#PunjabCongress
All articles tagged with “PunjabCongress”
Punjab Politicsਮਜੀਠੀਆ 'ਤੇ ਪਰਚੇ ਨੂੰ ਲੈ ਕੇ ਭਖੀ ਸਿਆਸਤ: ਪ੍ਰੋ. ਚੰਦੂਮਾਜਰਾ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ. ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਕੀਤੀ ਗਈ ਇਹ ਪੁਲੀਸ ਕਾਰਵਾਈ ਸਿਰਫ਼ ਇੱਕ ਵਿਅਕਤੀ ਵਿਸ਼ੇਸ਼ 'ਤੇ ਹਮਲਾ ਨਹੀਂ ਹੈ, ਸਗੋਂ ਇਹ ਸੱਤਾਧਾਰੀ ਪਾਰਟੀ ਵੱਲੋਂ ਵਿਰੋਧੀ ਧਿਰ ਦੀਆਂ ਜਮਹੂਰੀ ਆਵਾਜ਼ਾਂ ਨੂੰ ਦਬਾਉਣ ਦੀ ਇੱਕ ਬਹੁਤ ਹੀ ਗਲਤ ਅਤੇ ਮੰਦਭਾਗੀ ਰੀਤ ਸ਼ੁਰੂ ਕੀਤੀ ਗਈ ਹੈ।
PunjabAmritsar Excise Inspector Exam: ਐਕਸਾਈਜ਼ ਇੰਸਪੈਕਟਰ ਦੀ ਪ੍ਰੀਖਿਆ ਦੇਣ ਪਹੁੰਚੇ ਉਮੀਦਵਾਰਾਂ ਵੱਲੋਂ ਹੰਗਾਮਾ; ਕੇਂਦਰ ਅੰਦਰ ਦਾਖ਼ਲ ਹੋਣ ਤੋਂ ਰੋਕਿਆ
ਮਾਲ ਰੋਡ ਸਥਿਤ ‘ਸਰਕਾਰੀ ਸਕੂਲ ਆਫ਼ ਐਮੀਨੈਂਸ’ ਦੇ ਗੇਟ ਬਾਹਰ ਖੜ੍ਹੇ ਰਹੇ 50 ਦੇ ਕਰੀਬ ਪ੍ਰੀਖਿਆਰਥੀ; ਪ੍ਰਬੰਧਕਾਂ ਖ਼ਿਲਾਫ਼ ਰੋਸ
Punjab Politicsਰੰਧਾਵਾ ਦਾ ਵਿਰੋਧੀਆਂ 'ਤੇ ਤਿੱਖਾ ਹਮਲਾ: ਬੋਲੇ– 'ਸਰਕਾਰ ਨੇ ਤਾਕਤ ਦੀ ਨਾਜਾਇਜ਼ ਵਰਤੋਂ ਕੀਤੀ ਪਰ ਕਾਂਗਰਸੀ ਵਰਕਰ ਡਟੇ ਰਹੇ'
ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣ ਨਤੀਜਾ ਨਹੀਂ ਹੈ, ਸਗੋਂ ਲੋਕਤੰਤਰ, ਸੱਚਾਈ ਅਤੇ ਲੋਕ ਸ਼ਕਤੀ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚੋਣਾਂ ਦੌਰਾਨ ਸੱਤਾ ਦੀ ਦੁਰਵਰਤੋਂ, ਹਿੰਸਾ ਭੜਕਾਉਣ ਅਤੇ ਲੋਕਤੰਤਰੀ ਨਿਯਮਾਂ ਨੂੰ ਕੁਚਲਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ, ਕਾਂਗਰਸੀ ਵਰਕਰ ਦਲੇਰ ਬਣੇ ਰਹੇ ਅਤੇ ਲੋਕ ਸੱਚਾਈ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹੇ।
Punjab Politicsਵੱਡੀ ਤਬਦੀਲੀ ਦੇ ਸੰਕੇਤ: ਵੜਿੰਗ-ਬਾਜਵਾ ਸਮੇਤ ਪੰਜ ਆਗੂ ਦਿੱਲੀ ਤਲਬ, ਕਾਂਗਰਸ ਪ੍ਰਧਾਨ ਖੜਗੇ ਤੇ ਰਾਹੁਲ ਗਾਂਧੀ ਕਰਨਗੇ ਬੈਠਕ
ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਇਨ੍ਹਾਂ ਆਗੂਆਂ ਨਾਲ ਅਹਿਮ ਚਰਚਾ ਕਰਨਗੇ। ਰਾਜਨੀਤਕ ਹਲਕਿਆਂ ਵਿਚ ਇਸ ਮੀਟਿੰਗ ਨੂੰ ਪੰਜਾਬ ਕਾਂਗਰਸ ਲਈ ਬੇਹਦ ਅਹਿਮ ਮੰਨਿਆ ਜਾ ਰਿਹਾ ਹੈ।
Punjab Politicsਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ, ਹਾਈਕਮਾਨ ਨੇ 5 ਦਿੱਗਜ ਦਿੱਲੀ ਕੀਤੇ ਤਲਬ
ਦੱਸਿਆ ਜਾਂਦਾ ਹੈ ਕਿ ਭਾਜਪਾ ਵਲੋ ਪੰਜਾਬ ਦੀ ਲੀਡਰਸ਼ਿਪ ਵਿਚ ਬਦਲਾਅ ਕੀਤੇ ਜਾਣ ਬਾਅਦ ਕਾਂਗਰਸ ਨੇ ਵੀ ਹਾਈਕਮਾਨ ਨੇ ਵੀ ਸੂਬਾ ਲੀਡਰਸ਼ਿਪ ਵਿਚ ਬਦਲਾਅ ਕਰਨ ਬਾਰੇ ਵਿਚਾਰ ਕਰ ਰਹੀ ਹੈ ਕਿਉਕਿ ਵਿਧਾਨ ਸਭਾ ਦੀਆਂ ਚੋਣਾਂ ਨੂੰ ਬਹੁਤ ਘਟ ਸਮਾਂ ਰਹਿ ਗਿਆ ਹੈ।