The Punjab Inside
Friday, 20 November 2026Admin Login

#shiromani akali dal

All articles tagged with “shiromani akali dal”

ਅਕਾਲੀ ਦਲ ਨੂੰ ਝਟਕਾ: ਬੁਢਲਾਡਾ ਤੋਂ ਡਾ. ਨਿਸ਼ਾਨ ਸਿੰਘ ਨੇ ਪਾਰਟੀ ਦੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਅਕਾਲੀ ਦਲ ਨੂੰ ਝਟਕਾ: ਬੁਢਲਾਡਾ ਤੋਂ ਡਾ. ਨਿਸ਼ਾਨ ਸਿੰਘ ਨੇ ਪਾਰਟੀ ਦੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਨੇ 17 ਸਤੰਬਰ 2026 ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਰਿਪੋਰਟਾਂ ਮੁਤਾਬਕ ਉਨ੍ਹਾਂ ਨੇ ਸਿਹਤ, ਪਰਿਵਾਰਕ ਜ਼ਿੰਮੇਵਾਰੀਆਂ ਅਤੇ ਆਰਥਿਕ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਸ ਤੋਂ ਬਾਅਦ ਬੁਢਲਾਡਾ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ।

SGPC ਮੈਂਬਰ ਅਮਰਜੀਤ ਚਾਵਲਾ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

SGPC ਮੈਂਬਰ ਅਮਰਜੀਤ ਚਾਵਲਾ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਆਪਣੇ ਖ਼ਿਲਾਫ਼ ਦਰਜ FIR ਨੂੰ ਬੇਬੁਨਿਆਦ ਦੱਸਦਿਆਂ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਹ ਇਲਜ਼ਾਮਾਂ ਤੋਂ ਮੁਕਤ ਨਹੀਂ ਹੋ ਜਾਂਦੇ, ਉਦੋਂ ਤੱਕ ਕਿਸੇ ਅਹੁਦੇ ’ਤੇ ਸੇਵਾ ਨਹੀਂ ਨਿਭਾਉਣਗੇ।

CM Mann ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ ਤੇ ਖਹਿਰਾ ਖ਼ਿਲਾਫ਼ ਮਾਣਹਾਨੀ ਮਾਮਲਾ, ਚੰਡੀਗੜ੍ਹ ਅਦਾਲਤ ਦੀ ਅੰਤਰਿਮ ਰੋਕ

CM Mann ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ ਤੇ ਖਹਿਰਾ ਖ਼ਿਲਾਫ਼ ਮਾਣਹਾਨੀ ਮਾਮਲਾ, ਚੰਡੀਗੜ੍ਹ ਅਦਾਲਤ ਦੀ ਅੰਤਰਿਮ ਰੋਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਥਿਤ ਤੌਰ ’ਤੇ ਮਾਣਹਾਨੀਯੋਗ ਅਤੇ ਅਪੁਸ਼ਟ ਦੋਸ਼ ਲਗਾਉਣ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਸਮੇਤ ਹੋਰਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਹੈ। 8 ਸਤੰਬਰ 2026 ਨੂੰ ਦਾਇਰ ਕੀਤੇ ਮਾਮਲੇ ਤੋਂ ਬਾਅਦ ਚੰਡੀਗੜ੍ਹ ਦੀ ਅਦਾਲਤ ਨੇ ਅਗਲੇ ਹੁਕਮਾਂ ਤੱਕ ਡਾ. ਗੁਰਪ੍ਰੀਤ ਕੌਰ ਬਾਰੇ ਕਥਿਤ ਰਿਸ਼ਵਤ ਮੰਗਣ ਨਾਲ ਸਬੰਧਤ ਅਪੁਸ਼ਟ ਜਾਂ ਮਾਣਹਾਨੀਯੋਗ ਸਮੱਗਰੀ ਪ੍ਰਕਾਸ਼ਿਤ ਜਾਂ ਸਾਂਝੀ ਕਰਨ ’ਤੇ ਅੰਤਰਿਮ ਰੋਕ ਲਗਾਈ ਹੈ। ਅਗਲੀ ਸੁਣਵਾਈ 30 ਸਤੰਬਰ ਨੂੰ ਹੋਵੇਗੀ।

