#Sangrur
All articles tagged with “Sangrur”
ਮੋਹਣਜੀਤ ਸਿੰਘ ਮਾਮਲੇ ’ਚ ਪੰਜਾਬ ਪੁਲੀਸ ਦਾ ਹਾਈ ਕੋਰਟ ’ਚ ਹਲਫ਼ਨਾਮਾ
ਸੰਗਰੂਰ ਦੇ ਮੋਹਣਜੀਤ ਸਿੰਘ ਨੂੰ ਕਥਿਤ ਤੌਰ ’ਤੇ ਹਿਰਾਸਤ ਦੌਰਾਨ ਕੁੱਟਮਾਰ ਕੀਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਹੈ ਅਤੇ ਚਾਰ ਪੁਲੀਸ ਮੁਲਾਜ਼ਮਾਂ ਦਾ ਪ੍ਰਸ਼ਾਸਨਿਕ ਆਧਾਰ ’ਤੇ ਤਬਾਦਲਾ ਕੀਤਾ ਗਿਆ ਸੀ।

ਸੰਗਰੂਰ ’ਚ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲੇ ਤਰੁਣ ਚੁੱਘ
ਭਾਜਪਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸੰਗਰੂਰ ਵਿੱਚ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਮਾਮਲੇ ਦੀ ਜਾਣਕਾਰੀ ਲਈ। ਚੁੱਘ ਨੇ ਕਿਹਾ ਕਿ ਗੁਲਜ਼ਾਰ ਸਿੰਘ ਵੱਲੋਂ ਮੌਤ ਤੋਂ ਪਹਿਲਾਂ ਜਿਨ੍ਹਾਂ ਵਿਅਕਤੀਆਂ ਦੇ ਨਾਮ ਲਏ ਜਾਣ ਦੀ ਗੱਲ ਸਾਹਮਣੇ ਆਈ ਹੈ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਣ ਤੱਕ ਉਹ ਪਰਿਵਾਰ ਦੇ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਪਰਿਵਾਰ ਤੋਂ ਲਿਖਤੀ ਪੱਤਰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਕੋਲ ਮਾਮਲਾ ਉਠਾਉਣ ਦੀ ਗੱਲ ਵੀ ਕਹੀ।
ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ
ਨੌਕਰੀ ਦੇ ਆਫ਼ਰ ਲੈਟਰ ਦੀ ਬਜਾਏ, ਡੀਸੀ ਦਾ ਸਿਫ਼ਾਰਸ਼ੀ ਪੱਤਰ ਦਿੱਤਾ ਗਿਆ ਸੰਗਰੂਰ ਵਿਖੇ ਪਰਿਵਾਰ ਨਾਲ ਕੀਤੀ ਮੁਲਾਕਾਤ- ਭਰੋਸਾ ਦਿੱਤਾ ਕਿ ਕਾਂਗਰਸ ਇਨਸਾਫ਼ ਲਈ ਲੜੇਗੀ

ਸੰਗਰੂਰ ਵਿੱਚ ‘ਆਪ’ ਦੇ ਦੋ ਕੌਂਸਲਰਾਂ ਸਮੇਤ ਸੀਨੀਅਰ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ
ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਨਗਰ ਕੌਂਸਲਰਾਂ ਪਰਮਿੰਦਰ ਸਿੰਘ (ਪਿੰਕੀ) ਅਤੇ ਹਰਪ੍ਰੀਤ ਸਿੰਘ ਸੇਖੋਂ ਸਮੇਤ ਸਾਬਕਾ ਸੀਨੀਅਰ ਅਕਾਲੀ ਆਗੂ ਲਲਿਤ ਗਰਗ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਕੇਵਲ ਸਿੰਘ ਢਿੱਲੋਂ ਅਤੇ ਜੀਵਨ ਗਰਗ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲਈ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਦਾ ਸੰਕਲਪ ਲਿਆ।
