ਸੀ, ਜਿਸ ਵਿੱਚ ਕਥਿਤ ਤੌਰ ’ਤੇ ਸੰਗਠਿਤ ਨਕਲ ਰੈਕੇਟ ਦੇ ਦੋਸ਼ ਲੱਗੇ ਸਨ। ਹਾਈਕੋਰਟ ਨੇ ਪਹਿਲਾਂ ਭਰਤੀ ਪ੍ਰਕਿਰਿਆ ’ਤੇ ਵੀ ਰੋਕ ਲਗਾਈ ਸੀ
ED ਸਰਚ ਦਰਮਿਆਨ ਵਾਰੰਟ ਅਫਸਰ ਸਵੇਰੇ 4 ਵਜੇ GMADA ਦਫ਼ਤਰ ਪਹੁੰਚੇ
ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਵਾਰੰਟ ਅਫਸਰ ਦੀ ਨਿਯੁਕਤੀ ਲਈ ਪਟੀਸ਼ਨ ਦਾਇਰ ਕਰਨ ਤੋਂ ਕੁਝ ਘੰਟਿਆਂ ਬਾਅਦ ਵਾਰੰਟ ਅਫਸਰ ਸਵੇਰੇ 4 ਵਜੇ GMADA ਦੇ ਫੇਜ਼-8, ਮੋਹਾਲੀ ਦਫ਼ਤਰ ਪਹੁੰਚੇ। ਉਨ੍ਹਾਂ ਨਾਲ ਚੰਡੀਗੜ੍ਹ ਪੁਲੀਸ ਦੇ DSP ਅਭਿਨੰਦਨ ਵੀ ਸਨ। ਵਾਰੰਟ ਅਫਸਰ ਨੇ ਅੰਦਰ ਜਾ ਕੇ ED ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਕਰੀਬ 5:40 ਵਜੇ ਦਫ਼ਤਰ ਤੋਂ ਬਾਹਰ ਨਿਕਲੇ।
ਪੰਜਾਬ ’ਚ ED ਦੀਆਂ ਸਰਚਾਂ ’ਤੇ ਹਾਈਕੋਰਟ ਦੀ ਨਜ਼ਰ, ਵਾਰੰਟ ਅਫਸਰ ਨਿਯੁਕਤ
ਪੰਜਾਬ ਵਿੱਚ ED ਦੀ ਸਰਚ ਅਤੇ ਜ਼ਬਤੀ ਕਾਰਵਾਈ ਦਰਮਿਆਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਿਗਰਾਨੀ ਲਈ ਸੀਨੀਅਰ ਰੈਂਕ ਦੇ ਵਾਰੰਟ ਅਫਸਰ ਨੂੰ ਨਿਯੁਕਤ ਕੀਤਾ ਹੈ। ਜਸਟਿਸ ਸੰਜੇ ਵਸ਼ਿਸ਼ਠ ਦੇ ਬੈਂਚ ਨੇ ਵਾਰੰਟ ਅਫਸਰ ਨੂੰ ਵੀਰਵਾਰ ਦੁਪਹਿਰ 2 ਵਜੇ ਤੱਕ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਹਿਰਾਸਤ ਵਿੱਚ ਲਏ ਜਾਣ ਅਤੇ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਣ ਦੇ ਦਾਅਵੇ ਕੀਤੇ ਗਏ।

ਯਮੁਨਾ ਐਕਸਪ੍ਰੈਸਵੇਅ ’ਤੇ ਸਲੀਪਰ ਬੱਸ ’ਚ ਭਿਆਨਕ ਅੱਗ, 9 ਦੀ ਮੌਤ
ਗ੍ਰੇਟਰ ਨੋਇਡਾ ਦੇ ਯਮੁਨਾ ਐਕਸਪ੍ਰੈਸਵੇਅ ’ਤੇ ਸਲੀਪਰ ਬੱਸ ਨੂੰ ਭਿਆਨਕ ਅੱਗ ਲੱਗ ਗਈ। ਹਾਦਸੇ ਸਮੇਂ ਬੱਸ ਵਿੱਚ ਕਰੀਬ 35 ਯਾਤਰੀ ਸਵਾਰ ਸਨ। ਅੱਗ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਯਾਤਰੀ ਝੁਲਸ ਗਏ ਹਨ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।

ਪੰਜਾਬ ਬਣੇਗਾ ਪਰਾਲੀ ਨਾ ਸਾੜਨ ਵਾਲਾ ਸੂਬਾ! ਇਸ ਸੀਜ਼ਨ ਜ਼ੀਰੋ ਮਾਮਲਿਆਂ ਦਾ ਟੀਚਾ, ਲੁਧਿਆਣਾ ’ਚ 3 ਜਾਗਰੂਕਤਾ ਵੈਨਾਂ ਰਵਾਨਾ
ਪੰਜਾਬ ਵਿੱਚ ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਅਤੇ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਵਾਰ ਲੁਧਿਆਣਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਲਈ ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਦੇ ਨਾਲ-ਨਾਲ ਮਸ਼ੀਨਰੀ ਅਤੇ ਨਿਗਰਾਨੀ ਪ੍ਰਬੰਧਾਂ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

ਸਾਊਦੀ ਅਰਬ ’ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਜਿੰਦਰ ਸਿੰਘ ਦੇ ਮਾਮਲੇ ’ਚ ਨਵਾਂ ਮੋੜ, WHRPC ਟੀਮ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ
ਬਲਜਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਡਾ. ਬਲਜਿੰਦਰ ਸਿੰਘ ਨੇ ਕਾਨੂੰਨੀ ਤੇ ਕੂਟਨੀਤਕ ਪੱਧਰ ’ਤੇ ਮਾਮਲਾ ਉਠਾਉਣ ਦਾ ਭਰੋਸਾ ਦਿੱਤਾ; ਕੇਸ ਦੇ ਅਧਿਕਾਰਤ ਦਸਤਾਵੇਜ਼ਾਂ ਅਤੇ ਫੋਰੈਂਸਿਕ ਰਿਕਾਰਡ ਦੀ ਜਾਂਚ ’ਤੇ ਜ਼ੋਰ।