ਪਾਰਟੀ ਚੋਂ ਕੱਢਣ ਤੋਂ ਬਾਅਦ ਬ੍ਰਹਮਪੁਰਾ ਦਾ ਤਿੱਖਾ ਜਵਾਬ

ਪਾਰਟੀ ਚੋਂ ਕੱਢਣ ਤੋਂ ਬਾਅਦ ਬ੍ਰਹਮਪੁਰਾ ਦਾ ਤਿੱਖਾ ਜਵਾਬ

ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤੇ ਜਾਣ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਫ਼ੈਸਲੇ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਾਰਵਾਈ ਨੂੰ ਸਜ਼ਾ ਨਹੀਂ, ਸਗੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਉਠਾਉਣ ਦਾ ਸਨਮਾਨ ਮੰਨਦੇ ਹਨ। ਬ੍ਰਹਮਪੁਰਾ ਨੇ ਕਿਹਾ ਕਿ ਪਾਰਟੀ ਤੋਂ ਬਾਹਰ ਹੋਣ ਮਗਰੋਂ ਵੀ ਉਹ ਨਸ਼ਾ ਤਸਕਰਾਂ ਅਤੇ ਮਾਫ਼ੀਏ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣਗੇ।

ਅਕਾਲੀ ਦਲ ਨੇ ਰਵਿੰਦਰ ਬ੍ਰਰਮਪੁਰਾ ਨੂੰ ਪਾਰਟੀ ਵਿਚੋਂ ਕੱਢਿਆ

ਅਕਾਲੀ ਦਲ ਨੇ ਰਵਿੰਦਰ ਬ੍ਰਰਮਪੁਰਾ ਨੂੰ ਪਾਰਟੀ ਵਿਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਡੂਰ ਸਾਹਿਬ ਹਲਕੇ ਦੇ ਪਾਰਟੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਪਾਰਟੀ ਵੱਲੋਂ ਇਹ ਕਾਰਵਾਈ ਲੰਮੇ ਸਮੇਂ ਤੋਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ਾਂ ਅਤੇ ਹਲਕਾ ਵਰਕਰਾਂ ਵੱਲੋਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ।

ਸੰਗਰੂਰ ਵਿੱਚ ‘ਆਪ’ ਦੇ ਦੋ ਕੌਂਸਲਰਾਂ ਸਮੇਤ ਸੀਨੀਅਰ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ

ਸੰਗਰੂਰ ਵਿੱਚ ‘ਆਪ’ ਦੇ ਦੋ ਕੌਂਸਲਰਾਂ ਸਮੇਤ ਸੀਨੀਅਰ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ

ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਨਗਰ ਕੌਂਸਲਰਾਂ ਪਰਮਿੰਦਰ ਸਿੰਘ (ਪਿੰਕੀ) ਅਤੇ ਹਰਪ੍ਰੀਤ ਸਿੰਘ ਸੇਖੋਂ ਸਮੇਤ ਸਾਬਕਾ ਸੀਨੀਅਰ ਅਕਾਲੀ ਆਗੂ ਲਲਿਤ ਗਰਗ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਕੇਵਲ ਸਿੰਘ ਢਿੱਲੋਂ ਅਤੇ ਜੀਵਨ ਗਰਗ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲਈ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਦਾ ਸੰਕਲਪ ਲਿਆ।

ਅਭਿਜੀਤ ਦੀਪਕੇ ਦੀ PM ਮੋਦੀ ਨੂੰ ਚਿੱਠੀ, NEET ਪੇਪਰ ਲੀਕ ਦੇ ਪੀੜਤ ਪਰਿਵਾਰਾਂ ਲਈ ਮੰਗਿਆ 1 ਕਰੋੜ ਰੁਪਏ ਮੁਆਵਜ਼ਾ

ਅਭਿਜੀਤ ਦੀਪਕੇ ਦੀ PM ਮੋਦੀ ਨੂੰ ਚਿੱਠੀ, NEET ਪੇਪਰ ਲੀਕ ਦੇ ਪੀੜਤ ਪਰਿਵਾਰਾਂ ਲਈ ਮੰਗਿਆ 1 ਕਰੋੜ ਰੁਪਏ ਮੁਆਵਜ਼ਾ

NEET ਪੇਪਰ ਲੀਕ ਵਿਵਾਦ ਦਰਮਿਆਨ 'ਕਾਕਰੋਚ ਜਨਤਾ ਪਾਰਟੀ' ਦੇ ਮੁਖੀ ਅਭਿਜੀਤ ਦੀਪਕੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ

CJP Protest Delhi Live: ਅਭਿਜੀਤ ਦੀਪਕੇ ਜੰਤਰ-ਮੰਤਰ 'ਤੇ ਮੌਜੂਦ, ਸੈਂਕੜੇ ਪ੍ਰਦਰਸ਼ਨਕਾਰੀ ਕਰ ਰਹੇ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ

CJP Protest Delhi Live: ਅਭਿਜੀਤ ਦੀਪਕੇ ਜੰਤਰ-ਮੰਤਰ 'ਤੇ ਮੌਜੂਦ, ਸੈਂਕੜੇ ਪ੍ਰਦਰਸ਼ਨਕਾਰੀ ਕਰ ਰਹੇ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ

ਸੋਸ਼ਲ ਮੀਡੀਆ 'ਤੇ ਅਪਡੇਟ ਸਾਂਝਾ ਕਰਦੇ ਹੋਏ ਪਾਰਟੀ ਨੇ ਕਿਹਾ ਕਿ ਹੁਣ ਸਮਰਥਕ ਸਿੱਧੇ ਧਰਨਾ ਵਾਲੀ ਥਾਂ 'ਤੇ ਜਾ ਸਕਦੇ ਹਨ। ਉਨ੍ਹਾਂ ਨੂੰ ਹੁਣ ਪਾਰਲੀਮੈਂਟ ਸਟ੍ਰੀਟ ਪੁਲਿਸ ਸਟੇਸ਼ਨ ਜਾਣ ਦੀ ਲੋੜ ਨਹੀਂ ਹੈ, ਜਿਵੇਂ ਕਿ ਪਹਿਲਾਂ ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਮੰਜ਼ਿਲ ਤੈਅ ਕੀਤੀ ਗਈ ਸੀ।

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਖਹਿਰਾ ਨੇ ਮਾਨ ਸਰਕਾਰ ਨੂੰ ਘੇਰਿਆ, ਕਿਹਾ- ਮੁਲਜ਼ਮਾਂ ਨੂੰ ਜ਼ਮਾਨਤ ਮਿਲਣਾ ਨਾਕਾਮੀ ਤੇ ਅਯੋਗਤਾ ਦਾ ਸਬੂਤ

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਖਹਿਰਾ ਨੇ ਮਾਨ ਸਰਕਾਰ ਨੂੰ ਘੇਰਿਆ, ਕਿਹਾ- ਮੁਲਜ਼ਮਾਂ ਨੂੰ ਜ਼ਮਾਨਤ ਮਿਲਣਾ ਨਾਕਾਮੀ ਤੇ ਅਯੋਗਤਾ ਦਾ ਸਬੂਤ

ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲ ਹੀ ਵਿੱਚ ਬੇਅਦਬੀ ਕਾਨੂੰਨ ਦੇ ਨਾਂ ’ਤੇ ਕੱਢੀ ਗਈ “ਸ਼ੁਕਰਾਨਾ ਯਾਤਰਾ” ਹੁਣ ਖੋਖਲਾ ਸਿਆਸੀ ਡਰਾਮਾ ਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਵਾਲਾ ਸਟੰਟ ਸਾਬਤ ਹੋ ਰਹੀ ਹੈ। ਜੇਕਰ ਸਰਕਾਰ ਸੱਚਮੁੱਚ ਬੇਅਦਬੀ ਦੇ ਮਾਮਲਿਆਂ ਪ੍ਰਤੀ ਗੰਭੀਰ ਹੁੰਦੀ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਚੋਰੀ ਦੇ ਕੇਸ ਵਿੱਚ ਚਲਾਨ ਸਮੇਂ ਸਿਰ ਪੇਸ਼ ਕਰਕੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ 'ਚ ਖੜ੍ਹਾ ਕਰਦੀ।

'ਆਪ' ਵਿਧਾਇਕ ਪਠਾਣਮਾਜਰਾ ਜੇਲ੍ਹ ਚੋਂ ਰਿਹਾਅ: ਬੋਲੇ- 'ਸਿਆਸੀ ਰਣਨੀਤੀ ਦਾ ਫੈਸਲਾ ਹੁਣ ਸਮਰਥਕ ਕਰਨਗੇ'

'ਆਪ' ਵਿਧਾਇਕ ਪਠਾਣਮਾਜਰਾ ਜੇਲ੍ਹ ਚੋਂ ਰਿਹਾਅ: ਬੋਲੇ- 'ਸਿਆਸੀ ਰਣਨੀਤੀ ਦਾ ਫੈਸਲਾ ਹੁਣ ਸਮਰਥਕ ਕਰਨਗੇ'

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਐਤਵਾਰ ਨੂੰ ਕੇਂਦਰੀ ਜੇਲ੍ਹ ਚੋਂ ਰਿਹਾਅ ਹੋ ਗਏ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਦਰਜ ਮਾਮਲਿਆਂ ਵਿੱਚ ਉਨ੍ਹਾਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਆਪਣੇ ਵਿਧਾਨ ਸਭਾ ਹਲਕੇ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਰਕਾਰ ਦੇ ਸਾਹਮਣੇ ਚੁੱਕਣ ਕਰਕੇ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।

Punjab MC elections: ਅਕਾਲੀ ਦਲ ਦੇ ਜੇਤੂ ਉਮੀਦਵਾਰ 'ਤੇ ਹਾਰੇ ਉਮੀਦਵਾਰ ਦੀ ਪਤਨੀ 'ਤੇ ਗੱਡੀ ਚੜ੍ਹਾਉਣ ਦਾ ਦੋਸ਼; ਹਾਲਤ ਗੰਭੀਰ

Punjab MC elections: ਅਕਾਲੀ ਦਲ ਦੇ ਜੇਤੂ ਉਮੀਦਵਾਰ 'ਤੇ ਹਾਰੇ ਉਮੀਦਵਾਰ ਦੀ ਪਤਨੀ 'ਤੇ ਗੱਡੀ ਚੜ੍ਹਾਉਣ ਦਾ ਦੋਸ਼; ਹਾਲਤ ਗੰਭੀਰ

ਤਪਾ ਮੰਡੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਮਾਹੌਲ ਉਸ ਸਮੇਂ ਪੂਰੀ ਤਰ੍ਹਾਂ ਗਰਮਾ ਗਿਆ, ਜਦੋਂ ਵਾਰਡ ਨੰਬਰ 8 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਗੁਰਮੀਤ ਸਿੰਘ ਰੋਡ ਅਤੇ ਉਨ੍ਹਾਂ ਦੇ ਸਮਰਥਕਾਂ 'ਤੇ ਚੋਣ ਹਾਰੇ ਆਜ਼ਾਦ ਉਮੀਦਵਾਰ ਨਾਜ਼ਮ ਹੁਸੈਨ...

ED Raids row: ਈ ਡੀ ਵੱਲੋਂ ਮੁਹਾਲੀ ਦਾ ਬਿਲਡਰ ਗ੍ਰਿਫ਼ਤਾਰ

ED Raids row: ਈ ਡੀ ਵੱਲੋਂ ਮੁਹਾਲੀ ਦਾ ਬਿਲਡਰ ਗ੍ਰਿਫ਼ਤਾਰ

Punjab ED Raids row: ਈ ਡੀ ਵੱਲੋਂ ਮੁਹਾਲੀ ਦੇ ਇੱਕ ਬਿਲਡਰ ਨੂੰ ਲੰਘੀ ਰਾਤ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਈ ਡੀ ਨੇ ਬੀਤੇ ਕੱਲ੍ਹ ਗਮਾਡਾ ਦੇ ਪੰਜ ਮੈਂਬਰੀ ਸਟਾਫ਼ ਨੂੰ ਤਲਬ ਕੀਤਾ ਸੀ ਅਤੇ ਇੰਡੀਅਨ ਕੋਆਪਰੇਟਿਵ ਹਾਊਸਿੰਗ...